ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਇਸ ਸਮੇਂ ਸਿਆਸਤ ਪੂਰੀ ਤਰਾ ਗਰਮਾਈ ਹੋਈ ਹੈ ਅਤੇ ਲਗਾਤਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਵੱਖ-ਵੱਖ ਪਾਰਟੀਆਂ ਦੇ ਕਈ ਵਿਧਾਇਕ ਅਤੇ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਜਿਸ ਨਾਲ ਪਾਠੀਆਂ ਨੂੰ ਮਜ਼ਬੂਤੀ ਮਿਲੇਗੀ ਅਤੇ ਕਈ ਪਾਰਟੀਆਂ ਨੂੰ ਭਾਰੀ ਝਟਕੇ ਲੱਗ ਰਹੇ ਹਨ। ਪੰਜਾਬ ਵਿੱਚ ਖੇਤੀ ਕਰ ਉਨ੍ਹਾਂ ਨੂੰ ਲੈ ਕੇ ਬਹੁਤ ਸਾਰੇ ਲੋਕਾਂ ਵੱਲੋਂ ਕਈ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਕਾਰਨ ਹੀ ਬਹੁਤ ਸਾਰੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਕਈ ਪਾਰਟੀਆਂ ਨੂੰ ਛੱਡਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਚਿਹਰੇ ਵੀ ਇਸ ਵਾਰ ਸਿਆਸਤ ਵਿਚ ਆ ਰਹੇ ਹਨ ਜੋ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।

ਹੁਣ ਵਿੱਚ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਨਗਰ ਕੌਂਸਲ ਤੋਂ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸਾਬਕਾ ਪ੍ਰਧਾਨ ਅਤੇ ਕੌਂਸਲਰ ਜਗਰੂਪ ਸਿੰਘ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਜਗਰੂਪ ਸਿੰਘ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਾਸ ਵਿਅਕਤੀ ਦੱਸੇ ਜਾ ਰਹੇ ਸਨ। ਜਿੱਥੇ ਉਨ੍ਹਾਂ ਨੂੰ ਨਗਰ ਨਿਗਮ ਦੇ ਮੇਅਰ ਦੇ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਸੀ।

ਉੱਥੇ ਹੀ ਕਾਂਗਰਸ ਵੱਲੋਂ ਉਨ੍ਹਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ। ਜਿਸ ਕਾਰਨ ਉਹ ਮਨਪ੍ਰੀਤ ਸਿੰਘ ਬਾਦਲ ਨਾਲ ਨਾਰਾਜ਼ ਚੱਲ ਰਹੇ ਸਨ। ਕੁਝ ਸਮਾਂ ਪਹਿਲਾਂ ਕੈਪਟਨ ਦੀ ਕਾਂਗਰਸ ਸਰਕਾਰ ਨੇ ਜਗਰੂਪ ਸਿੰਘ ਗਿੱਲ ਨੂੰ ਜਿਲਾ ਪਲੈਨਿੰਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਉਨ੍ਹਾਂ ਨਗਰ ਕੌਂਸਲਾਂ ਦੀ ਚੋਣ ਲੜਨ ਤੋਂ ਪਹਿਲਾਂ ਜ਼ਿਲਾ ਪਲੈਨਿੰਗ ਬੋਰਡ ਦੀ ਚੇਅਰਮੈਨੀ ਤੋਂ ਅਸਤੀਫਾ ਦੇ ਦਿੱਤਾ ਸੀ।

ਜਗਰੂਪ ਸਿੰਘ ਗਿੱਲ ਲਗਾਤਾਰ ਛੇ ਬਾਰ ਬਠਿੰਡਾ ਨਗਰ ਕੌਂਸਲਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਗਰੂਪ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ਹੱਥ ਛੱਡ ਕੇ ਝਾੜੂ ਫੜ ਲੈਣਗੇ। ਜਿਸ ਬਾਰੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਬਾਦ ਦੁਪਿਹਰ ਪ੍ਰੈਸ ਕਾਨਫਰੰਸ ਬੁਲਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਮੀਂਹ ਨੇ ਮਚਾਈ ਤਬਾਹੀ ਮਕਾਨ ਹੋਏ ਢਹਿ ਢੇਰੀ ਹਜਾਰਾਂ ਏਕੜ ਫਸਲ ਹੋਈ ਤਬਾਹ
                                                                
                                
                                                                    
                                    Next Postਸਾਵਧਾਨ ਪੰਜਾਬ ਚ ਸਫ਼ਰ ਕਰਨ ਵਾਲੇ – ਇਹਨਾਂ ਵਲੋਂ ਕੱਲ੍ਹ ਤੋਂ 4 ਘੰਟਿਆਂ ਲਈ  ਹੋਇਆ ਇਹ ਐਲਾਨ
                                                                
                            
               
                            
                                                                            
                                                                                                                                            
                                    
                                    
                                    



