ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ

ਆਜ਼ਾਦੀ ਦਿਵਸ ਮੌਕੇ ਮੋਹਾਲੀ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਤਿਰੰਗਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਰੋਡਵੇਜ਼ ਨੂੰ ਲੈ ਕੇ ਕਈ ਅਹਿਮ ਐਲਾਨ ਕੀਤੇ।

ਮੰਤਰੀ ਨੇ ਕਿਹਾ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ ਜਲਦ ਹੀ 1,279 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਇਸ ਨਾਲ ਮੌਜੂਦਾ 2,267 ਬੱਸਾਂ ਦੀ ਗਿਣਤੀ ਵਧ ਕੇ 3,546 ਹੋ ਜਾਵੇਗੀ। ਨਵੀਆਂ ਬੱਸਾਂ ਦੇ ਆਉਣ ਨਾਲ ਸੂਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।

ਇਸ ਤੋਂ ਇਲਾਵਾ ਜਲੰਧਰ ਅਤੇ ਲੁਧਿਆਣਾ ਤੋਂ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਲਈ 15 ਪ੍ਰੀਮੀਅਮ ਬੱਸਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਇਸ ਪਹਿਲਕਦਮੀ ਨਾਲ ਦੋਵਾਂ ਸ਼ਹਿਰਾਂ ਅਤੇ ਨੇੜਲੇ ਇਲਾਕਿਆਂ ਦੇ ਯਾਤਰੀਆਂ ਨੂੰ ਦਿੱਲੀ ਏਅਰਪੋਰਟ ਤੱਕ ਆਉਣ-ਜਾਣ ਲਈ ਹੋਰ ਸੁਵਿਧਾਜਨਕ ਆਵਾਜਾਈ ਸਹੂਲਤ ਮਿਲੇਗੀ।