ਆਈ ਤਾਜਾ ਵੱਡੀ ਖਬਰ 

ਇਸ ਸਾਲ ਦੇ ਵਿੱਚ ਵਾਪਰ ਰਹੀਆਂ ਮੰ-ਦ-ਭਾ-ਗੀ-ਆਂ ਖਬਰਾ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਆਏ ਦਿਨ ਹੀ ਰਾਜਨੀਤਿਕ ਜਗਤ, ਫਿਲਮੀ ਜਗਤ, ਖੇਡ ਜਗਤ ,ਧਾਰਮਿਕ ਜਗਤ, ਸੰਗੀਤ ਜਗਤ, ਵਿੱਚੋਂ ਕੋਈ ਨਾ ਕੋਈ ਦੁੱਖਦਾਈ ਖਬਰ ਸਾਹਮਣੇ ਆ ਹੀ ਜਾਂਦੀ ਹੈ। ਦੇਸ਼ ਦੀ ਰਾਜਨੀਤੀ ਹਮੇਸ਼ਾ ਹੀ ਚਰਚਾ ਦਾ ਵਿਸ਼ਾ ਰਹੀ ਹੈ। ਇਸ ਰਾਜਨੀਤੀ ਵਿੱਚ ਸ਼ਾਮਲ ਵੱਡੇ ਵੱਡੇ ਲੀਡਰ ਆਪਣੇ ਕੀਤੇ ਕੰਮਾਂ ਕਾਜਾਂ ਕਰਕੇ ਲੋਕਾਂ ਦੇ ਚਹੇਤੇ ਬਣ ਜਾਂਦੇ ਹਨ। ਆਪਣੇ ਅਹੁਦੇ ‘ਤੇ ਰਹਿੰਦਿਆਂ ਉਹ ਅਨੇਕਾਂ ਤਰ੍ਹਾਂ ਦੇ ਕਾਰਜ ਲੋਕ ਭਲਾਈ ਦੇ ਹਿੱਤਾਂ ਵਾਸਤੇ ਕਰਦੇ ਹਨ।

ਪਰ ਇਸ ਸਮੇਂ ਰਾਜਨੀਤਿਕ ਜਗਤ ਤੋਂ ਜ਼ਿਆਦਾ ਤਰ ਦੁਖਦਾਈ ਖ਼ਬਰਾਂ ਹੀ ਆ ਰਹੀਆਂ ਹਨ। ਇਸੇ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਬਹੁਤ ਸਾਰੇ ਰਾਜਨੀਤਕ ਖੇਤਰ ਦੇ ਨਾਲ ਸਬੰਧ ਰੱਖਣ ਵਾਲੇ ਲੋਕਾਂ  ਦਾ ਦਿਹਾਂਤ ਹੋ ਗਿਆ ਸੀ। ਇਸ ਸਾਲ ਦੇ ਵਿੱਚ ਆਉਣ ਵਾਲੀਆਂ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤਰਾਂ ਦੀਆਂ ਦੁੱਖਦਾਈ ਖਬਰਾਂ ਨੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਦੇ ਇੱਕ ਮਸ਼ਹੂਰ ਧਾਕੜ ਲੀਡਰ ਦੀ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 ਜਿਸ ਤੋਂ ਬਾਅਦ ਰਾਜਨੀਤਿਕ ਜਗਤ ਸ਼ੋਕ ਦੇ ਵਿੱਚ ਡੁੱਬ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਫਿਰ ਤੋਂ ਇੱਕ ਚਿੰ-ਤਾ-ਜ-ਨ-ਕ ਖ਼ਬਰ ਰਾਜਨੀਤਿਕ ਜਗਤ ਤੋਂ ਆ ਰਹੀ ਹੈ ਜਿੱਥੇ ਸੀਪੀਆਈ ਐਮ ਪੰਜਾਬ ਦੇ ਇੱਕ ਵੱਡੇ ਆਗੂ ਕਾਮਰੇਡ ਰਘੂਨਾਥ ਸਿੰਘ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜੋ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਮ ਤੋੜ ਗਏ ਹਨ। ਉਹ ਇੱਕ ਮਹੀਨਾਂ ਪਹਿਲਾਂ ਕਰੋਨਾ ਦੀ ਚਪੇਟ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ।

ਉਥੇ ਉਨ੍ਹਾਂ ਦੀ 15 ਦਿਨ ਪਹਿਲਾਂ ਹੀ ਕਰੋਨਾ ਦੀ ਰਿਪੋਰਟ ਨੈਗਟਿਵ ਆਉਣ ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਪਰ ਦੋ ਦਿਨ ਪਹਿਲਾਂ ਉਹਨਾਂ ਦੀ ਅਚਾਨਕ ਦੁਬਾਰਾ ਸਿਹਤ ਖਰਾਬ ਹੋਣ ਦੇ ਕਾਰਨ ਫਿਰ ਤੋਂ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ ਤੇ ਅੱਜ ਉਥੇ ਹੀ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ 65 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।


                                       
                            
                                                                   
                                    Previous Postਆਖਰ ਅੱਕੇ ਹੋਏ ਕਿਸਾਨਾਂ ਨੇ ਹੁਣ 26 ਅਤੇ 27 ਦਸੰਬਰ ਲਈ ਕਰਤਾ ਇਹ ਵੱਡਾ ਐਲਾਨ
                                                                
                                
                                                                    
                                    Next Postਹੁਣੇ ਹੁਣੇ  ਚੋਟੀ ਦੇ ਮਸ਼ਹੂਰ ਐਕਟਰ ਮਿਥੁਨ ਚੱਕਰਵਰਤੀ  ਬਾਰੇ ਆਈ ਮਾੜੀ ਖਬਰ
                                                                
                            
               
                            
                                                                            
                                                                                                                                            
                                    
                                    
                                    



