ਪੰਜਾਬ ‘ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦਰਮਿਆਨ ਬੱਚਿਆਂ ਲਈ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ ਲਗਾਤਾਰ ਦੋ ਸਰਕਾਰੀ ਛੁੱਟੀਆਂ ਦਾ ਐਲਾਨ ਹੋਇਆ ਹੈ। ਪੰਜਾਬ ਸਰਕਾਰ ਵੱਲੋਂ 26 ਮਈ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਘੋਸ਼ਿਤ ਕੀਤੀ ਗਈ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਤੋਂ ਅਗਲੇ ਦਿਨ 27 ਮਈ ਨੂੰ ਈਦ-ਉੱਲ-ਜੂਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾਵੇਗਾ। ਸਰਕਾਰ ਦੇ ਜਾਰੀ ਕੈਲੰਡਰ ਅਨੁਸਾਰ ਇਸ ਦਿਨ ਵੀ ਸਰਕਾਰੀ ਛੁੱਟੀ ਰਹੇਗੀ। ਇਸ ਕਰਕੇ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਦੋ ਦਿਨ ਬੰਦ ਰਹਿਣਗੇ, ਜਿਸ ਨਾਲ ਬੱਚਿਆਂ ਵਿੱਚ ਖੁਸ਼ੀ ਦਾ ਮਾਹੌਲ ਹੈ।

ਦੂਜੇ ਪਾਸੇ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮ ਆਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਵੀ ਚਰਮ ’ਤੇ ਹਨ। ਇਨ੍ਹਾਂ ਚੋਣਾਂ ਵਿੱਚ ਕੁੱਲ 7,555 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਵੱਡੀ ਗਿਣਤੀ ਵਿੱਚ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਹਨ। ਜਾਣਕਾਰੀ ਮੁਤਾਬਕ ‘ਆਪ’ ਦੇ 1,801, ਕਾਂਗਰਸ ਦੇ 1,550, ਭਾਜਪਾ ਦੇ 1,316, ਸ਼੍ਰੋਮਣੀ ਅਕਾਲੀ ਦਲ ਦੇ 1,251 ਅਤੇ ਬਸਪਾ ਦੇ 96 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ 1,528 ਆਜ਼ਾਦ ਅਤੇ 13 ਹੋਰ ਉਮੀਦਵਾਰ ਵੀ ਚੋਣ ਮੈਦਾਨ ਵਿੱਚ ਹਨ।

ਖ਼ਾਸ ਗੱਲ ਇਹ ਹੈ ਕਿ ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਇਸ ਵਾਰ ਵੀ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ।