ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਅਤੇ ਕਈ ਸਖਤ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਜਿਸ ਸਦਕਾ ਇਸ ਕਰੋਨਾ ਨੂੰ ਠੱਲ ਪਾਈ ਜਾ ਸਕੇ। ਉਥੇ ਹੀ ਚੋਣ ਕਮਿਸ਼ਨ ਵੱਲੋਂ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਜਿਥੇ 8 ਜਨਵਰੀ ਨੂੰ ਇਨ੍ਹਾਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਚੋਣ ਜਾਬਤਾ ਲਾਗੂ ਕਰਨ ਦੇ ਨਾਲ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਲੋਕਾਂ ਨੂੰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਚੋਣ ਕਮਿਸ਼ਨ ਵਲੋਂ, ਚੋਣ ਰੈਲੀਆਂ ਅਤੇ ਲੋਕਾਂ ਦੇ ਇਕੱਠ ਵਿਚ ਕੀਤੇ ਜਾਣ ਵਾਲੇ ਚੋਣ ਪ੍ਰਚਾਰ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ 22 ਜਨਵਰੀ ਤੱਕ ਵਧਾ ਦਿੱਤਾ ਗਿਆ ਹੈ।

ਹੁਣ 31 ਜਨਵਰੀ ਤੱਕ ਲਈ ਪੰਜਾਬ ਦੇ ਇਹਨਾਂ ਨਿਵਾਸੀ ਵੋਟਰਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ 31 ਜਨਵਰੀ ਤੱਕ ਇਹ ਕੰਮ ਕਰ ਸਕਦੇ ਹਨ। ਪੰਜਾਬ ਵਿੱਚ ਜਿੱਥੇ 14 ਫਰਵਰੀ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਹੋਣ ਜਾ ਰਹੀਆ ਇਨ੍ਹਾਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਵੀ ਐਲਾਨ ਕੀਤਾ ਗਿਆ ਸੀ।

ਹੁਣ ਫਰੀਦਕੋਟ ਵਿੱਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸਰਦਾਰ ਹਰਬੀਰ ਸਿੰਘ ਆਈ ਏ ਐਸ ਵਲੋ ਜਾਣਕਾਰੀ ਦਿੱਤੀ ਗਈ ਹੈ ਕਿ ਜਿਨ੍ਹਾਂ ਵੋਟਰਾਂ ਦੀ ਉਮਰ 1 ਜਨਵਰੀ 2022 ਤਕ 18 ਸਾਲ ਜਾਂ ਇਸ ਤੋਂ ਉਪਰ ਹੋ ਚੁੱਕੀ ਹੈ। ਜਿਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਹੈ, ਉਹ ਸਾਰੇ ਲੋਕ ਆਪਣੀ ਵੋਟ 31 ਜਨਵਰੀ 2022 ਤੱਕ ਬਣਾ ਸਕਦੇ ਹਨ।

ਜਿਸ ਸਬੰਧੀ ਉਨ੍ਹਾਂ ਵੱਲੋਂ ਜ਼ਿਲ੍ਹਾ ਚੋਣ ਅਫਸਰ ਕੋਲ, ਬੂਥ ਲੈਵਲ ਅਫ਼ਸਰ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਕੋਲ ਆਪਣੀ ਨਵੀਂ ਵੋਟ ਬਣਾਉਣ ਲਈ ਫਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਉਥੇ ਹੀ ਵਧੇਰੇ ਜਾਣਕਾਰੀ ਲਈ ਜਾਰੀ ਕੀਤੇ ਗਏ ਟੋਲ ਫਰੀ ਨੰਬਰ 1950 ਉਪਰ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ। ਉਥੇ ਹੀ ਨਵੀਂ ਵੋਟ ਬਣਾਉਣ ਵਾਸਤੇ ਆਨਲਾਈਨ ਸਿਸਟਮ ਸ਼ੁਰੂ ਕੀਤਾ ਗਿਆ ਹੈ, ਜਿੱਥੇ ਚੋਣਾਂ ਨੂੰ ਲੈ ਕੇ ਜਾਰੀ ਕੀਤੀ ਵੈੱਬਸਾਈਟ ।www.voterportal.eci.gov.inਜਿਸ ਦੀ ਮਦਦ ਨਾਲ ਵੋਟਰ ਆਪਣੀ ਐਪਲੀਕੇਸ਼ਨ ਦੇ ਸਕਦੇ ਹਨ। ਹੁਣ 31 ਜਨਵਰੀ 2022 ਤੱਕ ਨਵੀਆਂ ਵੋਟਾਂ ਬਣਾਈਆਂ ਜਾ ਸਕਣਗੀਆਂ।


                                       
                            
                                                                   
                                    Previous Postਪੰਜਾਬ ਚ ਇਥੇ ਕਮਰੇ ਚ ਸੁਤੇ ਹੋਈਆਂ ਨੂੰ ਇਸ ਤਰਾਂ ਮੌਤ ਨੇ ਆ ਘੇਰਿਆ , ਹੋਈਆਂ ਮੌਤਾਂ
                                                                
                                
                                                                    
                                    Next Postਪੰਜਾਬ ਚ ਕੋਰੋਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਇਹਨਾਂ ਵਿਦਿਆਰਥੀਆਂ ਲਈ ਲਿਆ ਗਿਆ ਇਹ ਫੈਸਲਾ
                                                                
                            
               
                            
                                                                            
                                                                                                                                            
                                    
                                    
                                    



