ਆਈ ਤਾਜ਼ਾ ਵੱਡੀ ਖਬਰ 

ਕਿਸਾਨੀ ਸੰਘਰਸ਼ ਨੂੰ ਜਿੱਥੇ ਦੇਸ਼ ਦੇ ਸਾਰੇ ਵਰਗਾਂ ਵੱਲੋਂ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਉਥੇ ਹੀ ਕਿਸਾਨੀ ਔਰਤਾਂ ਵੱਲੋਂ ਵੀ ਮਰਦਾਂ ਦੇ ਬਰਾਬਰ ਮੋਢੇ ਨਾਲ ਮੋਢਾ ਲਾ ਕੇ ਇਸ ਕਿਸਾਨੀ ਸੰਘਰਸ਼ ਵਿਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਸਮੇਂ ਤੋਂ ਪਿਛਲੇ ਸਾਲ 26 ਨਵੰਬਰ ਤੋਂ ਇਹ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਤੇ ਸ਼ੁਰੂ ਹੋਇਆ ਸੀ। ਉਸ ਸਮੇਂ ਤੋਂ ਹੀ ਭਾਰੀ ਗਿਣਤੀ ਵਿੱਚ ਔਰਤਾਂ ਵੱਲੋਂ ਇਸ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ ਗਈ ਸੀ। ਜੋ ਨਿਰੰਤਰ ਇਸ ਸੰਘਰਸ਼ ਵਿਚ ਆਪਣਾ ਯੋਗਦਾਨ ਪਾ ਰਹੀਆਂ ਹਨ। ਬਹੁਤ ਸਾਰੀਆਂ ਔਰਤਾਂ ਵੱਲੋਂ ਕਿਸਾਨਾਂ ਦੀ ਮਦਦ ਲਈ ਭੋਜਨ ਬਣਾਉਣ ਵਿੱਚ ਵੀ ਮਦਦ ਕੀਤੀ ਜਾਂਦੀ ਹੈ।.

ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। ਹੁਣ ਕਿਸਾਨ ਅੰਦੋਲਨ ਵਿੱਚ ਫਿਰ ਤੋਂ 3 ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰ-ਦ-ਭਾ-ਗੀ ਘਟਨਾ ਟਿਕਰੀ ਬਾਰਡਰ ਤੋਂ ਸਾਹਮਣੇ ਆਈ ਹੈ। ਜਿੱਥੇ 3 ਕਿਸਾਨ ਔਰਤਾਂ ਦੀ ਸੰਘਰਸ਼ ਤੋਂ ਵਾਪਸ ਆਉਂਦੇ ਸਮੇਂ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਹਰਿਆਣਾ ਦੇ ਝੱਜਰ ਜ਼ਿਲ੍ਹੇ ਵਿੱਚ ਇਹ ਤਿੰਨ ਕਿਸਾਨ ਔਰਤਾਂ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆਪਣੇ ਘਰ ਜਾਣ ਲਈ ਡਿਵਾਈਡਰ ਤੇ ਬੈਠੀਆਂ ਹੋਈਆਂ ਆਟੋ ਦਾ ਇੰਤਜ਼ਾਰ ਕਰ ਰਹੀਆਂ ਸਨ।

ਉਸ ਸਮੇ ਹੀ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਬਹਾਦਰਗੜ੍ਹ ਬਾਈਪਾਸ ਫਲਾਈਓਵਰ ਦੇ ਹੇਠਾਂ ਇਨ੍ਹਾਂ ਤਿੰਨ ਔਰਤਾਂ ਨੂੰ ਕੁਚਲ ਦਿੱਤਾ ਗਿਆ। ਇਨ੍ਹਾਂ ਔਰਤਾਂ ਵੱਲੋਂ ਰੇਲਵੇ ਸਟੇਸ਼ਨ ਜਾਣ ਵਾਸਤੇ ਆਟੋ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋ ਔਰਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਕ ਔਰਤ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿਸ ਦੀ ਹਾਲਤ ਕਾਫੀ ਗੰਭੀਰ ਹੋਣ ਦੇ ਕਾਰਨ ਉਸਦੀ ਵੀ ਹਸਪਤਾਲ ਵਿਚ ਜੇਰੇ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ਨੇ ਕਿਸਾਨੀ ਸੰਘਰਸ਼ ਵਿੱਚ ਇੱਕ ਵਾਰ ਫਿਰ ਤੋਂ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ।

ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਔਰਤਾਂ ਦੀਆ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ਨੂੰ ਅੰਜਾਮ ਦੇਣ ਵਾਲਾ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸਭ ਔਰਤਾਂ ਮਾਨਸਾ ਜਿਲ੍ਹੇ ਨਾਲ ਸਬੰਧਤ ਸਨ।


                                       
                            
                                                                   
                                    Previous Postਅਮਿਤਾਬ ਬਚਨ ਦੇ ਘਰ ਤੇ ਇਹਨਾਂ ਨੇ ਕੀਤਾ ਹਮਲਾ ਪ੍ਰੀਵਾਰ ਇਸ ਕਾਰਨ ਡਰ ਕੇ ਵੜਿਆ ਅੰਦਰੀ- ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ ਚ ਕਲਯੁਗੀ ਪੋਤੇ ਨੇ ਕਰਤੀ ਅਜਿਹੀ ਕਰਤੂਤ ਕੇ ਸਾਰੇ ਪੰਜਾਬ ਚ ਹੋ ਗਈ ਚਰਚਾ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



