ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨਾਂ ਵੱਲੋਂ ਪਿਛਲੇ ਸਾਲ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਜਿੱਥੇ ਦਿੱਲੀ ਦੀ ਸਰਹੱਦ ਉਪਰ ਪੱਕੇ ਮੋਰਚੇ ਲਾਏ ਹੋਏ ਹਨ। ਉੱਥੇ ਹੀ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ। ਜਿੱਥੇ ਪਹਿਲਾਂ ਹਰਿਆਣਾ ਦੇ ਵਿਚ ਵਿਰੋਧ ਕਰ ਰਹੇ ਕਿਸਾਨਾਂ ਉਪਰ /ਲਾਠੀਚਾਰਜ ਕੀਤਾ ਗਿਆ ਸੀ। ਉੱਥੇ ਹੀ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਵਿੱਚ ਉਪ ਮੁੱਖ ਮੰਤਰੀ ਦਾ ਕਿਸਾਨਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ ਕੀਤਾ ਜਾ ਰਿਹਾ ਸੀ।

ਜਿਸ ਦੌਰਾਨ ਭਾਜਪਾ ਦੇ ਇਕ ਵਿਧਾਇਕ ਦੇ ਪੁੱਤਰ ਵੱਲੋਂ ਕਿਸਾਨਾਂ ਉਪਰ ਗੱਡੀ ਚੜ੍ਹਾ ਦਿੱਤੀ ਗਈ ਸੀ। ਜਿਸ ਕਾਰਨ ਚਾਰ ਕਿਸਾਨਾ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ ਹੀ ਅੱਜ ਸਿੰਘੂ ਬਾਰਡਰ ਉਪਰ ਨਿਹੰਗ ਸਿੰਘਾਂ ਵੱਲੋਂ 1 ਵਿਅਕਤੀ ਦੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਤੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ,ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਅੱਜ ਸਿੰਘੂ ਬਾਰਡਰ ਉਪਰ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜਿਥੇ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ।

ਉਥੇ ਹੀ ਉਨ੍ਹਾਂ ਵੱਲੋਂ ਕਿਸਾਨੀ ਸੰਘਰਸ਼ ਦੇ ਖਿਲਾਫ ਇਸ ਰਚੀ ਡੂੰਘੀ ਸਾਜਿਸ਼ ਦਾ ਡੂੰਘਾਈ ਨਾਲ ਪਤਾ ਲਗਾਉਣ ਵਾਸਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਆਪਣੇ ਬਿਆਨ ਵਿਚ ਕਿਹਾ ਹੈ ਕਿ ਕਿਸਾਨਾਂ ਵੱਲੋਂ ਲੰਬੇ ਸਮੇਂ ਤੋਂ ਸ਼ਾਂਤੀਪੂਰਵਕ ਤਰੀਕੇ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਸਿੰਘੂ ਬਾਰਡਰ ਉਪਰ ਵਾਪਰੀ ਘਟਨਾ ਬਾਰੇ ਉਨ੍ਹਾਂ ਗੱਲ ਕਰਦੇ ਹੋਏ ਆਖਿਆ ਕਤਲ ਕੀਤੇ ਗਏ ਵਿਅਕਤੀ ਵੱਲੋਂ ਜਿੱਥੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ।

ਉੱਥੇ ਹੀ ਨਿਹੰਗ ਸਿੰਘਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਜਾਂ ਭਿਆਨਕ ਹਿੰਸਾ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੀਆਂ ਕਾਰਵਾਈਆਂ ਦਾ ਸੱਭਿਅਕ ਸਮਾਜ ਵਿੱਚ ਕੋਈ ਸਥਾਨ ਨਹੀਂ ਹੈ। ਇਸ ਲਈ ਇਨ੍ਹਾਂ ਘਟਨਾਵਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।

Home  ਤਾਜਾ ਖ਼ਬਰਾਂ  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ
                                                      
                              ਤਾਜਾ ਖ਼ਬਰਾਂ                               
                              ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ
                                       
                            
                                                                   
                                    Previous Postਵਾਪਰਿਆ ਕਹਿਰ ਟਰੈਕਟਰ-ਟਰਾਲੀ ਤੇ ਬੈਠੇ 11 ਲੋਕਾਂ ਦੀ ਹੋਈ ਮੌਕੇ ਤੇ ਮੌਤ ਕਈ ਹੋਏ ਜਖਮੀ,ਛਾਈ ਸੋਗ ਦੀ ਲਹਿਰ
                                                                
                                
                                                                    
                                    Next PostCM ਚੰਨੀ ਉਡ ਰਹੇ ਹੈਲੀਕਾਪਟਰ ਚ ਬੈਠ ਕੇ ਕਰ ਰਹੇ ਸੀ ਇਹ ਕੰਮ – ਸਾਰੇ ਪਾਸੇ ਹੋ ਗਈ ਚਰਚਾ
                                                                
                            
               
                            
                                                                            
                                                                                                                                            
                                    
                                    
                                    



