ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਦਿੱਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਸਮੇਂ ਕਾਫ਼ੀ ਸਰਗਰਮ ਨਜ਼ਰ ਆਈਆਂ ਹਨ । ਹਰ ਇਕ ਸਿਆਸੀ ਪਾਰਟੀ ਦੇ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ 2022 ਦੀਆਂ ਚੋਣਾਂ ਦੇ ਵਿੱਚ ਵੱਧ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਜਾ ਸਕਣ । ਪਰ ਇਨ੍ਹਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਹਾਲਾਤ ਕੁਝ ਹੋਰ ਹੀ ਸਾਹਮਣੇ ਆ ਰਹੇ ਹਨ, ਕਿਉਂਕਿ ਅੱਜ ਹਰ ਵਰਗ ਆਪਣੀਆਂ ਹੱਕੀ ਮੰਗਾਂ ਖਾਤਰ ਸੜਕਾਂ ਤੇ ਬੈਠਾ ਸੰਘਰਸ਼ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਉੱਥੇ ਹੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਅੱਗੇ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਕਾਫੀ ਲੰਬੇ ਸਮੇਂ ਤੋਂ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੀਆਂ ਹੈਲਥ ਵਰਕਰਾਂ ਨੂੰ ਗੰਨਮੈਨਾਂ ਦੇ ਵੱਲੋਂ ਚੰਗੀ ਤਰ੍ਹਾਂ ਦੇ ਨਾਲ ਲਿਤਾੜਿਆ ਗਿਆ ।

ਜਥੇਬੰਦੀ ਦੀ ਪ੍ਰਧਾਨ ਦੇ ਵੱਲੋਂ ਇਸ ਪੂਰੀ ਘਟਨਾ ਸੰਬੰਧੀ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਸ਼ਾਂਤਮਈ ਢੰਗ ਦੇ ਨਾਲ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ , ਉਨ੍ਹਾਂ ਨੂੰ ਨਵੇਂ ਸਾਲ ਦੀ ਆਮਦ ਤੇ ਯਕੀਨ ਸੀ ਕੀ ਸ਼ਾਇਦ ਅੱਜ ਕੁਝ ਚੰਗਾ ਹੋਵੇਗਾ ਅਤੇ ਅੱਜ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਰ ਇਸ ਤੋਂ ਉਲਟ ਹੀ ਹੋਇਆ ਕਿਉਂਕਿ ਅੱਜ ਉਨ੍ਹਾਂ ਦੇ ਉੱਪਰ ਜੋ ਤਸ਼ੱਦਦ ਕੀਤੇ ਗਏ ਉਹ ਅਸਹਿਣਯੋਗ ਸੀ । ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਕਈ ਵਾਰ ਨਵਜੋਤ ਸਿੰਘ ਸਿੱਧੂ ਦੇ ਨਾਲ ਮੀਟਿੰਗ ਵੀ ਕੀਤੀ , ਜਿਸ ਦੇ ਚਲਦੇ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਵੀ ਦਿੱਤਾ ਗਿਆ ।

ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਮਨਜ਼ੂਰ ਨਹੀਂ ਕੀਤੀਆਂ ਗਈਆਂ। ਜਿਸ ਦੇ ਚੱਲਦੇ ਉਨ੍ਹਾਂ ਵਲੋਂ ਅੱਜ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਸਾਰੇ ਗੇਟਾਂ ਅੱਗੇ ਧਰਨਾ ਲਗਾ ਦਿੱਤਾ ਗਿਆ ਤੇ ਜਦੋਂ ਨਵਜੋਤ ਸਿੰਘ ਸਿੱਧੂ ਆਪਣੀ ਕੋਠੀ ਤੋਂ ਬਾਹਰ ਆਏ ਤਾਂ ਪੁਲੀਸ ਸਕਿਉਰਿਟੀ ਦੇ ਨਾਲ ਉਨ੍ਹਾਂ ਦੇ ਨਾਲ ਸੀ ।

ਪਰ ਨਵਜੋਤ ਸਿੰਘ ਸਿੱਧੂ ਬਾਹਰ ਨਹੀਂ ਆਏ । ਉਨ੍ਹਾਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦੀ ਸਿਕਿਉਰਿਟੀ ਦੇ ਵੱਲੋਂ ਉਨ੍ਹਾਂ ਨੂੰ ਭੱਦੀ ਸ਼ਬਦਾਵਲੀ ਵੀ ਬੋਲੀ ਗਈ ਇੰਨਾ ਹੀ ਨਹੀਂ ਸਗੋਂ ਇਸ ਦੇ ਨਾਲ ਧੱਕਾ ਮੁੱਕੀ ਵੀ ਕੀਤੀ ਗਈ ਪਰ ਨਵਜੋਤ ਸਿੰਘ ਸਿੱਧੂ ਗੱਡੀ ਤੋਂ ਬਾਹਰ ਨਹੀਂ ਆਏ, ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ । ਨਾਲ ਹੀ ਇਸ ਪੂਰੇ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਗਈ ।

Home  ਤਾਜਾ ਖ਼ਬਰਾਂ  ਨਵਜੋਤ ਸਿੱਧੂ ਦੀ ਗੱਡੀ ਨੇ ਧਰਨਾ ਦੇ ਰਹੀਆਂ ਨਰਸਾਂ ਨੂੰ ਮਾਰੀ ਟੱਕਰ – ਹੋਏ ਕਈ ਜਖਮੀ , ਦੇਖੋ ਪੂਰੀ ਤਾਜਾ ਵੱਡੀ ਖਬਰ
                                                      
                              ਤਾਜਾ ਖ਼ਬਰਾਂ                               
                              ਨਵਜੋਤ ਸਿੱਧੂ ਦੀ ਗੱਡੀ ਨੇ ਧਰਨਾ ਦੇ ਰਹੀਆਂ ਨਰਸਾਂ ਨੂੰ ਮਾਰੀ ਟੱਕਰ – ਹੋਏ ਕਈ ਜਖਮੀ , ਦੇਖੋ ਪੂਰੀ ਤਾਜਾ ਵੱਡੀ ਖਬਰ
                                       
                            
                                                                   
                                    Previous Postਹੁਣੇ ਹੁਣੇ ਪੰਜਾਬ ਦੇ ਗਵਾਂਢ ਚ ਆਇਆ ਵੱਡਾ ਭੂਚਾਲ – ਕੰਬੀ ਧਰਤੀ
                                                                
                                
                                                                    
                                    Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਛਾਈ ਸੋਗ ਦੀ ਲਹਿਰ
                                                                
                            
               
                            
                                                                            
                                                                                                                                            
                                    
                                    
                                    



