ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਜਿਥੇ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਭਾਰੀ ਤ-ਬਾ-ਹੀ ਮਚਾਈ ਹੈ। ਜਿਸ ਦੀ ਚਪੇਟ ਵਿਚ ਬਹੁਤ ਸਾਰੇ ਦੇਸ਼ ਆ ਚੁੱਕੇ ਹਨ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਬਚਾਉਣ ਲਈ ਟੀਕਾਕਰਣ ਮੁਹਿੰਮ ਆਰੰਭ ਕੀਤੀ ਗਈ ਸੀ। ਕਰੋਨਾ ਤੋਂ ਬਿਨਾਂ ਹੋਰ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਆਮ ਹੀ ਸਾਹਮਣੇ ਆ ਜਾਂਦੀਆਂ ਹਨ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿਥੇ ਆਪਣੇ ਦੇਸ਼ਾਂ ਦੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿਤਾ ਗਿਆ ਸੀ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਹਾਦਸਿਆਂ ਵਿੱਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਜਿਨ੍ਹਾਂ ਕਾਰਨ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਜਾਂਦੇ ਹਨ।

ਹੁਣ ਕੈਨੇਡਾ ਵਿੱਚ ਭਿ-ਆ-ਨ-ਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਸੱਤ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਇਹ ਘਟਨਾ ਕੈਨੇਡਾ ਦੇ ਕੈਲਗਰੀ ਸ਼ਹਿਰ ਦੇ ਨਾਲ ਲਗਦੇ ਕਸਬੇ ਚੈਸਟਮੇਅਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਘਰ ਨੂੰ ਅੱਗ ਲੱਗਣ ਦੀ ਖਬਰ ਪ੍ਰਾਪਤ ਹੋਈ ਹੈ। ਘਰ ਨੂੰ ਲੱਗੀ ਅੱਗ ਇੰਨੀ ਭਿਆਨਕ ਸੀ ਜਿਸ ਕਾਰਨ ਮੌਤਾਂ ਹੋ ਗਈਆਂ ਹਨ। ਇਸ ਘਟਨਾ ਨੂੰ ਲੈ ਕੇ ਵਿਧਾਨ ਸਭਾ ਹਲਕਾ ਚੈਸਟਮੇਅਰ ਤੋਂ ਵਿਧਾਇਕ ਲੀਲਾ ਸ਼ਰਨ ਆਹੀਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
।
ਉਨ੍ਹਾਂ ਤੋਂ ਇਲਾਵਾ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਮੁੱਖ ਸੇਵਾਦਾਰ ਭਾਈ ਅਮਨਪ੍ਰੀਤ ਸਿੰਘ ਗਿੱਲ ਅਤੇ ਸੰਸਦ ਮੈਂਬਰ ਜੈਗ ਸਹੋਤਾ ਨੇ ਵੀ ਇਸ ਘਟਨਾ ਨੂੰ ਲੈ ਕੇ ਦੁੱਖ ਜਾਹਿਰ ਕਰਦੀਆਂ ਹੋਈਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਹਲਕਾ ਵਿਧਾਇਕ ਲੀਲਾ ਸ਼ਰਨ ਆਹੀਰ ਨੇ ਦੱਸਿਆ ਹੈ ਕਿ ਸਾਰਿਆਂ ਨੂੰ ਮਿਲ ਕੇ ਇਸ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। ਕਿਉਂਕਿ ਘਰ ਨੂੰ ਲੱਗੀ ਅੱਗ ਵਿੱਚ ਇੱਕੋ ਘਰ ਵਿੱਚ 2 ਪਰਵਾਰ ਰਹਿ ਰਹੇ ਸਨ। ਜੇ ਇਸ ਘਟਨਾ ਦਾ ਸ਼ਿਕਾਰ ਹੋਏ ਹਨ।

ਇਹਨਾਂ ਵਿੱਚ ਜਿਨ੍ਹਾਂ ਦੀ ਮੌਤ ਹੋਈ ਹੈ ਉਹਨਾਂ ਵਿੱਚ 1 ਆਦਮੀ ਅਤੇ 2 ਔਰਤਾਂ ਸ਼ਾਮਲ ਹਨ । ਜਿਨ੍ਹਾਂ ਦੀ ਉਮਰ ਤਕਰੀਬਨ 35 ਤੋਂ 38 ਸਾਲ ਦੱਸੀ ਗਈ ਹੈ। ਇਸ ਤਰ੍ਹਾਂ ਹੀ ਚਾਰ ਬੱਚੇ ਸ਼ਾਮਲ ਹਨ ਜਿਨ੍ਹਾਂ ਦੀ ਉਮਰ 4 ਸਾਲ ਤੋਂ ਲੈ ਕੇ 12 ਸਾਲ ਦਰਮਿਆਨ ਸੀ। ਘਰ ਨੂੰ ਲੱਗੀ ਅੱਗ ਵਿੱਚੋਂ ਪੰਜ ਲੋਕ ਸੁਰੱਖਿਅਤ ਨਿਕਲਣ ਵਿਚ ਕਾਮਯਾਬ ਹੋ ਗਏ ਹਨ। ਇੱਕ ਘਰ ਵਿੱਚ ਜਿੱਥੇ ਦੋ ਪਰਿਵਾਰ ਰਹਿ ਰਹੇ ਸਨ ਓਥੇ ਲੱਗੀ ਇਸ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।


                                       
                            
                                                                   
                                    Previous Postਆਈ ਮਾੜੀ ਖਬਰ :  ਬਾਬਾ ਬਾਲਕ ਨਾਥ ਦੀਆਂ ਸੰਗਤਾਂ ਲਈ ਵਰਤੀ ਜਾਣ ਵਾਲੀ ਬੇੜੀ ਭਾਖੜਾ ਡੈਮ ਵਿੱਚ ਡੁੱਬੀ
                                                                
                                
                                                                    
                                    Next Postਹੁਣੇ ਹੁਣੇ ਹਸਪਤਾਲ ਚ ਦਾਖਲ ਮਸ਼ਹੂਰ ਅਦਾਕਾਰ ਦਲੀਪ ਕੁਮਾਰ ਬਾਰੇ ਆਈ ਇਹ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



