ਹੁਣੇ ਆਈ ਤਾਜਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਾਲ਼ੇ ਕਨੂੰਨਾਂ ਖਿਲਾਫ਼ ਛੇੜੀ ਗਈ ਅੰਦੋਲਨ ਦੀ ਅੱਗ ਨਿਰੰਤਰ ਚੱਲ ਰਹੀ ਹੈ। ਅੱਜ 8 ਦਿਨ ਦਾ ਸਮਾਂ ਹੋ ਚੁੱਕਾ ਹੈ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ । ਕੇਂਦਰ ਸਰਕਾਰ ਨਾਲ ਕੀਤੀਆਂ ਗਈਆਂ ਤਿੰਨ ਮੀਟਿੰਗਾਂ ਹੁਣ ਤੱਕ ਬੇਸਿੱਟਾ ਰਹੀਆਂ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਕਈ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਦੇਸ਼ ਅੰਦਰ ਚੱਲ ਰਹੇ ਸੰਘਰਸ਼ ਲਈ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ।

ਦਿੱਲੀ ਵਿੱਚ ਮੋਰਚੇ ਤੇ ਡਟੇ ਹੋਏ ਕਿਸਾਨਾਂ ਦੇ ਨਾਲ ਹਰ ਵਰਗ ਉਹਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਚੱਲ ਰਹੇ ਅੰਦੋਲਨ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਜਿੱਥੇ ਜਥੇ ਬੰਦੀਆਂ ਦੇ ਆਗੂਆਂ ਵੱਲੋਂ ਕਿਸਾਨਾਂ ਦੀ ਅਗਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਦਿੱਲੀ ਵਿੱਚ ਚੱਲ ਰਹੇ ਅੰਦੋਲਨ ਤੋਂ ਪੰਜਾਬ ਵਾਲਿਆਂ ਲਈ ਇਕ ਚੰਗੀ ਖਬਰ ਸਾਹਮਣੇ ਆਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ  ਬਲਬੀਰ ਸਿੰਘ ਰਾਜੇਵਾਲ ਦੇ ਬਿਮਾਰ ਹੋਣ ਸਬੰਧੀ ਅੱਜ ਖਬਰ ਸਾਹਮਣੇ ਆਈ ਸੀ।

ਜੋ ਪਿਛਲੇ ਕਾਫੀ ਦਿਨਾਂ ਤੋਂ ਇਸ ਸੰਘਰਸ਼ ਦੇ ਤਹਿਤ ਮੋਰਚੇ ਉੱਤੇ ਡਟੇ ਹੋਏ ਹਨ।  ਬਲਬੀਰ ਸਿੰਘ ਰਾਜੇਵਾਲ ਨੂੰ ਚੱਕਰ ਆਉਣ ਕਾਰਨ ਸਿਹਤ ਖਰਾਬ ਹੋਣ ਦੀ ਸਥਿਤੀ ਵਿਚ ਹਸਪਤਾਲ ਦਾਖਲ ਕਰਵਾਉਣਾ ਪਿਆ ਸੀ। ਉਹ ਪਿਛਲੇ ਕਈ ਦਿਨਾਂ ਤੋਂ ਮੋਰਚੇ ਤੇ ਡਟੇ ਹੋਣ ਕਾਰਨ ਥਕਾਵਟ ਮਹਿਸੂਸ ਕਰ ਰਹੇ ਸਨ। ਇਸ ਲਈ ਰਾਜੇਵਾਲ ਨੂੰ ਗੁਰੂ ਗ੍ਰਾਮ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਪੂਰਾ ਚੈਕਅੱਪ ਕੀਤਾ ਗਿਆ ਹੈ ਤੇ ਸਾਰੇ ਟੈਸਟ ਕੀਤੇ ਗਏ ਹਨ।

ਉਨ੍ਹਾਂ ਦੀ ਰਿਪੋਰਟ ਦੇ ਅਧਾਰ ਤੇ ਡਾਕਟਰਾਂ ਨੇ ਦੱਸਿਆ ਹੈ ਕਿ ਬਲਵੀਰ ਸਿੰਘ ਰਾਜੇਵਾਲ ਨੂੰ ਥਕਾਵਟ ਕਾਰਨ ਚੱਕਰ ਆ ਰਹੇ ਸਨ। ਬਲਬੀਰ ਸਿੰਘ ਰਾਜੇਵਾਲ ਦਾ ਚੈੱਕਅਪ ਕਰਨ ਤੋਂ ਬਾਅਦ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਸਿਹਤਮੰਦ ਦੱਸਿਆ ਗਿਆ ਹੈ,ਤੇ ਆਪਣਾ ਕੰਮ ਕਾਜ ਕਰਨ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਅੱਜ ਸਵੇਰੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ, ਜੋ ਕਿ ਖੇਤੀ ਕਾਨੂੰਨਾ ਵਿਰੁਧ ਦਿੱਲੀ ਵਿਚ ਅੰਦੋਲਨ ਕਰ ਰਹੇ ਹਨ, ਨੂੰ ਸਵੇਰੇ ਚੱਕਰ ਆਉਣ ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।


                                       
                            
                                                                   
                                    Previous Postਦਿੱਲੀ ਧਰਨੇ ਚ ਬੈਠੇ ਇੱਕ ਕਿਸਾਨ ਨੇ ਕਰਤਾ ਅਜਿਹਾ ਕੰਮ, ਕੇ ਲੋਕਾਂ ਦੀਆਂ ਆਉਣ ਵਾਲੀਆਂ ਪੀੜੀਆਂ ਵੀ ਯਾਦ ਕਰਨ ਗੀਆਂ
                                                                
                                
                                                                    
                                    Next Postਹੁਣੇ ਹੁਣੇ ਕਿਸਾਨਾਂ ਨੇ ਇਸ ਤਰੀਕ ਨੂੰ ਭਾਰਤ ਬੰਦ ਦਾ ਕਰ ਦਿੱਤਾ ਐਲਾਨ – ਇਸ ਵੇਲੇ ਦੀ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    




