ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਸੂਬੇ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਵਿੱਚ ਸ਼ਾਂਤੀ ਦੀ ਸਥਿਤੀ ਬਣੀ ਰਹੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਵੀ ਬਣਾ ਕੇ ਰੱਖਿਆ ਜਾ ਸਕੇ। ਉਥੇ ਹੀ ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਤਿਆਰ ਕੀਤੀਆਂ ਗਈਆਂ ਹਨ। ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ।

ਬਹੁਤ ਸਾਰੇ ਵਰਕਰ ਅਤੇ ਵਿਧਾਇਕ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਕਾਂਗਰਸ ਪਾਰਟੀ ਦੇ ਵਿੱਚ ਵੀ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਹੁਣ 16 ਅਗਸਤ ਸ਼ਾਮ 3 ਵਜੇ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਉਨ੍ਹਾਂ ਵੱਲੋਂ ਇਹ ਕੰਮ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲਬਾਤ ਕਰਨ ਪਿੱਛੋਂ ਵਾਪਸ ਪਰਤ ਆਏ ਹਨ।

ਉਥੇ ਹੀ ਪਾਰਟੀ ਵਿਚ ਫੇਰ-ਬਦਲ ਦੀ ਚਰਚਾ ਨੇ ਜ਼ੋਰ ਫੜ ਲਿਆ ਹੈ। ਇਸ ਬਾਰੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਕਈ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕਰਨ ਵਾਸਤੇ ਸੋਮਵਾਰ 16 ਅਗਸਤ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਜਾਵੇਗੀ।

ਜਿਸ ਵਿੱਚ ਪੰਜਾਬ ਮੰਤਰੀ ਮੰਡਲ ਵਿਚ ਫੇਰਬਦਲ ਦੀ ਚਰਚਾ ਨੇ ਵੀ ਜ਼ੋਰ ਫੜ ਲਿਆ ਹੈ। ਉੱਥੇ ਹੀ ਸਾਰੇ ਲੋਕਾਂ ਵੱਲੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਸ ਦਿਨ ਹੋਣ ਵਾਲੀ ਮੀਟਿੰਗ ਵਿੱਚ ਕੈਪਟਨ ਸਰਕਾਰ ਵੱਲੋਂ ਅ-ਹਿ-ਮ ਫੈਸਲਾ ਲਿਆ ਜਾਵੇਗਾ। ਕਿਉਂ ਕਿ ਮੰਤਰੀ ਮੰਡਲ ਵਿਚ ਫੇਰਬਦਲ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵੀ ਕੈਪਟਨ ਸਰਕਾਰ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਇੱਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਇਸ ਤਰਾਂ ਮੌਤ ਦੇਖਣ ਵਾਲਿਆਂ ਦੀਆਂ ਨਿਕਲੀਆਂ ਧਾਹਾਂ
                                                                
                                
                                                                    
                                    Next Postਪੰਜਾਬ : ਆਪਣੇ ਵਿਆਹ ਤੋਂ 4 ਦਿਨ ਪਹਿਲਾਂ ਕੁੜੀ ਨੇ ਕਰਤਾ ਇਹ ਕੰਮ – ਦੇਖ ਉਡੇ ਸਾਰੇ ਪ੍ਰੀਵਾਰ ਦੇ ਹੋਸ਼
                                                                
                            
               
                            
                                                                            
                                                                                                                                            
                                    
                                    
                                    



