ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ, ਕਰੋਨਾ ਸਥਿਤੀ ਵਿੱਚ ਸੁਧਾਰ ਹੋਣ ਤੋਂ ਬਾਅਦ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਉਥੇ ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਵੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਜਿਸ ਨਾਲ ਜ਼ਿਲੇ ਅੰਦਰ ਲੋਕਾਂ ਨੂੰ ਕਰੋਨਾ ਵਰਗੀ ਭਿਆਨਕ ਸਥਿਤੀ ਤੋਂ ਬਚਾ ਕੇ ਰੱਖਿਆ ਜਾ ਸਕੇ ਅਤੇ ਅਮਨ, ਸ਼ਾਂਤੀ ਨੂੰ ਵੀ ਬਣਾ ਕੇ ਰੱਖਿਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਸਥਿਤੀ ਵਿੱਚ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਅੱਜ ਢਿੱਲ ਦਿੰਦੇ ਹੋਏ ਕਈ ਐਲਾਨ ਕੀਤੇ ਗਏ ਹਨ।

ਹੁਣ ਅਚਾਨਕ 16 ਸਤੰਬਰ ਤੱਕ ਲਈ ਇੱਕ ਵੱਡੀ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਤੋਂ ਸਾਹਮਣੇ ਆਈ ਖਬਰ ਦੇ ਅਨੁਸਾਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਵੱਲੋਂ ਸ਼ਹਿਰ ਅੰਦਰ 144 ਧਾਰਾ ਲਾਗੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਨੂੰ ਇਹ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁਝ ਲੋਕ ਸ਼ਹਿਰ ਵਿੱਚ ਧਰਨੇ ਪ੍ਰਦਰਸ਼ਨ ਕਰਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਜਿਸਦੇ ਚਲਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। ਇਹ ਹੁਕਮ 19 ਜੁਲਾਈ ਤੋਂ ਲਾਗੂ ਹੋ ਰਹੇ ਹਨ ਅਤੇ 17 ਸਤੰਬਰ 2021 ਤੱਕ ਜਾਰੀ ਰਹਿਣਗੇ। ਇਹ ਹੁਕਮ ਪੁਲਿਸ ,ਪੈਰਾ-ਮਿਲਟਰੀ ਅਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ-ਕਾਜ ਦੌਰਾਨ ਲਾਗੂ ਨਹੀਂ ਹੋਣਗੇ। ਧਾਰਾ 144 ਤਹਿਤ 5 ਜਾਂ ਇਸ ਤੋਂ ਵਧੇਰੇ ਲੋਕ ਅਗਰ ਸ਼ਹਿਰ ਦੀਆਂ ਜਨਤਕ ਥਾਵਾਂ ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਦੇ ਹਨ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਦਰਸ਼ਨ ,ਰੈਲੀਆਂ ਅਤੇ ਧਰਨਿਆਂ ਲਈ ਪ੍ਰਸ਼ਾਸਨ ਨੇ ਸੈਕਟਰ-25 ਦੀ ਰੈਲੀ ਗਰਾਊਂਡ ਦੀ ਥਾਂ ਤੈਅ ਕੀਤੀ ਹੈ।

ਏਥੇ ਵੀ ਪ੍ਰਦਰਸ਼ਨ ਤੋਂ ਪਹਿਲਾ ਇਜਾਜ਼ਤ ਲੈਣੀ ਲਾਜ਼ਮੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਵੱਲੋਂ ਸ਼ਹਿਰ ਚ ਧਾਰਾ 144 ਲਾਗੂ ਕੀਤੇ ਜਾਣ ਦੇ ਨਾਲ ਹੀ ਧਰਨੇ ਪ੍ਰਦਰਸ਼ਨਾਂ ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਜਿਸ ਤਹਿਤ ਸ਼ਹਿਰ ਦੀਆਂ ਜਨਤਕ ਥਾਵਾਂ ਤੇ ਕੋਈ ਵੀ ਸੰਗਠਨ ਜਾਂ ਜੂਨੀਅਰ ਧਰਨੇ ਪ੍ਰਦਰਸ਼ਨ ਨਹੀਂ ਕਰ ਸਕੇਗੀ।


                                       
                            
                                                                   
                                    Previous Postਲਵੋ ਜੀ ਕਨੇਡਾ ਤੋਂ ਆ ਗਿਆ ਟਰੂਡੋ  ਵਲੋਂ ਮਨੀਸ਼ਾ ਗੁਲਾਟੀ ਦੁਆਰਾ ਭੇਜੀ ਚਿੱਠੀ ਦਾ ਆ ਗਿਆ ਜਵਾਬ – ਹੋਵੇਗੀ ਇਹ ਕਾਰਵਾਈ
                                                                
                                
                                                                    
                                    Next Postਸਾਵਧਾਨ ਪੰਜਾਬ ਚ ਇਥੇ ਜਾਣ ਵਾਲੇ ਦੇਖਲੋ ਪਹਿਲਾਂ ਇਹ ਤਾਜਾ ਵੱਡੀ ਖਬਰ ਕਿਤੇ ਫਸ ਨਾ ਜਾਇਓ
                                                                
                            
               
                            
                                                                            
                                                                                                                                            
                                    
                                    
                                    



