ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ ਜਿਸ ਦੇ ਚਲਦਿਆਂ ਸਿਆਸਤ ਦੇ ਵਿਚ ਕਾਫੀ ਹਲਚਲ ਮੱਚੀ ਹੋਈ ਹੈ। ਦਰਅਸਲ ਜਿਵੇਂ ਅਸੀਂ ਜਾਣਦੇ ਹਾਂ ਕਿ ਚੋਣਾ ਤੋਂ ਪਹਿਲਾਂ ਹਰ ਪਾਰਟੀ ਦੇ ਵਿਚ ਰਾਜਨੀਤਿਕ ਲੋਕਾਂ ਦੀ ਅਦਲ ਬਦਲ ਹੁੰਦੀ ਰਹਿੰਦੀ ਹੈ ਅਤੇ ਰਾਜਨੀਤਿਕ ਨੇਤਾ ਪਾਰਟੀ ਬਦਲਦੇ ਰਹਿੰਦੇ ਹਨ। ਜਿਸ ਦੇ ਚਲਦਿਆਂ ਹਰ ਇਕ ਵਿਅਕਤੀ ਦਾ ਅਕਸਰ ਚੁਣਾਵ ਦੇ ਨਜ਼ਦੀਕ ਰਾਜਨੀਤੀ ਦੇ ਵਿੱਚ ਰੁਝਾਨ ਬਣ ਜਾਂਦਾ ਹੈ ਅਤੇ ਉਹ ਹਰ ਇਕ ਨੇਤਾ ਸਬੰਧੀ ਜਾਣਕਾਰੀ ਹਾਸਲ ਕਰਨਾ ਚਾਹੁੰਦਾ ਹੈ। ਇਸੇ ਤਰ੍ਹਾਂ ਜੇਕਰ ਪੰਜਾਬ ਵਿਚ ਮੌਜੂਦਾ ਸਰਕਾਰ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੀ ਕਾਂਗਰਸ ਪਾਰਟੀ ਵਿਚ ਕਾਫੀ ਉਥਲ-ਪੁਥਲ ਮਚੀ ਹੋਈ ਹੈ।

ਇਸੇ ਸਬੰਧ ਵਿਚ ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਨੇ ਰਾਜਨੀਤਕ ਗਲਿਆਰਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ।ਦਰਅਸਲ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਕਾਂਗਰਸ ਪਾਰਟੀ ਵਿੱਚ ਦੋ ਧੜੇ ਦੇਖਣ ਨੂੰ ਮਿਲਦੇ ਹਨ। ਜਿਸ ਵਿੱਚ ਇੱਕ ਧੜਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਰ ਆਉਂਦਾ ਹੈ ਅਤੇ ਦੂਜਾ ਧੜਾ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਨਜ਼ਰ ਆਉਂਦਾ ਹੈ। ਕਿਉਂਕਿ ਅਕਸਰ ਸੋਸ਼ਲ ਮੀਡੀਆ ਉੱਤੇ ਨਵਜੋਤ ਸਿੰਘ ਸਿੱਧੂ ਕੈਪਟਨ ਅਮਰਿੰਦਰ ਸਿੰਘ ਉੱਤੇ ਨਿਸ਼ਾਨਾ ਸਾਧਦੇ ਹੋਏ ਨਜ਼ਰ ਆਉਂਦੇ ਰਹਿੰਦੇ ਹਨ। ਜਿਸ ਕਾਰਨ ਇਹ ਦੋ ਧੜੇ ਨਜ਼ਰ ਆਉਂਦੇ ਹਨ।

ਇਸ ਤੋਂ ਇਲਾਵਾ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫ਼ੀ ਚਰਚਾ ਬਣੀ ਹੋਈ ਹੈ ਕਿ ਨਵਜੋਤ ਸਿੰਘ ਸਿੱਧੂ ਇਸ ਪਾਰਟੀ ਦੇ ਵਿਚ ਜਾਣਗੇ। ਇਸ ਦੇ ਸੰਬੰਧ ਵਿਚ ਹੁਣ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਰੀਸ਼ ਰਾਵਤ ਨੇ ਵਿਰੋਧੀਆਂ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੋਣਾਂ ਲੜਨਗੇ।

ਉਨ੍ਹਾਂ ਕਿਹਾ ਕਿ ਕਾਂਗਰਸ  ਵਿਚ ਹਮੇਸ਼ਾ ਇਹ ਰਿਵਾਜ਼ ਰਿਹਾ ਹੈ ਕਿ ਚੋਣਾਂ ਮੁੱਖ ਮੰਤਰੀ ਦੀ ਅਗਵਾਈ ਹੇਠ ਲੜੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹਨਾਂ ਵਿਧਾਨਸਭਾ ਚੋਣਾਂ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਮਿਲਕੇ ਚੋਣਾਂ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਚੱਲ ਰਿਹਾ ਤਣਾਅ ਜਲਦੀ ਖਤਮ ਹੋ ਜਾਵੇਗਾ। ਉਨ੍ਹਾਂ ਦੇ ਇਸ ਬਿਆਨ ਦੇ ਨਾਲ ਵਿਰੋਧੀਆਂ ਪਾਰਟੀਆਂ ਵਿੱਚ ਇਸ ਸਬੰਧੀ ਚਰਚਾ ਸ਼ੁਰੂ ਹੋ ਗਈ ਹੈ।


                                       
                            
                                                                   
                                    Previous Postਹੁਣੇ ਹੁਣੇ ਪੰਜਾਬ ਚ ਇਥੇ ਦੁਕਾਨਾਂ ਖੁਲਣ ਅਤੇ ਬੰਦ ਕਰਨ ਦੇ ਬਾਰੇ ਚ ਹੋ ਗਿਆ ਹੁਣ ਇਹ ਐਲਾਨ
                                                                
                                
                                                                    
                                    Next Postਹੁਣੇ ਹੁਣੇ ਇੰਡੀਆ ਚ ਆਇਆ ਭੂਚਾਲ ਕੰਬੀ ਧਰਤੀ – ਇਸ ਵੇਲੇ ਦੀ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



