Punjab Census 2027: ਪੰਜਾਬ ਸਮੇਤ 4 ਸੂਬਿਆਂ ’ਚ 1 ਦਸੰਬਰ ਤੋਂ ਹੋਵੇਗੀ ਮਰਦਮਸ਼ੁਮਾਰੀ

Punjab Census 2027: ਪੰਜਾਬ ਸਮੇਤ 4 ਸੂਬਿਆਂ ’ਚ 1 ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ

ਚੰਡੀਗੜ੍ਹ: ਆਉਣ ਵਾਲੀ ਮਰਦਮਸ਼ੁਮਾਰੀ 2027 ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਮੇਤ ਚਾਰ ਸੂਬਿਆਂ ਲਈ ਸਮਾਂ-ਸਾਰਣੀ ਜਾਰੀ ਕਰ ਦਿੱਤੀ ਹੈ। ਰਜਿਸਟਰਾਰ ਜਨਰਲ ਆਫ਼ ਇੰਡੀਆ ਮੁਤਾਬਕ ਪੰਜਾਬ, ਗੋਆ ਅਤੇ ਉੱਤਰ ਪ੍ਰਦੇਸ਼ ਵਿੱਚ ਘਰ-ਘਰ ਜਾ ਕੇ ਆਬਾਦੀ ਦੀ ਗਿਣਤੀ ਦਾ ਕੰਮ 1 ਦਸੰਬਰ 2026 ਤੋਂ ਸ਼ੁਰੂ ਹੋ ਕੇ 4 ਜਨਵਰੀ 2027 ਤੱਕ ਪੂਰਾ ਕੀਤਾ ਜਾਵੇਗਾ।

ਉਤਰਾਖੰਡ ਵਿੱਚ ਵੀ ਬਰਫ਼ਬਾਰੀ ਨਾਲ ਪ੍ਰਭਾਵਿਤ ਅਤੇ ਬਰਫ਼ ਨਾਲ ਘਿਰੇ ਇਲਾਕਿਆਂ ਨੂੰ ਛੱਡ ਕੇ ਬਾਕੀ ਖੇਤਰਾਂ ਵਿੱਚ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਇਸੇ ਸਮੇਂ ਦੌਰਾਨ ਕਰਵਾਈ ਜਾਵੇਗੀ। ਇਸ ਲਈ ਸਰਕਾਰੀ ਪੱਧਰ ’ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

ਇਸ ਪ੍ਰਕਿਰਿਆ ਤਹਿਤ ਗਿਣਤੀ ਕਰਮਚਾਰੀ ਘਰ-ਘਰ ਪਹੁੰਚ ਕੇ ਲੋਕਾਂ ਅਤੇ ਪਰਿਵਾਰਾਂ ਨਾਲ ਸਬੰਧਤ ਲੋੜੀਂਦਾ ਵੇਰਵਾ ਇਕੱਠਾ ਕਰਨਗੇ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਗੋਆ ਵਿੱਚ ਮਰਦਮਸ਼ੁਮਾਰੀ ਦਾ ਕੰਮ ਦੇਸ਼ ਦੇ ਹੋਰ ਹਿੱਸਿਆਂ ਦੇ ਮੁਕਾਬਲੇ ਪਹਿਲਾਂ ਕਰਵਾਇਆ ਜਾ ਰਿਹਾ ਹੈ।

ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਮਰਦਮਸ਼ੁਮਾਰੀ ਦਾ ਦੂਜਾ ਪੜਾਅ ਰਜਿਸਟਰਾਰ ਜਨਰਲ ਆਫ਼ ਇੰਡੀਆ ਵੱਲੋਂ ਤੈਅ ਕੀਤੇ ਮੂਲ ਸ਼ਡਿਊਲ ਅਨੁਸਾਰ ਫਰਵਰੀ 2027 ਵਿੱਚ ਕਰਵਾਇਆ ਜਾਵੇਗਾ।

ਇਸ ਤਰ੍ਹਾਂ ਪੰਜਾਬ ਸਮੇਤ ਚਾਰ ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ ਲਈ ਪ੍ਰਸ਼ਾਸਨਿਕ ਪੱਧਰ ’ਤੇ ਤਿਆਰੀਆਂ ਦਾ ਦੌਰ ਸ਼ੁਰੂ ਹੋ ਗਿਆ ਹੈ।