ਲੁਧਿਆਣਾ (ਸਿਆਲ) : ਪੰਜਾਬ ਦੇ ਉਦਯੋਗਿਕ ਸ਼ਹਿਰ ਲੁਧਿਆਣਾ ਵਿੱਚ ਫਿਰੌਤੀ ਅਤੇ ਧਮਕੀਆਂ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਸ਼ਹਿਰ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਫੋਨ ਕਰਕੇ 3 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਮੁਲਜ਼ਮਾਂ ਨੇ ਰਕਮ ਨਾ ਦੇਣ ਦੀ ਸੂਰਤ ਵਿੱਚ ਪ੍ਰਾਪਰਟੀ ਡੀਲਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
ਪੀੜਤ ਕਾਰੋਬਾਰੀ ਦੀ ਪਛਾਣ ਦੀਪਕ ਗੁਪਤਾ ਵਜੋਂ ਹੋਈ ਹੈ, ਜੋ ਨਿਊ ਸ਼ਿਵਾਜੀ ਨਗਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਕਾਰੋਬਾਰੀ ਵਰਗ ਵਿੱਚ ਚਿੰਤਾ ਅਤੇ ਰੋਸ ਦਾ ਮਾਹੌਲ ਹੈ।
ਧਮਕੀ ਮਿਲਣ ਤੋਂ ਬਾਅਦ ਦੀਪਕ ਗੁਪਤਾ ਨੇ ਤੁਰੰਤ ਪੁਲਸ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਸ਼ਿਕਾਇਤ ਦੇ ਆਧਾਰ ‘ਤੇ ਪੁਲਸ ਨੇ ਥਾਣਾ ਡਿਵੀਜ਼ਨ ਨੰਬਰ-3 ਵਿੱਚ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।







