ਆਈ ਤਾਜ਼ਾ ਵੱਡੀ ਖਬਰ 

ਜਿੱਥੇ ਕਾਂਗਰਸ ਪਾਰਟੀ ਵਿੱਚ ਪਿਛਲੇ ਕੁਝ ਦਿਨਾ ਤੋ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਉੱਥੇ ਹੀ ਉਸ ਦਾ ਅਜੇ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਪਿਛਲੇ ਦਿਨੀ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁਖ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਸ ਤੋਂ ਪਿੱਛੋਂ ਨਵੇਂ ਮੰਤਰੀ ਮੰਡਲ ਦਾ ਗਠਨ ਹੋਣ ਪਿੱਛੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਜਿਸ ਨੂੰ ਹਾਈਕਮਾਂਡ ਵੱਲੋਂ ਨਾਮਨਜ਼ੂਰ ਕੀਤਾ ਗਿਆ ਹੈ, ਅਤੇ ਪੰਜਾਬ ਦੇ ਵਿਧਾਇਕਾਂ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਉਥੇ ਹੀ ਸੂਬੇ ਵਿਚ ਕਿਸਾਨਾਂ ਦੀ ਹੋਈ ਮੌਤ ਨੂੰ ਲੈ ਕੇ ਸਿੱਧੂ ਨੂੰ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਹੈ। ਨਵਜੋਤ ਸਿੱਧੂ ਦੇ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਧੀ ਬਾਰੇ ਵੀ ਸਿਆਸਤ ਵਿੱਚ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਨਵਜੋਤ ਸਿੱਧੂ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਉੱਥੇ ਹੀ ਇਕ ਪ੍ਰੋਗਰਾਮ ਵਿਚ ਅੰਮ੍ਰਿਤਸਰ ਵਿਖੇ ਨਵਜੋਤ ਸਿੱਧੂ ਦੀ ਧੀ ਰਾਵੀਆ ਸਿੱਧੂ ਵੀ ਸ਼ਿਰਕਤ ਕਰਨ ਪਹੁੰਚੀ ਸੀ , ਜਿੱਥੇ ਉਹ ਵੀ ਰਾਜਨੀਤੀ ਵਿੱਚ ਸਰਗਰਮ ਹੁੰਦੀ ਨਜ਼ਰ ਆ ਰਹੀ ਹੈ।

ਜਿੱਥੇ ਉਨ੍ਹਾਂ ਕੋਲੋਂ ਮੀਡੀਆ ਵੱਲੋਂ ਸਵਾਲ-ਜਵਾਬ ਕੀਤੇ ਗਏ, ਜਿਸ ਵਿੱਚ ਮੀਡੀਆ ਵੱਲੋਂ ਪੁੱਛਿਆ ਗਿਆ ਹੈ ਕਿ ਕੀ ਉਹ ਵੀ ਸਿਆਸਤ ਵਿੱਚ ਆਪਣਾ ਆਗਾਜ਼ ਕਰ ਰਹੇ ਹਨ ਉਨ੍ਹਾਂ ਦਾ ਸਿਆਸਤ ਵਿੱਚ ਆਉਣ ਦਾ ਕੋਈ ਇਰਾਦਾ ਹੈ, ਤਾਂ ਉਹਨਾਂ ਵੱਲੋਂ ਜਵਾਬ ਦਿੰਦੇ ਹੋਏ ਇਸ ਬਾਰੇ ਆਖਿਆ ਗਿਆ ਹੈ ਕਿ ਸਮੇਂ ਦੇ ਅਨੁਸਾਰ ਕੁਝ ਵੀ ਹੋ ਸਕਦਾ ਹੈ। ਪਰ ਅਜੇ ਰਾਵੀਆ ਸਿੱਧੂ ਵੱਲੋਂ ਸਿਆਸਤ ਵਿੱਚ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ ਗਿਆ ਹੈ।

ਕਿਉਂਕਿ ਉਸ ਵੱਲੋਂ ਆਪਣੇ ਪਿਤਾ ਦੇ ਹਲਕੇ ਵਿੱਚ ਸਰਗਰਮ ਹੋਣ ਨਾਲ ਸਿਆਸੀ ਗਲਿਆਰਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਦੇ ਪਿਤਾ ਵੱਲੋਂ ਪੰਜਾਬ ਦੇ ਭਵਿੱਖ ਨੂੰ ਵੇਖਦੇ ਹੋਏ ਆਪਣਾ ਏਜੰਡਾ ਕਾਇਮ ਰੱਖਿਆ ਗਿਆ ਹੈ ਅਤੇ ਉਹ ਆਪਣੇ ਪਿਤਾ ਦੇ ਇਸ ਫ਼ੈਸਲੇ ਦੇ ਨਾਲ ਹਨ।


                                       
                            
                                                                   
                                    Previous Postਹੱਕੇ ਬੱਕੇ ਰਹਿ ਗਏ ਪੁਲਸ ਵਾਲੇ, ਆਪਣੇ ਪਿਤਾ ਬਾਰੇ ਸ਼ਾਹਰੁਖ ਖਾਨ ਦੇ ਪੁੱਤ ਨੇ ਜਦੋਂ ਦੱਸੀ ਇਹ ਗਲ੍ਹ
                                                                
                                
                                                                    
                                    Next Postਹੁਣੇ ਹੁਣੇ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਖੇਤੀ ਕਨੂੰਨਾਂ ਨੂੰ ਰੱਦ ਕਰਨ ਬਾਰੇ  CM ਚੰਨੀ ਨੇ ਦੱਸੀ ਇਹ ਗਲ੍ਹ
                                                                
                            
               
                            
                                                                            
                                                                                                                                            
                                    
                                    
                                    




