Punjab IAS Transfers: ਅਨੁਰਾਗ ਵਰਮਾ ਦਾ ਤਬਾਦਲਾ, ਖੇਤੀਬਾੜੀ ਵਿਭਾਗ ਦਾ ਵਧੀਕ ਮੁੱਖ ਸਕੱਤਰ ਬਣਾਇਆ

Punjab IAS Transfers: ਅਨੁਰਾਗ ਵਰਮਾ ਸਮੇਤ 4 ਅਧਿਕਾਰੀਆਂ ਦੇ ਵਿਭਾਗ ਬਦਲੇ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਫੇਰਬਦਲ ਕਰਦਿਆਂ ਸੀਨੀਅਰ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਹੁਣ ਉਨ੍ਹਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਇਸੇ ਤਰ੍ਹਾਂ ਅਰਸ਼ਦੀਪ ਸਿੰਘ ਥਿੰਦ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਪ੍ਰਬੰਧਕੀ ਸਕੱਤਰ ਲਾਇਆ ਗਿਆ ਹੈ। ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਉੱਧਰ ਟਰਾਂਸਪੋਰਟ ਵਿਭਾਗ ਤੋਂ ਹਟਾਏ ਗਏ ਵਰੁਣ ਰੂਜ਼ਮ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਕੀਤੇ ਇਸ ਪ੍ਰਸ਼ਾਸਨਿਕ ਫੇਰਬਦਲ ਨਾਲ ਕਈ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਵਿੱਚ ਤਬਦੀਲੀ ਕੀਤੀ ਗਈ ਹੈ।