ਫਰੀਦਕੋਟ ਜ਼ਿਲ੍ਹੇ ਵਿੱਚ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਨੂੰ ਧਿਆਨ ਵਿੱਚ ਰੱਖਦਿਆਂ 23 ਸਤੰਬਰ 2026, ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਮੁਤਾਬਕ 23 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਤੋਂ ਇਲਾਵਾ ਸਰਕਾਰੀ ਸਕੂਲਾਂ ਅਤੇ ਹੋਰ ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਵਿੱਚ ਕੰਮਕਾਜ ਬੰਦ ਰਹੇਗਾ।
ਹਾਲਾਂਕਿ, ਜਿਨ੍ਹਾਂ ਸਿੱਖਿਆ ਸੰਸਥਾਵਾਂ ਜਾਂ ਪ੍ਰੀਖਿਆ ਕੇਂਦਰਾਂ ਵਿੱਚ ਪਹਿਲਾਂ ਤੋਂ ਕਿਸੇ ਪ੍ਰੀਖਿਆ ਦੀ ਤਾਰੀਖ ਤੈਅ ਕੀਤੀ ਜਾ ਚੁੱਕੀ ਹੈ, ਉੱਥੇ ਇਹ ਲੋਕਲ ਛੁੱਟੀ ਲਾਗੂ ਨਹੀਂ ਹੋਵੇਗੀ।
ਪ੍ਰਸ਼ਾਸਨ ਦੇ ਇਸ ਫੈਸਲੇ ਨਾਲ ਜ਼ਿਲ੍ਹਾ ਵਾਸੀਆਂ, ਸਰਕਾਰੀ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।







