ਆਈ ਤਾਜਾ ਵੱਡੀ ਖਬਰ
ਦੇਸ਼ ਦੇ ਕਿਸਾਨਾਂ ਵੱਲੋਂ 26 ਨਵੰਬਰ 2020 ਤੋਂ ਦਿੱਲੀ ਦੀਆਂ ਸਰਹੱਦਾਂ ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮਕਸਦ ਨਾਲ ਸੰਘਰਸ਼ ਆਰੰਭ ਕੀਤਾ ਗਿਆ ਸੀ। ਜਿੱਥੇ ਭਾਰਤ ਦੇ ਹਰ ਵਰਗ ਵੱਲੋਂ ਇਸ ਕਿਸਾਨੀ ਸੰਘਰਸ਼ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਜਾ ਰਹੀ ਹੈ। ਉੱਥੇ ਹੀ ਬਾਹਰਲੇ ਦੇਸ਼ਾਂ ਵਿੱਚ ਵਸਣ ਵਾਲੇ ਭਾਰਤੀਆਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋ ਸ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਬਹੁਤ ਸਾਰੀਆਂ ਅੰਤਰਰਾਸ਼ਟਰੀ ਸਖਸ਼ੀਅਤਾਂ ਵੱਲੋਂ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ ਹੁਣ ਤੱਕ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਏਸ ਲਈ ਕਿਸਾਨਾਂ ਵੱਲੋਂ ਦਿਨੋ ਦਿਨ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਵੱਲੋਂ ਆਉਣ ਵਾਲੇ ਦਿਨਾਂ ਲਈ ਪਹਿਲਾਂ ਹੀ ਰ-ਣ-ਨੀ-ਤੀ-ਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਉੱਥੇ ਹੀ ਕਿਸਾਨ ਆਗੂਆਂ ਵੱਲੋਂ ਉਹਨਾਂ ਸੂਬਿਆਂ ਅੰਦਰ ਜਾ ਕੇ ਮਹਾਂ ਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਭਾਰਤ ਬੰਦ ਦੇ ਬਾਰੇ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਵੱਲੋਂ ਪਹਿਲਾਂ ਹੀ 26 ਮਾਰਚ ਨੂੰ ਭਾਰਤ ਬੰਦ ਕਰਨ ਦਾ ਸੱਦਾ ਦੇਸ਼ ਦੇ ਹਰ ਵਰਗ ਨੂੰ ਦਿੱਤਾ ਗਿਆ ਹੈ। ਹੁਣ 26 ਮਾਰਚ ਨੂੰ ਕੀਤੇ ਜਾਣ ਵਾਲੇ ਭਾਰਤ ਬੰਦ ਦੇ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ ਕਿ ਉਸ ਦਿਨ ਨਾ ਤਾਂ ਕੋਈ ਸੜਕ ਉੱਪਰ ਕੋਈ ਵਾਹਨ ਚੱਲਣ ਦਿੱਤਾ ਜਾਵੇਗਾ, ਤੇ ਨਾ ਹੀ ਕੋਈ ਰੇਲ ਗੱਡੀ। ਕੀਤੀ ਗਈ ਇਸ ਮੀਟਿੰਗ ਵਿਚ ਡਾਕਟਰ ਦਰਸ਼ਨ ਪਾਲ, ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਸਤਨਾਮ ਸਿੰਘ ਅਜਨਾਲਾ, ਆੜਤੀਆ ਫੈਡਰੇਸ਼ਨ ਦੇ ਸੂਬੇ ਦੇ ਸੀਨੀਅਰ ਉਪ ਪ੍ਰਧਾਨ ਅਮਰਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਅਤੇ ਹੋਰ ਵੀ ਬਹੁਤ ਸਾਰੇ ਆਗੂਆਂ ਵੱਲੋਂ ਸ਼ਿ-ਰ-ਕ-ਤ ਕੀਤੀ ਗਈ ।
ਇਸ ਮੀਟਿੰਗ ਵਿੱਚ 32 ਕਿਸਾਨ ਸੰਗਠਨਾਂ ਵੱਲੋਂ 18 ਮਾਰਚ ਨੂੰ ਇਸ ਬਾਰੇ ਰੂਪ ਰੇਖਾ ਤਿਆਰ ਤਿਆਰ ਕਰਕੇ ਐਲਾਨ ਕੀਤਾ ਜਾਵੇਗਾ । 19 ਮਾਰਚ ਨੂੰ ਕਿਸਾਨ ਅਤੇ ਆੜਤੀਏ ਸੂਬੇ ਭਰ ਵਿੱਚ ਐਸ ਡੀ ਐਮ ਦਫ਼ਤਰ ਵਿਚ ਜਾ ਕੇ ਮੰਗ ਪੱਤਰ ਦੇਣਗੇ। ਭਾਰਤ ਬੰਦ ਨੂੰ ਵਪਾਰੀ ਵਰਗ ,ਟਰੇਡ ਯੂਨੀਅਨ, ਟਰਾਂਸਪੋਰਟ ਯੂਨੀਅਨਾਂ, ਵਪਾਰੀ ਵਰਗ ਵੱਲੋਂ ਫੈਡਰੇਸ਼ਨ ਆਫ ਆੜਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਇਸ ਮੀਟਿੰਗ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ।
Previous Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਤ , ਛਾਇਆ ਸਾਰੇ ਇਲਾਕੇ ਚ ਸੋਗ
Next Postਪੰਜਾਬ ਵਾਲਿਓ ਹੋ ਜਾਵੋ ਤਿਆਰ ਹੁਣੇ ਹੁਣੇ ਮੌਸਮ ਵਿਭਾਗ ਵਲੋਂ ਜਾਰੀ ਹੋ ਗਿਆ ਇਹ ਵੱਡਾ ਅਲਰਟ