BREAKING NEWS
Search

ਖੁਸ਼ਖਬਰੀ:ਹੁਣੇ ਹੁਣੇ ਪੰਜਾਬ ਦੀ ਗਰੀਬ ਜਨਤਾ ਲਈ ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲੋਕਾਂ ਨੂੰ ਹੁਣ ਤੱਕ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਅਤੇ ਕਈ ਨਵੀਆਂ ਯੋਜਨਾਵਾਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਜਿਸ ਦਾ ਫਾਇਦਾ ਗਰੀਬ ਵਰਗ ਅਤੇ ਦਰਮਿਆਨੇ ਵਰਗ ਨੂੰ ਪਹੁੰਚ ਸਕੇ। ਉਥੇ ਹੀ ਕਈ ਦਿਨਾਂ ਤੋਂ ਸੂਬੇ ਦੇ ਸਾਰੇ ਲੋਕਾਂ ਦੀਆਂ ਨਜ਼ਰਾਂ 8 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਉਪਰ ਟਿਕੀਆਂ ਹੋਈਆਂ ਸਨ। 8 ਮਾਰਚ ਨੂੰ ਵਿਧਾਨ ਸਭਾ ਦੇ ਵਿੱਚ ਸਾਲ 2021-22 ਦਾ ਬਜਟ ਪੇਸ਼ ਕੀਤਾ ਜਾਣਾ ਸੀ।

ਅੱਜ ਪੇਸ਼ ਕੀਤੇ ਜਾ ਰਹੇ ਬਜਟ ਦੌਰਾਨ ਕਈ ਤਰ੍ਹਾਂ ਦੇ ਐਲਾਨ ਸਾਹਮਣੇ ਆ ਰਹੇ ਹਨ। ਹੁਣ ਪੰਜਾਬ ਦੀ ਗਰੀਬ ਜਨਤਾ ਲਈ ਪੰਜਾਬ ਸਰਕਾਰ ਨੇ ਇਕ ਵੱਡਾ ਐਲਾਨ ਕੀਤਾ ਹੈ। ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਕਾਰਨ ਵੱਖ ਵੱਖ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕਰ ਰਹੇ ਹਨ। ਕੈਪਟਨ ਸਰਕਾਰ ਦਾ ਇਹ ਆਖਰੀ ਬਜਟ ਹੈ। ਕਿਉਂਕਿ ਸੂਬੇ ਅੰਦਰ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣਗੀਆਂ।

ਇਸ ਲਈ ਇਸ ਬਜਟ ਦੇ ਨਾਲ ਸਰਕਾਰ ਵੱਲੋਂ ਅਗਲੀਆਂ ਚੋਣਾਂ ਲਈ ਵੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਲਈ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੇ ਮੱਦੇ ਨਜ਼ਰ ਕਈ ਐਲਾਨ ਕੀਤੇ ਜਾ ਰਹੇ ਹਨ। 2015-2021 ਦੇ ਸਮੇਂ ਦੌਰਾਨ ਪੰਜਾਬ ਦੀ ਆਪਣੇ ਵਸੀਲਿਆਂ ਤੋਂ ਆਮਦਨੀ ਔਸਤਨ 61 ਫੀਸਦੀ ਰਹੀ ਹੈ ਜਦੋਂ ਕਿ 39 ਫੀਸਦੀ ਔਸਤਨ ਫੰਡ ਕੇਂਦਰ ਤੋਂ ਪ੍ਰਾਪਤ ਹੋਏ ਹਨ। ਇਸ ਅਰਸੇ ਦੌਰਾਨ ਆਮਦਨ ਪ੍ਰਾਪਤੀ ਦਾ ਕਰੀਬ 80 ਫੀਸਦ ਪੱਕੇ ਖ਼ਰਚਿਆਂ ਵਿਚ ਚਲਾ ਗਿਆ ਹੈ।

ਜਿੱਥੇ ਸੂਬਾ ਸਰਕਾਰ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਔਰਤਾਂ ਲਈ ਮੁਫਤ ਸਫਰ ਕਰਨ ਦਾ ਐਲਾਨ ਕੀਤਾ ਗਿਆ ਹੈ ਉਥੇ ਹੀ ਹੋਣ ਵਿੱਤ ਮੰਤਰੀ ਨੇ ਸ਼ਗਨ ਸਕੀਮ ਨੂੰ 21000 ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਜਿਸ ਨਾਲ ਗਰੀਬ ਵਰਗ ਨੂੰ ਬਹੁਤ ਜ਼ਿਆਦਾ ਮਦਦ ਮਿਲੇਗੀ। ਇਸ ਦੇ ਨਾਲ ਹੀ ਬੁੱਢਾਪਾ ਪੈਂਸ਼ਨ ਨੂੰ ਵੀ 750 ਤੋਂ ਵੱਧਾ ਕੇ 1500 ਰੁਪਏ ਕਰ ਦੇਣ ਦਾ ਐਲਾਨ ਕੀਤਾ ਗਿਆ ਹੈ। ਬਜਟ ਦੇ ਇਸ ਫੈਸਲੇ ਨਾਲ ਬਜ਼ੁਰਗਾਂ ਵਿੱਚ ਖੁਸ਼ੀ ਦੀ ਲਹਿਰ ਹੈ।