ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਵਾਪਰਣ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਦਾ ਖੁਲਾਸਾ ਹੋਣ ਤੇ ਬਹੁਤ ਸਾਰੇ ਰਿਸ਼ਤਿਆਂ ਦੇ ਤਾਰ ਤਾਰ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਹਨ। ਬਹੁਤ ਸਾਰੇ ਪਰਵਾਰਾਂ ਵਿੱਚ ਜਿਥੇ ਆਪਸੀ ਪਰਿਵਾਰਕ ਵਿਵਾਦ ਦੇ ਚਲਦੇ ਹੋਏ ਆਪਣਿਆਂ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਘਟਨਾਵਾਂ ਨੂੰ ,ਇਕ ਹਾਦਸਿਆਂ ਦਾ ਨਾਮ ਦੇਣ ਦੀ ਕੋਸ਼ਿਸ਼ ਕਰ ਦਿੱਤੀ ਜਾਂਦੀ ਹੈ, ਜਿੱਥੇ ਸੱਚਾਈ ਤੋਂ ਪਰਦਾ ਉਠਦਾ ਹੈ ਤਾਂ ਸਭ ਲੋਕ ਹੈਰਾਨ ਰਹਿ ਜਾਂਦੇ ਹਨ। ਹੁਣ ਕੁਝ ਦਿਨ ਪਹਿਲਾਂ ਹੀ ਥਾਣੇਦਾਰ ਵੱਲੋਂ ਖੁਦਕੁਸ਼ੀ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ ਜਿਸ ਵੱਲੋਂ ਆਪਣੇ ਪੁੱਤਰ ਦਾ ਕਤਲ ਕੀਤਾ ਗਿਆ ਸੀ ਜਿਸ ਬਾਰੇ ਹੁਣ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਹੀ ਮੰਗਲਵਾਰ ਨੂੰ ਜਿੱਥੇ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਚ ਇੱਕ ਥਾਣੇਦਾਰ ਜਸਵੀਰ ਸਿੰਘ ਵੱਲੋਂ ਆਪਣੀ ਸਰਕਾਰੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਗਈ ਸੀ। ਜਿਸ ਦਾ ਕਾਰਨ ਉਸ ਦੇ ਪੁੱਤਰ ਦੀ ਮੌਤ ਦੱਸੀ ਗਈ ਸੀ, ਜੋ ਕਿ ਇਕ ਦਿਨ ਪਹਿਲਾਂ ਉਸਦੇ ਪੁੱਤਰ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋ ਗਈ ਸੀ। ਹੁਣ ਪੁਲਿਸ ਵੱਲੋਂ ਜਿਥੇ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਗਈ ਹੈ ਅਤੇ ਸੱਚ ਸਾਹਮਣੇ ਆਇਆ ਹੈ। ਜਿੱਥੇ ਪਿਤਾ ਥਾਣੇਦਾਰ ਜਸਵੀਰ ਸਿੰਘ ਵੱਲੋਂ ਆਪਣੇ ਪੁੱਤਰ ਗਗਨਦੀਪ ਸਿੰਘ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਉੱਥੇ ਹੀ ਉਸ ਦੀ ਲਾਸ਼ ਨੂੰ ਸੜਕ ਉੱਤੇ ਸੁੱਟ ਦਿੱਤਾ ਗਿਆ ਸੀ ਅਤੇ ਘਰ ਆ ਕੇ ਅਗਲੇ ਦਿਨ ਆਪਣੇ ਘਰ ਵਿੱਚ ਆਪਣੇ ਵੀ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ। ਜਸਵੀਰ ਸਿੰਘ ਆਪਣੇ ਪੁੱਤਰ ਗਗਨਦੀਪ ਅਤੇ ਆਪਣੇ ਮਾਮੇ ਦੇ ਨਾਲ ਇੱਕ ਗੱਡੀ ਲੈਣ ਲਈ ਗਿਆ ਸੀ।

ਜਿੱਥੇ ਗੱਡੀ ਵੇਚਣ ਵਾਲੇ ਵੱਲੋਂ ਇਨਕਾਰ ਕਰ ਦਿੱਤਾ ਗਿਆ ਅਤੇ ਵਾਪਸ ਰਸਤੇ ਵਿੱਚ ਆਉਂਦੇ ਹੀ ਗੱਡੀ ਚਲਾਉਣ ਨੂੰ ਲੈ ਕੇ ਪਿਓ-ਪੁੱਤਰ ਵਿਚਕਾਰ ਬਹਿਸ ਬਾਜੀ ਹੋ ਗਈ ਅਤੇ ਗੱਡੀ ਰੋਕ ਕੇ ਪਿਓ ਵੱਲੋਂ ਪੁੱਤਰ ਦੇ ਗੋਲੀ ਮਾਰ ਦਿੱਤੀ ਗਈ, ਜਿਸ ਦੀ ਲਾਸ਼ ਨੂੰ ਸੜਕ ਤੇ ਸੁੱਟ ਕੇ ਆਪਣੇ ਮਾਮੇ ਨਾਲ ਘਰ ਵਾਪਸ ਆ ਗਿਆ ਸੀ, ਇਸ ਘਟਨਾ ਦਾ ਖੁਲਾਸਾ ਹੋਣ ਤੇ ਹੁਣ ਜਸਵੀਰ ਸਿੰਘ ਦੇ ਮਾਮੇ ਨੂੰ ਵੀ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।

Home  ਤਾਜਾ ਖ਼ਬਰਾਂ  ਪੰਜਾਬ: ਕੁਜ ਦਿਨ ਪਹਿਲਾ ਹੋਏ ਥਾਣੇਦਾਰ ਦੇ ਖ਼ੁਦਕੁਸ਼ੀ ਮਾਮਲੇ ਚ ਆਇਆ ਨਵਾਂ ਮੋੜ , ਖੁਦ ਹੀ ਸੀ ਪੁੱਤ ਦਾ ਕਤਲ – ਤਾਜਾ ਵੱਡੀ ਖਬਰ
                                                      
                              ਤਾਜਾ ਖ਼ਬਰਾਂ                               
                              ਪੰਜਾਬ: ਕੁਜ ਦਿਨ ਪਹਿਲਾ ਹੋਏ ਥਾਣੇਦਾਰ ਦੇ ਖ਼ੁਦਕੁਸ਼ੀ ਮਾਮਲੇ ਚ ਆਇਆ ਨਵਾਂ ਮੋੜ , ਖੁਦ ਹੀ ਸੀ ਪੁੱਤ ਦਾ ਕਤਲ – ਤਾਜਾ ਵੱਡੀ ਖਬਰ
                                       
                            
                                                                   
                                    Previous Postਕੈਨੇਡਾ ਜਾਣ ਵਾਲਿਆਂ ਲਈ ਆਈ ਇਹ ਚੰਗੀ ਖਬਰ , ਹੋਗਿਆ ਇਹ ਐਲਾਨ – ਤਾਜਾ ਵੱਡੀ ਖਬਰ
                                                                
                                
                                                                    
                                    Next Postਪੰਜਾਬ : ਸੋਹਰੇ ਦੀ ਮੌਤ ਤੋਂ 27  ਸਾਲ ਬਾਅਦ ਨੂੰਹ ਨੇ ਸੱਸ ਬਾਰੇ ਕੀਤਾ ਅਜਿਹਾ ਖੁਲਾਸਾ , ਸਾਰੇ ਰਹਿ ਗਏ ਹੈਰਾਨ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



