ਆਈ ਤਾਜ਼ਾ ਵੱਡੀ ਖਬਰ 

ਜਿੱਥੇ ਨਵੀਂ ਸਰਕਾਰ ਦੇ ਗਠਨ ਹੋਣ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਜਾਗ ਗਈਆਂ ਹਨ ਅਤੇ ਪੰਜਾਬ ਵਿਚ ਬਦਲਾਅ ਆਉਣ ਦੀ ਆਸ ਵੀ ਜਾਰੀ ਹੈ। ਉਥੇ ਹੀ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਵਾਪਰਨ ਵਾਲੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿੱਥੇ ਟਾਂਡਾ ਦੇ ਵਿੱਚ ਗਊਆਂ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ। ਉਥੇ ਹੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ ਜਿੱਥੇ ਗੜ੍ਹਸ਼ੰਕਰ ਅਧੀਨ ਆਉਂਦੇ ਦੋ ਪਿੰਡਾਂ ਵਿੱਚ ਦੋ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਕਾਰਨ ਲੋਕਾਂ ਵਿੱਚ ਰੋਸ ਵੀ ਵੇਖਿਆ ਗਿਆ। ਇਸ ਤੋਂ ਪਹਿਲਾਂ ਜਿਥੇ ਅੰਮ੍ਰਿਤਸਰ ਵਿੱਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਕਾਰਨ ਸਮੁੱਚੀ ਸੰਗਤ ਵਿਚ ਰੋਸ ਪਾਇਆ ਗਿਆ ਸੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਮਾਮਲੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਹੁਣ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇਕ ਵਾਰ ਫਿਰ ਬੇਅਦਬੀ ਦੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਦੁਨੀਆਂ ਵਿੱਚ ਸਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਇੱਕ ਪਵਿੱਤਰ ਅਸਥਾਨ ਮੰਨਿਆ ਜਾਂਦਾ ਹੈ। ਉੱਥੇ ਹੀ ਬੀਤੀ ਰਾਤ ਇੱਕ ਔਰਤ ਵੱਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਬਿਹਾਰ ਦੀ ਰਹਿਣ ਵਾਲੀ ਇਕ ਔਰਤ ਨੇ ਆਪਣੇ ਦੋ ਬੱਚਿਆਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਆਈ ਹੋਈ ਸੀ। ਉੱਥੇ ਹੀ ਉਸ ਔਰਤ ਵੱਲੋਂ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਬੈਠ ਕੇ ਬੀੜੀ ਪੀਤੇ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮੌਕੇ ਤੇ ਮੌਜੂਦ ਸੇਵਾਦਾਰਾਂ ਵੱਲੋਂ ਇਹ ਸਭ ਕੁਝ ਵੇਖਿਆ ਗਿਆ ਅਤੇ ਉਕਤ ਔਰਤ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਅਤੇ ਉਸ ਨੂੰ ਕਾਬੂ ਕੀਤਾ ਗਿਆ।

ਜਿੱਥੇ ਇਸ ਮਾਮਲੇ ਨੂੰ ਲੈ ਕੇ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਪੁਲਿਸ ਵੱਲੋਂ ਇਹ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਬਿਹਾਰ ਦੀ ਰਹਿਣ ਵਾਲੀ ਔਰਤ ਇਸ ਮਰਿਆਦਾ ਤੋਂ ਅਣਜਾਣ ਹੋਵੇ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੰਗਤ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।

Home  ਤਾਜਾ ਖ਼ਬਰਾਂ  ਸ੍ਰੀ ਦਰਬਾਰ ਸਾਹਿਬ ਅਮ੍ਰ੍ਰਿਤਸਰ ਤੋਂ ਬੇਅਦਬੀ ਨੂੰ ਲੈ ਕੇ ਹੁਣ ਆ ਗਈ ਇਹ ਵੱਡੀ ਮਾੜੀ ਖਬਰ – ਕੀਤਾ ਗਿਆ ਗਿਰਫ਼ਤਾਰ
                                                      
                              ਤਾਜਾ ਖ਼ਬਰਾਂ                               
                              ਸ੍ਰੀ ਦਰਬਾਰ ਸਾਹਿਬ ਅਮ੍ਰ੍ਰਿਤਸਰ ਤੋਂ ਬੇਅਦਬੀ ਨੂੰ ਲੈ ਕੇ ਹੁਣ ਆ ਗਈ ਇਹ ਵੱਡੀ ਮਾੜੀ ਖਬਰ – ਕੀਤਾ ਗਿਆ ਗਿਰਫ਼ਤਾਰ
                                       
                            
                                                                   
                                    Previous Postਪੰਜਾਬ ਚ ਇਥੇ ਹੋ ਗਿਆ ਇਸ ਕਾਰਨ ਵੱਡਾ ਤੇਜਾਬ ਕਾਂਡ 6 ਲੋਕ ਝੁਲਸੇ, ਮਚੀ ਹਾਹਾਕਾਰ  – ਤਾਜਾ ਵੱਡੀ ਖਬਰ
                                                                
                                
                                                                    
                                    Next Postਹੁਣੇ ਹੁਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਰਤਾ ਇਹ ਵੱਡਾ ਐਲਾਨ – ਸਭ ਰਹਿ ਗਏ ਹੈਰਾਨ
                                                                
                            
               
                            
                                                                            
                                                                                                                                            
                                    
                                    
                                    



