ਆਈ ਤਾਜਾ ਵੱਡੀ ਖਬਰ 

ਆਏ ਦਿਨ ਕੋਈ ਨਾ ਕੋਈ ਅਜਿਹੀ ਦੁਖਦਾਈ ਖ਼ਬਰ ਕਿਸੇ ਨਾ ਕਿਸੇ ਖੇਤਰ ਵਿਚੋਂ ਸਾਹਮਣੇ ਆ ਜਾਂਦੀ ਹੈ, ਜੋ ਸੱਭ ਨੂੰ ਹ-ਲੂ-ਣ ਕੇ ਰੱਖ ਦਿੰਦੀ ਹੈ। ਇਸ ਸੰਸਾਰ ਵਿੱਚੋਂ ਵੱਖ ਵੱਖ ਖੇਤਰਾਂ ਚੋਂ ਜਾਣ ਵਾਲੀਆਂ ਇਨ੍ਹਾਂ ਸਖਸ਼ੀਅਤਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੇ ਇਨ੍ਹਾਂ ਦੋ ਮਹੀਨਿਆਂ ਦੇ ਵਿੱਚ ਅਸੀਂ ਇੰਨੀਆਂ ਮਹਾਨ ਹਸਤੀਆਂ ਨੂੰ ਆਪਣੇ ਤੋਂ ਦੂਰ ਹੁੰਦੇ ਵੇਖਿਆ ਹੈ ਜਿਸ ਬਾਰੇ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ। ਇਨਸਾਨ ਦੀ ਅਸਲੀ ਪਹਿਚਾਣ ਉਸਦਾ ਵਿਅਕਤੀ ਤਵ ਹੁੰਦੀ ਹੈ ਜਿਸ ਦੇ ਨਿਰਮਾਣ ਵਿੱਚ ਬਹੁਤ ਸਾਰੇ ਕਾਰਕਾਂ ਦਾ ਯੋਗਦਾਨ ਹੁੰਦਾ।

ਇਹ ਕਾਰਕ ਵੱਖ ਵੱਖ ਵਿਸ਼ਿਆਂ, ਖੇਤਰਾਂ ਦੇ ਨਾਲ ਸਬੰਧਤ ਹੁੰਦੇ ਹਨ। ਪਰ ਇਨ੍ਹਾਂ ਵਿੱਚੋਂ ਹੀ ਇੱਕ ਅਜਿਹਾ ਕਾਰਕ ਵੀ ਹੁੰਦਾ ਹੈ ਜਿਸ ਦੀ ਬਦੌਲਤ ਇਨਸਾਨ ਦੇ ਅੰਦਰ ਹੀ ਸੋਝੀ ਵਿਕਸਿਤ ਹੁੰਦੀ ਹੈ ਅਤੇ ਉਹ ਆਪਣੇ ਭਵਿੱਖ ਵਿਚ ਹਰ ਇਕ ਤਰਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਦੇ ਲਈ ਤਿਆਰ ਹੋ ਜਾਂਦਾ ਹੈ। ਨਿਰਪੱਖ ਪੱਤਰਕਾਰਤਾ ਦਾ ਖੇਤਰ ਹੀ ਇੱਕ ਅਜਿਹਾ ਖੇਤਰ ਹੈ, ਜਿਸ ਦੇ ਬਿਨਾਂ ਅਜੋਕੇ ਸਮੇਂ ਵਿੱਚ ਸਹੀ ਖਬਰ ਨਹੀਂ ਮਿਲ ਸਕਦੀ। ਹੁਣ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ ਤੇ ਕੈਪਟਨ ਅਤੇ ਬਾਦਲ ਵੱਲੋਂ ਵੀ ਅਫਸੋਸ ਜ਼ਾਹਿਰ ਕੀਤਾ ਗਿਆ ਹੈ।

ਅੱਜ ਸਭ ਲੋਕ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਜਲੰਧਰ ਤੋ ਅਜੀਤ ਅਖਬਾਰ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਸਵੇਰੇ ਦਿਹਾਂਤ ਹੋਣ ਦਾ ਸਮਾਚਾਰ ਸਾਹਮਣੇ ਆਇਆ। ਉਹਨਾਂ ਨੇ ਨਿਰਪੱਖ ਪੱਤਰਕਾਰੀ ਕਰ ਕੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ। ਪੰਜਾਬ ਦੇ ਬੇ-ਜ਼ੁ-ਬਾ-ਨ ਲੋਕਾਂ ਦੀ ਆਵਾਜ਼ ਬਣਨ ਲਈ ਜਾਣੇ ਜਾਂਦੇ ਨੇਕ ਦਿਲ ਇਨਸਾਨ ਤੇ ਨਿੱ-ਡ-ਰ ਪੱਤਰਕਾਰ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦੇ ਸਾਰ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਕਰਕੇ ਲਿਖਿਆ ਗਿਆ ਹੈ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਚਾਨਕ ਦੇਹਾਂਤ ਕਾਰਨ ਦੁੱਖੀ ਹਾਂ, ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ ਪਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਸੋਗ ਦੀ ਘੜੀ ਵਿਚ ਹੌਂਸਲਾ ਦੇਵੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਵੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਸੀਨੀਅਰ ਪੱਤਰਕਾਰ ਸਰਦਾਰ ਮੇਜਰ ਸਿੰਘ ਦੇ ਦੇਹਾਂਤ ਬਾਰੇ ਜਾਣ ਕੇ ਬੜਾ ਦੁੱਖ ਲੱਗਿਆ। ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਜੀ ਦੇ ਬੇਵਕਤੀ ਦੇਹਾਂਤ ਦਾ ਬਹੁਤ ਦੁੱਖ ਹੋਇਆ। ਮੇਜਰ ਸਿੰਘ ਜਲੰਧਰ ਦੇ ਇਕ ਹਸਪਤਾਲ ਵਿਚ ਕੁਝ ਦਿਨਾਂ ਤੋਂ ਜ਼ੇਰੇ ਇਲਾਜ਼ ਸਨ। ਜਿੱਥੇ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।

Home  ਤਾਜਾ ਖ਼ਬਰਾਂ  ਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਮੌਤ- ਕੈਪਟਨ ਅਤੇ ਬਾਦਲ ਨੇ ਵੀ ਕੀਤਾ ਅਫਸੋਸ ਜਾਹਰ
                                                      
                                       
                            
                                                                   
                                    Previous Postਹੁਣੇ ਹੁਣੇ ਪੰਜਾਬ ਚ ਇਥੇ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ  ਦੇ ਕਰਫਿਊ ਦਾ ਹੋ ਗਿਆ ਐਲਾਨ
                                                                
                                
                                                                    
                                    Next Postਸਵਾਰੀ ਨਾਲ ਭਰੇ ਹਵਾਈ ਜਹਾਜ ਨੂੰ ਹਾਈ- ਜੈਕ ਕਰਨ ਦੇ ਬਾਰੇ ਚ ਆਈ ਇਹ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



