ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ ਤੇ ਕਾਂਗਰਸ ਹਾਈਕਮਾਨ ਦੇ ਵੱਲੋਂ ਪੰਜਾਬ ਦਾ ਨਵਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਇਆ ਗਿਆ ਹੈ । ਜਿਸ ਦੇ ਚਲਦੇ ਹਰ ਕਿਸੇ ਦੇ ਵੱਲੋਂ ਉਮੀਦ ਜਤਾਈ ਜਾ ਰਹੀ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹੁਣ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਹਨ , ਜਿਸ ਦੇ ਚੱਲਦੇ ਹੁਣ ਕਾਂਗਰਸ ਪਾਰਟੀ ਦੇ ਵਿੱਚ ਚੱਲ ਰਹੀ ਅੰਦਰੂਨੀ ਕਾਟੋ ਕਲੇਸ਼ ਖ਼ਤਮ ਹੋ ਜਾਵੇਗੀ । ਪਰ ਇਸ ਤੋਂ ਉਲਟ ਹੀ ਸਭ ਕੁਝ ਸਾਹਮਣੇ ਆ ਰਿਹਾ ਹੈ । ਇਹ ਕਲੇਸ਼ ਘਟਣ ਦੀ ਬਜਾਏ ਸਗੋਂ ਹੋਰ ਵਧਦੀ ਹੋਈ ਨਜ਼ਰ ਆ ਰਹੀ ਹੈ।

ਕਿਉਂਕਿ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਕ ਵੱਡਾ ਬਿਆਨ ਜਾਰੀ ਕਰ ਦਿੱਤਾ ਗਿਆ ਹੈ । ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਸਿੱਧੂ ਖ਼ਿ-ਲਾ-ਫ਼ ਕੈਪਟਨ ਦੇ ਤੇਵਰ ਹੁਣ ਤਿੱਖੇ ਹੁੰਦੇ ਹੋਏ ਨਜ਼ਰ ਆ ਰਹੇ ਹਨ । ਤੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਤੰਜ ਵੀ ਕੱਸੇ ਗਏ ਹਨ ।

ਦਰਅਸਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਤੰਜ ਕੱਸਦਿਆਂ ਕਿਹਾ ਗਿਆ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਿਸੇ ਹਾਲਤ ਚ ਪੰਜਾਬ ਦਾ ਮੁੱਖ ਮੰਤਰੀ ਨਹੀਂ ਬਣਨ ਦੇਣਗੇ । ਉਨ੍ਹਾਂ ਕਿਹਾ ਕਿ ਉਹ ਅਜਿਹੇ ਖਤਰਨਾਕ ਵਿਅਕਤੀ ਤੋਂ ਦੇਸ਼ ਨੂੰ ਬਚਾਉਣ ਲਈ ਲਈ ਹਰ ਲੜਾਈ ਲੜਨਗੇ । ਇਸ ਲਈ ਉਹ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ।

ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਦੋ ਹਜਾਰ ਬਾਈ ਦੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਹਰਾਉਣ ਲਈ ਇਕ ਮਜ਼ਬੂਤ ਉਮੀਦਵਾਰ ਖੜ੍ਹਾ ਕਰਨਗੇ । ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਪਤਾ ਚਲਦਾ ਹੈ ਕਿ ਕਾਂਗਰਸ ਪਾਰਟੀ ਦੀ ਅੰਦਰੂਨੀ ਕਾਟੋ ਕਲੇਸ਼ ਹੁਣ ਇੰਨੀ ਜ਼ਿਆਦਾ ਵਧ ਚੁੱਕੀ ਹੈ ਕੀ ਮੰਤਰੀ ਇੱਕ ਦੂਜੇ ਦੇ ਉੱਪਰ ਹੀ ਤੰਜ ਕੱਸਦੇ ਹੋਏ ਨਜ਼ਰ ਆ ਰਹੇ ਹਨ ।


                                       
                            
                                                                   
                                    Previous Postਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਇਹ ਵੱਡੀ ਖਬਰ – ਹੋ ਗਿਆ ਇਹ ਕੰਮ ਸ਼ੁਰੂ
                                                                
                                
                                                                    
                                    Next Postਪੰਜਾਬ ਚ ਇਹਨਾਂ ਪਿੰਡਾਂ ਲਈ ਹਾਈ ਕੋਰਟ ਤੋਂ ਜਾਰੀ ਹੋਇਆ ਹੁਕਮ – ਲੱਗੀ ਇਹ ਸਖਤ ਪਾਬੰਦੀ
                                                                
                            
               
                            
                                                                            
                                                                                                                                            
                                    
                                    
                                    



