ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਵਿਚ ਆਰਥਿਕ ਮੰਦੀ ਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਹੀ ਕੁਝ ਪਰਿਵਾਰਿਕ ਵਿਵਾਦ ਇਸ ਕਦਰ ਤੱਕ ਵਧ ਜਾਂਦੇ ਹਨ ਕਿ ਪਰਿਵਾਰਕ ਮੈਂਬਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਦਿੱਤਾ ਜਾਂਦਾ ਹੈ ਅਤੇ ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਦੇ ਰੋਂਗਟੇ ਖੜੇ ਕਰ ਦਿੰਦੀਆਂ ਹਨ। ਪਰਿਵਾਰਕ ਵਿਵਾਦ ਦੇ ਚਲਦੇ ਹੋਏ ਜਿੱਥੇ ਪਤੀ ਪਤਨੀ ਵੱਲੋਂ ਕਈ ਗਲਤ ਫੈਸਲੇ ਲੈ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਜਿਸ ਦਾ ਖ਼ਮਿਆਜ਼ਾ ਉਹਨਾਂ ਦੇ ਮਾਸੂਮ ਬੱਚਿਆਂ ਨੂੰ ਭੁਗਤਣਾ ਪੈਂਦਾ ਹੈ। ਹੁਣ ਘਰੋਂ ਘਰਵਾਲੇ ਨਾਲ ਝਗੜਾ ਕਰਕੇ ਗਈ ਘਰਵਾਲੀ ਵੱਲੋਂ ਇਕ ਕੰਮ ਕੀਤਾ ਗਿਆ ਹੈ ਜਿਸ ਨਾਲ ਜੁੜੀ ਹੋਈ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਦੇ ਰਣਧੀਰ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਵੱਲੋਂ ਘਰੇਲੂ ਵਿਵਾਦ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕਾ ਦੇ ਭਰਾ ਨੇ ਦੱਸਿਆ ਹੈ ਕਿ ਉਸ ਦੀ ਭੈਣ ਪਾਰੂਲ ਗੁਪਤਾ 45 ਸਾਲਾਂ ਵੱਲੋਂ ਆਪਣੇ ਪਤੀ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਕਾਰਨ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਗਈ ਹੈ।

ਜਿੱਥੇ ਪਾਰੁਲ ਸ਼ਨੀਵਾਰ ਦੀ ਰਾਤ ਨੂੰ ਆਪਣੇ ਪਤੀ ਨਾਲ ਝਗੜਾ ਕਰਨ ਪਿੱਛੋਂ ਘਰ ਤੋਂ ਚਲੀ ਗਈ ਸੀ, ਉਥੇ ਹੀ ਉਨ੍ਹਾਂ ਦੇ ਭਾਣਜੇ ਵੱਲੋ ਆਪਣੇ ਮਾਮੇ ਨੂੰ ਫੋਨ ਕਰਕੇ ਇਸ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ। ਸੱਭ ਵੱਲੋਂ ਜਿੱਥੇ ਉਸ ਦੀ ਭਾਲ ਕੀਤੀ ਗਈ ਉਥੇ ਹੀ ਐਤਵਾਰ ਦੀ ਸਵੇਰ ਨੂੰ ਉਸ ਦੀ ਲਾਸ਼ ਪੁਲਿਸ ਨੂੰ ਗੋਤਾਖੋਰਾਂ ਵੱਲੋਂ ਦੋਰਾਹਾ ਤੋਂ ਬਰਾਮਦ ਕੀਤੀ ਗਈ।

ਜਿਸ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਰੱਖਿਆ ਗਿਆ ਹੈ। ਉੱਥੇ ਹੀ ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ਵਿਚ ਉਸਦੇ ਪੇਕੇ ਪਰਿਵਾਰ ਵੱਲੋਂ ਆਖਿਆ ਗਿਆ ਹੈ ਕਿ ਉਸ ਦੇ ਪਤੀ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਦਾਜ ਦਹੇਜ ਲਈ ਉਨ੍ਹਾਂ ਦੀ ਭੈਣ ਨੂੰ ਪਰੇਸ਼ਾਨ ਕਰਦਾ ਆ ਰਿਹਾ ਸੀ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਪੰਜਾਬ ਸਰਕਾਰ ਨੇ ਡਾਕਟਰਾਂ ਲਈ ਜਾਰੀ ਕੀਤਾ ਫੁਰਮਾਨ – ਹੁਣ ਨਹੀਂ ਕਰ ਸਕਣਗੇ ਇਹ ਕੰਮ
                                                                
                                
                                                                    
                                    Next Postਅਚਾਨਕ ਪੰਜਾਬ ਸਰਕਾਰ ਨੇ ਜਾਰੀ ਕਰਤਾ ਇਹ ਵੱਡਾ ਹੁਕਮ – ਪੈ ਗਈਆਂ ਕਈਆਂ ਨੂੰਭਾਜੜਾਂ ਪਿਆ ਭੜਥੂ
                                                                
                            
               
                            
                                                                            
                                                                                                                                            
                                    
                                    
                                    




