ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਲਈ ਵੱਖ ਵੱਖ-ਵੱਖ ਚੋਣ ਹਲਕਿਆਂ ਤੋਂ ਸਾਰੀਆਂ ਪਾਰਟੀਆਂ ਵੱਲੋਂ ਜਿੱਥੇ ਚੋਣ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਜਾ ਰਹੇ ਹਨ ਹਨ। ਉਥੇ ਹੀ ਵੱਖ-ਵੱਖ ਜਗ੍ਹਾ ਤੋਂ ਐਲਾਨੇ ਗਏ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਸਭ ਪਾਰਟੀਆਂ ਵੱਲੋਂ ਜਿੱਥੇ ਸੂਚੀਆਂ ਜਾਰੀ ਕੀਤੀਆਂ ਗਈਆਂ ਹਨ ਅਤੇ ਉਸ ਦੇ ਅਨੁਸਾਰ ਹੀ ਵੱਖ-ਵੱਖ ਚੋਣ ਹਲਕਿਆਂ ਤੋਂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਉਥੇ ਹੀ ਕੁਝ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨੂੰ ਸੀਟਾਂ ਨਾ ਮਿਲਣ ਕਾਰਨ ਵੀ ਉਹਨਾਂ ਵਿੱਚ ਰੋਸ ਵੇਖਿਆ ਜਾ ਰਿਹਾ ਹੈ।

ਸਿਆਸਤ ਨਾਲ ਜੁੜੀਆਂ ਹੋਈਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਹੁਣ ਬਿਕਰਮ ਸਿੰਘ ਮਜੀਠੀਆ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕ ਵੀ ਹੈਰਾਨ ਹਨ। ਇਸ ਸਮੇਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਡਰੱਗਜ਼ ਦੇ ਮਾਮਲੇ ਵਿੱਚ ਫਸੇ ਹੋਏ ਹਨ। ਉੱਥੇ ਹੀ ਉਹਨਾਂ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਖਿਲਾਫ ਅੰਮ੍ਰਿਤਸਰ ਪੂਰਬੀ ਵਿੱਚ ਉਮੀਦਵਾਰ ਐਲਾਨਿਆ ਗਿਆ ਹੈ। ਹੁਣ ਬਿਕਰਮ ਸਿੰਘ ਮਜੀਠੀਆ ਬਾਰੇ ਖਬਰ ਸਾਹਮਣੇ ਆਈ ਹੈ ਕਿ ਜਿਥੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਮਜੀਠਾ ਦੀ ਜਗ੍ਹਾ ਤੇ ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਸੀ।

ਉਥੇ ਹੀ ਹੁਣ ਮਜੀਠਾ ਦੇ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਗਵੀਨ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਿਆ ਗਿਆ ਹੈ। ਬਿਕਰਮ ਸਿੰਘ ਮਜੀਠੀਆ ਜਿਥੇ ਆਪਣੇ ਹਲਕੇ ਮਜੀਠਾ ਨੂੰ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੱਧੂ ਖਿਲਾਫ ਚੋਣ ਲੜਨਗੇ। ਉੱਥੇ ਹੀ ਇਹ ਸੀਟ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਅਹਿਮ ਸੀਟ ਬਣ ਗਈ ਹੈ।

ਇਸ ਵਾਰ ਜਿੱਥੇ ਲੋਕਾਂ ਦੀ ਨਜ਼ਰ ਇਸ ਸੀਟ ਉੱਪਰ ਹੋਵੇਗੀ। ਉਥੇ ਹੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੇ ਹਲਕੇ ਮਜੀਠਾ ਨੂੰ ਛੱਡਣ ਦਾ ਫੈਸਲਾ ਵੀ ਕੀਤਾ ਗਿਆ ਹੈ। ਅਗਲੇ ਮਹੀਨੇ ਦੀ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਵਜੋਤ ਸਿੱਧੂ ਦੇ ਖਿਲਾਫ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ।


                                       
                            
                                                                   
                                    Previous Postਵਿਦੇਸ਼ੋਂ 1 ਦਿਨ ਬਾਅਦ ਆਉਣਾ ਸੀ ਇੰਡੀਆ ਪਰ ਮਿਲ ਗਈ ਏਦਾਂ ਮੌਤ, ਪ੍ਰੀਵਾਰ ਤੇ ਟੁੱਟਾ ਦੁਖਾਂ ਦਾ ਪਹਾੜ
                                                                
                                
                                                                    
                                    Next Postਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮਾਮਲੇ ਚ ਬਾਰੇ ਕੇਜਰੀਵਾਲ ਵਲੋਂ ਆਈ ਇਹ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



