ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ

ਨਾਂਦੇੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਦੇਸ਼, ਪੰਜਾਬ ਅਤੇ ਸਮੂਹ ਮਨੁੱਖਤਾ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਇਸ ਦੌਰੇ ਦੀਆਂ ਤਸਵੀਰਾਂ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤਿਆਂ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਲਿਖਿਆ ਕਿ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕਿਰਪਾ ਸਦਕਾ ਉਨ੍ਹਾਂ ਨੂੰ ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਉਨ੍ਹਾਂ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਆਪਣੀਆਂ ਰਹਿਮਤਾਂ ਨਾਲ ਸਮੂਹ ਸੰਸਾਰ ਨੂੰ ਨਿਵਾਜਣ ਅਤੇ ਹਰ ਜੀਵ ਦੇ ਜੀਵਨ ਵਿੱਚ ਖੁਸ਼ਹਾਲੀ, ਸ਼ਾਂਤੀ ਅਤੇ ਚੜ੍ਹਦੀ ਕਲਾ ਬਖ਼ਸ਼ਣ। ਇਸ ਦੌਰੇ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਅਤੇ ਸੰਗਤਾਂ ਵਿੱਚ ਵੀ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ।