ਕਾਰੋਬਾਰੀ ਜਗਤ ਨੂੰ ਝਟਕਾ: ਪ੍ਰਸਿੱਧ ਉਦਯੋਗਪਤੀ ਨੇ ਕੀਤੀ ਆਤਮਹੱਤਿਆ

ਫਿਰੋਜ਼ਪੁਰ: ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਸਪੇਅਰ ਪਾਰਟਸ ਦੇ ਕਾਰੋਬਾਰ ਨਾਲ ਜੁੜੇ ਇੱਕ ਵਿਅਕਤੀ ਨੇ ਕਥਿਤ ਤੌਰ ’ਤੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਗੁਰਕ੍ਰਿਪਾਲ ਸਿੰਘ (ਕਰੀਬ 67-68 ਸਾਲ) ਵਜੋਂ ਹੋਈ ਹੈ, ਜੋ ਗੋਲਡਨ ਇਨਕਲੇਵ ਸਥਿਤ ਕੋਠੀ ਨੰਬਰ 5 ਵਿੱਚ ਰਹਿੰਦੇ ਸਨ ਅਤੇ ਸਪੇਅਰ ਪਾਰਟਸ ਦੇ ਕਾਰੋਬਾਰ ਨਾਲ ਸੰਬੰਧਿਤ ਸਨ।

ਮ੍ਰਿਤਕ ਦੇ ਇੱਕ ਰਿਸ਼ਤੇਦਾਰ ਬੰਟੀ ਨੇ ਦੱਸਿਆ ਕਿ ਗੁਰਕ੍ਰਿਪਾਲ ਸਿੰਘ ਪਿਛਲੇ ਕੁਝ ਸਮੇਂ ਤੋਂ ਪੀਜੀਆਈ ਚੰਡੀਗੜ੍ਹ ਤੋਂ ਦਿਮਾਗੀ ਬਿਮਾਰੀ ਸਬੰਧੀ ਇਲਾਜ ਅਤੇ ਦਵਾਈ ਲੈ ਰਹੇ ਸਨ। ਹਾਲਾਂਕਿ, ਉਨ੍ਹਾਂ ਦੇ ਰੋਜ਼ਾਨਾ ਦੇ ਵਿਹਾਰ ਜਾਂ ਜੀਵਨਸ਼ੈਲੀ ਤੋਂ ਕਦੇ ਵੀ ਅਜਿਹਾ ਨਹੀਂ ਲੱਗਿਆ ਕਿ ਉਹ ਇਸ ਤਰ੍ਹਾਂ ਦਾ ਕੋਈ ਕਦਮ ਚੁੱਕ ਸਕਦੇ ਹਨ।

ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।