ਆਈ ਤਾਜਾ ਵੱਡੀ ਖਬਰ

ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਬੀਤੇ ਦਿਨੀਂ ਧਾਰਮਿਕ, ਰਾਜਨੀਤਿਕ, ਖੇਡ ਜਗਤ ,ਸਾਹਿਤ, ਕਲਾ ਅਤੇ ਫ਼ਿਲਮੀ ਜਗਤ ਵਿੱਚੋਂ ਕਈ ਮਸ਼ਹੂਰ ਹਸਤੀਆਂ ਸਾਡੇ ਲਈ ਬੀਤਿਆ ਹੋਇਆ ਕੱਲ ਬਣ ਗਈਆਂ। ਕੁਝ ਹਸਤੀਆਂ ਦੀ ਮੌਤ ਕਰੋਨਾ ਮਹਾਮਾਰੀ ਦੇ ਕਾਰਨ ਹੋਈ ।

ਕੁਝ ਆਪਣੀ ਬੀਮਾਰੀ ਦੇ ਚੱਲਦੇ ਹੋਏ ਏਸ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ । ਖੇਤੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਾਏ ਜਾ ਰਹੇ ਹਨ। ਇਹਨਾਂ ਧਰਨਾ ਸਥਾਨਾਂ ਤੇ ਵੀ ਕਈ ਮੌਤਾਂ ਹੋਣ ਦੀਆਂ ਖਬਰਾਂ ਮਿਲਦੀਆਂ ਰਹੀਆਂ ਹਨ । ਅੱਜ ਜਿੱਥੇ ਅਚਾਨਕ ਇਕ ਹੋਰ ਸਖਸ਼ੀਅਤ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਇਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਫਸੋਸ ਜ਼ਾਹਿਰ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸੀਨੀਅਰ ਪੱਤਰਕਾਰ ਦਵਿੰਦਰਜੀਤ ਸਿੰਘ ਦਰਸ਼ੀ ਦੇ ਪਿਤਾ ਭਗਵਾਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਿਸ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਭਗਵਾਨ ਸਿੰਘ 90 ਸਾਲਾਂ ਦੇ ਸਨ। ਜੋ ਪਿਛਲੇ ਕਾਫ਼ੀ ਲੰਬੇ ਅਰਸੇ ਤੋਂ ਬਿਮਾਰ ਚਲੇ ਆ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਸਿੰਘ ਦੇ ਇਸ  ਫ਼ਾਨੀ ਸੰਸਾਰ ਤੋ ਤੁਰ ਜਾਣ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਇਸ ਸੋਗ ਦੀ ਘੜੀ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਮ੍ਰਿਤਕ ਭਗਵਾਨ ਸਿੰਘ ਆਪਣੇ ਪਿੱਛੇ ਦੋ ਪੁੱਤਰ ਤੇ ਦੋ ਧੀਆਂ ਛੱਡ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਭਾਰਤ ਇੰਦਰ ਸਿੰਘ ਚਾਹਲ ਨੇ ਭਗਵਾਨ ਸਿੰਘ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਦਾਰ ਭਗਵਾਨ ਸਿੰਘ ਨੇ ਸਾਦੀ ਅਤੇ ਸਿਧਾਂਤਿਕ ਜਿੰਦਗੀ ਜੀ ਕੇ ਇਕ ਮਿਸਾਲ ਪੈਦਾ ਕੀਤੀ ਹੈ। ਭਗਵਾਨ ਸਿੰਘ ਪ੍ਰੀਵਾਰ ਅਤੇ ਸਮਾਜ ਲਈ ਇਕ ਪ੍ਰੇਰਨਾ ਸਰੋਤ ਸਨ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਭਗਵਾਨ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟਾਇਆ। ਪਰਿਵਾਰਿਕ ਸੂਤਰਾਂ ਅਨੁਸਾਰ ਭਗਵਾਨ ਸਿੰਘ ਦਾ ਸੰਸਕਾਰ ਮੁਹਾਲੀ ਦੇ ਸ਼ਮਸ਼ਾਨ ਘਾਟ ਵਿਖੇ ਬੁੱਧਵਾਰ ਸਵੇਰੇ 11 ਵਜੇ ਕੀਤਾ ਜਾਵੇਗਾ।


                                       
                            
                                                                   
                                    Previous Postਰਾਜਾਸਾਂਸੀ ਏਅਰਪੋਰਟ ਤੋਂ ਸ਼ਾਮ 4:30 ਵਜੇ ਬਾਰੇ ਆਈ ਇਹ ਵੱਡੀ ਮਾੜੀ ਖਬਰ
                                                                
                                
                                                                    
                                    Next Postਇੰਡੀਆ ਚ ਵਿਦਿਆਰਥੀਆਂ ਲਈ ਹੋਣ ਜਾ ਰਿਹਾ ਇਹ ਕੰਮ ਆਈ ਵੱਡੀ ਖਬਰ , ਲੋਕਾਂ ਚ ਛਾਈ ਖੁਸ਼ੀ
                                                                
                            
               
                            
                                                                            
                                                                                                                                            
                                    
                                    
                                    




