ਕੱਲ ਸਕੂਲ ਬੰਦ ਬਾਰੇ ਆਈ ਵੱਡੀ ਖਬਰ

ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਨੇ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਹਾਲਾਂਕਿ ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਇਸ ਬੰਦ ਦਾ ਅਸਰ ਸਕੂਲਾਂ ਅਤੇ ਕਾਲਜਾਂ ‘ਤੇ ਨਹੀਂ ਪਵੇਗਾ। ਸੂਬੇ ਭਰ ਦੇ ਸਾਰੇ ਵਿਦਿਅਕ ਅਦਾਰੇ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ ਅਤੇ ਐਮਰਜੈਂਸੀ ਸੇਵਾਵਾਂ ਵੀ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ। ਆਗੂਆਂ ਨੇ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਉੱਧਰ ਜਲੰਧਰ ਵਿੱਚ ਵਪਾਰਕ ਅਤੇ ਸਮਾਜਿਕ ਜਥੇਬੰਦੀਆਂ ਨੇ ਵੀ ਸਪੱਸ਼ਟ ਕਰ ਦਿੱਤਾ ਹੈ ਕਿ 30 ਜੁਲਾਈ ਨੂੰ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦਾ ਬੰਦ ਨਹੀਂ ਹੋਵੇਗਾ। ਪ੍ਰੈੱਸ ਕਾਨਫਰੰਸ ਦੌਰਾਨ ਯੂਨੀਅਨ ਆਗੂਆਂ ਨੇ ਦੱਸਿਆ ਕਿ 27 ਜੁਲਾਈ ਨੂੰ ਜਲੰਧਰ ਬੰਦ ਦਾ ਸੱਦਾ ਪਹਿਲਾਂ ਹੀ ਦਿੱਤਾ ਜਾ ਚੁੱਕਾ ਸੀ, ਜਿਸ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ। ਉਨ੍ਹਾਂ ਕਿਹਾ ਕਿ 30 ਜੁਲਾਈ ਲਈ ਜਲੰਧਰ ਬੰਦ ਦੀ ਕੋਈ ਕਾਲ ਨਹੀਂ ਦਿੱਤੀ ਗਈ। ਹਾਲਾਂਕਿ ਉਹ ਆਪਣਾ ਰੋਸ ਪ੍ਰਦਰਸ਼ਨ ਜ਼ਰੂਰ ਕਰਨਗੇ, ਪਰ ਸ਼ਹਿਰ ਵਿੱਚ ਦੁਕਾਨਾਂ, ਬਾਜ਼ਾਰ, ਸਕੂਲ-ਕਾਲਜ ਅਤੇ ਹੋਰ ਜ਼ਰੂਰੀ ਸੇਵਾਵਾਂ ਆਮ ਵਾਂਗ ਚੱਲਦੀਆਂ ਰਹਿਣਗੀਆਂ।

ਦੂਜੇ ਪਾਸੇ ਮੋਗਾ, ਕਪੂਰਥਲਾ, ਭਵਾਨੀਗੜ੍ਹ ਅਤੇ ਕੁਝ ਹੋਰ ਸ਼ਹਿਰਾਂ ਵਿੱਚ ਪੰਜਾਬ ਬੰਦ ਦੀ ਕਾਲ ਬਰਕਰਾਰ ਹੈ। ਇਨ੍ਹਾਂ ਇਲਾਕਿਆਂ ਵਿੱਚ ਭਾਈਚਾਰੇ ਅਤੇ ਜਥੇਬੰਦੀਆਂ ਵੱਲੋਂ ਵਪਾਰੀਆਂ ਅਤੇ ਲੋਕਾਂ ਨੂੰ ਦੁਕਾਨਾਂ ਅਤੇ ਬਾਜ਼ਾਰ ਬੰਦ ਰੱਖ ਕੇ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਗਈ ਹੈ।