ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਅਤੇ ਦਫ਼ਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕੀਤਾ ਗਿਆ ਹੈ। ਨਵੇਂ ਹੁਕਮਾਂ ਅਨੁਸਾਰ 25 ਮਈ ਤੋਂ ਸੂਬੇ ਭਰ ਦੇ ਸਰਕਾਰੀ ਸਕੂਲ ਅਤੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਇਸ ਫ਼ੈਸਲੇ ਨਾਲ ਸਕੂਲੀ ਵਿਦਿਆਰਥੀਆਂ ਨੂੰ ਹੁਣ ਦੁਪਹਿਰ ਡੇਢ ਵਜੇ ਹੀ ਛੁੱਟੀ ਮਿਲ ਜਾਇਆ ਕਰੇਗੀ।



