ਆਈ ਤਾਜ਼ਾ ਵੱਡੀ ਖਬਰ 

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਦਿੱਤੇ ਅਸਤੀਫ਼ੇ ਦੇ ਚਲਦਿਆਂ ਪੰਜਾਬ ਸਿਆਸਤ ਦੇ ਵਿਚ ਕਾਫ਼ੀ ਹਲਚਲ ਵੇਖਣ ਨੂੰ ਮਿਲ ਰਹੀ ਹੈ । ਪੰਜਾਬ ਦੇ ਅਗਲੇ ਮੁੱਖ ਮੰਤਰੀ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੇ ਨਾਮ ਸਾਹਮਣੇ ਆ ਰਹੇ ਹਨ । ਪੂਰੇ ਪੰਜਾਬੀਆਂ ਦੀਆਂ ਵੀ ਨਜ਼ਰਾਂ ਇਸ ਤੇ ਟਿਕੀਆਂ ਹੋਈਆਂ ਨੇ ਕਿ ਆਖ਼ਰਕਾਰ ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ? ਪੰਜਾਬ ਦੇ ਇਸ ਵੱਡੇ ਤਖਤਾ ਪਲਟ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਫੀ ਵਿਵਾਦ ਅਤੇ ਅਟਕਲਾਂ ਸਾਹਮਣੇ ਆ ਰਹੀਆਂ ਹਨ l

ਇਸੇ ਅਟਕਲਾਂ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਬਣਨ ਦਾ ਦਾਅਵਾ ਠੋਕਿਆ ਹੈ ।ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਨ ਅੱਗੇ ਆਪਣੀ ਗੱਲ ਰੱਖ ਦਿੱਤੀ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਵਲੋਂ ਪੰਜਾਬ ਦੇ ਸਾਰੇ ਵਿਧਾਇਕਾਂ ਦਾ ਸਮਰਥਨ ਵੀ ਹਾਸਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ । ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਖੁੱਲ੍ਹ ਕੇ ਮੁੱਖ ਮੰਤਰੀ ਬਣਨ ਦੀ ਇੱਛਾ ਜ਼ਾਹਰ ਕੀਤੀ ਹੈ l ਅਤੇ ੳੁਨ੍ਹਾਂ ਆਖਿਆ ਹੈ ਕਿ ਤੁਹਾਡੇ ਮੁਤਾਬਕ ਉਹ ਕੰਮ ਕਰਨਗੇ l

ਬੇਸ਼ਕ ਅੱਜ ਗਿਆਰਾਂ ਵਜੇ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ ਟਾਲ ਦਿੱਤੀ ਗਈ ਹੈ l ਪਰ ਇਸ ਤੋਂ ਇਲਾਵਾ ਬਹੁਤ ਸਾਰੇ ਆਗੂ ਆਪਣੇ ਆਪਣੇ ਪੱਧਰ ਤੇ ਮੀਟਿੰਗਾਂ ਕਰ ਰਹੇ ਹਨ । ਨਵੇਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਬਹੁਤ ਸਾਰੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਨੇ ਵੱਖ ਵੱਖ ਆਗੂਆਂ ਦੇ ਨਾਮ ਵੀ ਸਾਹਮਣੇ ਆ ਰਹੇ ਹਨ l ਇਹਨਾਂ ਆਗੂਆਂ ਦੇ ਨਾਮ ਦੇ ਵਿੱਚੋਂ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਸੁਨੀਲ ਜਾਖੜ, ਅੰਬਿਕਾ ਸੋਨੀ ਅਤੇ ਸੁਖਜਿੰਦਰ ਸਿੰਘ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ l

ਇਹ ਸਾਫ ਹੋ ਰਿਹਾ ਹੈ ਕਿ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਨਾਮ ਐਲਾਨ ਕਰ ਦਿੱਤਾ ਜਾਵੇਗਾ । ਪੰਜਾਬ ਸਮੇਤ ਕਾਂਗਰਸੀ ਵਿਧਾਇਕਾਂ ਵੱਲੋਂ ਸੋਨੀਆ ਗਾਂਧੀ ਦੇ ਇਸ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ l ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿੱਚ ਪਹੁੰਚਣਾ ਸ਼ੁਰੂ ਹੋ ਚੁੱਕੇ ਹਨ ਤੇ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕਰ ਰਹੇ ਹਨ l ਕਿਉਂਕਿ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੇ ਅਗਲੇ ਮੁੱਖ ਮੰਤਰੀ ਦਾ ਨਾਂ ਐਲਾਨਿਆ ਜਾਣਾ ਹੈ ।


                                       
                            
                                                                   
                                    Previous Postਪੰਜਾਬ ਚ ਇਥੇ ਕ੍ਰਿਕੇਟ ਖੇਡਦਿਆਂ ਵਾਪਰਿਆ ਇਹ ਕਹਿਰ , ਛਾਇਆ ਸੋਗ
                                                                
                                
                                                                    
                                    Next Postਹੁਣੇ ਹੁਣੇ ਪੰਜਾਬ ਚ ਨਵੇਂ ਮੁਖ ਮੰਤਰੀ ਨੂੰ ਲੈ ਕੇ ਆ ਗਈ ਇਹ ਵੱਡੀ ਤਾਜਾ ਖਬਰ
                                                                
                            
               
                            
                                                                            
                                                                                                                                            
                                    
                                    
                                    




