ਵੱਡਾ ਧਮਾਕਾ: 3 ਵਾਰ ਦੇ MLA ਰਹੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ

ਹਲਕਾ ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ ਅਤੇ ਪਟਿਆਲਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਨਾਮ ਸਿੰਘ ਨੇ ਪੁਨਰ ਸੁਰਜੀਤ ਨੂੰ ਅਲਵਿਦਾ ਕਹਿ ਦਿੱਤਾ ਹੈ। ਦੋਵੇਂ ਆਗੂ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।

ਇਸ ਮੌਕੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, SGPC ਮੈਂਬਰ ਕੁਲਦੀਪ ਸਿੰਘ ਨੱਸੂਪੁਰ, ਗੋਪਾਲ ਸ਼ਰਮਾ, ਅਮਰਜੀਤ ਟੋਡਰਪੁਰ, ਨਿਸ਼ਾਨ ਸੰਧੂ ਅਤੇ ਪੱਪੀ ਦਿਆਲਗੜ੍ਹ ਸਮੇਤ ਹੋਰ ਆਗੂ ਵੀ ਮੌਜੂਦ ਰਹੇ।

ਜ਼ਿਕਰਯੋਗ ਹੈ ਕਿ ਮਾਰਚ 2026 ਵਿੱਚ ਸਾਬਕਾ ਵਿਧਾਇਕ ਨਿਰਮਲ ਸਿੰਘ ਨੇ ਕਾਂਗਰਸ ਨੂੰ ਛੱਡ ਕੇ ਪੁਨਰ ਸੁਰਜੀਤ ਦਾ ਪੱਲਾ ਫੜਿਆ ਸੀ। ਹੁਣ ਉਨ੍ਹਾਂ ਨੇ ਇੱਕ ਵਾਰ ਫਿਰ ਸਿਆਸੀ ਪਾਰਟੀ ਬਦਲਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ ਹੈ।