ਡੀਐਮ ਗਗਨਦੀਪ ਰੰਧਾਵਾ ਸੁਸਾਈਡ ਮਾਮਲੇ ਵਿੱਚ ਨਵਾਂ ਕਾਨੂੰਨੀ ਮੋੜ ਸਾਹਮਣੇ ਆਇਆ ਹੈ। ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਸੁਖਦੇਵ ਭੁੱਲਰ ਨੇ ਆਪਣੀ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਸੁਖਦੇਵ ਭੁੱਲਰ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਮਾਮਲੇ ਸਬੰਧੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਚੁੱਕੀ ਹੈ।
ਗੌਰਤਲਬ ਹੈ ਕਿ ਡੀਐਮ ਗਗਨਦੀਪ ਰੰਧਾਵਾ ਸੁਸਾਈਡ ਕੇਸ ਵਿੱਚ ਦਰਜ ਐਫਆਈਆਰ ਵਿੱਚ ਸੁਖਦੇਵ ਭੁੱਲਰ ਦਾ ਨਾਮ ਵੀ ਸ਼ਾਮਲ ਹੈ। ਇਸ ਦੇ ਬਾਵਜੂਦ ਹੁਣ ਤੱਕ ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਹਾਈਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਸੁਖਦੇਵ ਭੁੱਲਰ ਨੇ ਸਿਹਤ ਸੰਬੰਧੀ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਅਦਾਲਤ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਜਾਂਚ ਏਜੰਸੀਆਂ ਨਾਲ ਪੂਰਾ ਸਹਿਯੋਗ ਕਰਨ ਲਈ ਤਿਆਰ ਹਨ।
ਹੁਣ ਇਸ ਮਾਮਲੇ ਵਿੱਚ ਹਾਈਕੋਰਟ ਵੱਲੋਂ ਪੰਜਾਬ ਪੁਲਿਸ ਦੀ ਸਟੇਟਸ ਰਿਪੋਰਟ ਆਉਣ ਤੋਂ ਬਾਅਦ ਅਗਲੀ ਸੁਣਵਾਈ ਦੌਰਾਨ ਅਹਿਮ ਫੈਸਲਾ ਹੋਣ ਦੀ ਉਮੀਦ ਹੈ।







