ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਜਿੱਥੇ ਪੰਜਾਬ ਅੰਦਰ ਵਾਪਰਣ ਵਾਲੀਆਂ ਕਈ ਤਰ੍ਹਾਂ ਦੀਆਂ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਵੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕੀਤੀ ਜਾ ਰਹੀ ਹੈ। ਜਿਸ ਸਮੇਂ ਦੀ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਸ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿੱਥੇ ਸ਼ਰੇਆਮ ਗੋਲੀਆਂ ਚੱਲਣ ਦੀਆਂ ਘਟਨਾਵਾਂ ਪੰਜਾਬ ਵਿਚ ਆਮ ਹੋ ਗਈਆਂ ਹਨ ਜਿਨ੍ਹਾਂ ਦੇ ਵਾਪਰਨ ਕਾਰਨ ਪੰਜਾਬ ਵਿੱਚ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਰਿਹਾ ਹੈ। ਜਿਥੇ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਦਿਨ-ਦਿਹਾੜੇ ਗੋਲੀਆਂ ਚਲਾਉਣ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਜਿਸ ਦੇ ਸ਼ਿਕਾਰ ਹੋਣ ਵਾਲੇ ਬਹੁਤ ਸਾਰੇ ਨੌਜਵਾਨਾਂ ਨੂੰ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ। ਅੱਜ ਪੰਜਾਬ ਵਿੱਚ ਦਿਨ ਦਿਹਾੜੇ ਗੋਲੀਆਂ ਚੱਲਣ ਦੀ ਘਟਨਾ ਵਾਪਰੀ ਹੈ ਜਿਸ ਨਾਲ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਡੋਲਫਿਨ ਹੋਟਲ ਦੇ ਨਜ਼ਦੀਕ ਤੋਂ ਸਾਹਮਣੇ ਆਇਆ ਹੈ ਜਿਥੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵੱਲੋਂ ਆ ਕੇ ਇਕ ਪਿਯੂਸ਼ ਚੱਢਾ ਨਾਮ ਦੇ ਨੌਜਵਾਨ ਉਪਰ ਚਾਰ ਗੋਲੀਆਂ ਚਲਾ ਦਿੱਤੀਆਂ ਗਈਆਂ।

ਜਿੱਥੇ ਨੌਜਵਾਨ ਵੱਲੋਂ ਹਿੰਮਤ ਦਿਖਾਉਂਦਿਆਂ ਹੋਇਆਂ ਹਮਲਾਵਰਾਂ ਤੋਂ ਪਿਸਤੌਲ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ । ਜਿਸ ਦੌਰਾਨ ਨੌਜਵਾਨ ਜ਼ਖ਼ਮੀ ਹੋਇਆ ਹੈ ਅਤੇ ਉਸ ਦੇ ਹੱਥ ਉਪਰ ਗੋਲੀ ਲੱਗੀ ਹੈ। ਘਟਨਾ ਸਥਾਨ ਤੇ ਮੌਜੂਦ ਲੋਕਾਂ ਵੱਲੋਂ ਜਿਥੇ ਹਿੰਮਤ ਦਿਖਾ ਕੇ ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਾਂ ਵੱਲੋਂ ਮੋਟਰਸਾਈਕਲ ਸਵਾਰ ਇੱਕ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ ਜਦਕਿ ਦੂਸਰਾ ਘਟਨਾ ਸਥਾਨ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।

ਪੁਲਿਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਵਾਪਰੀ ਇਸ ਘਟਨਾ ਦੇ ਕਾਰਨ ਇਲਾਕੇ ਵਿਚ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਨੌਜਵਾਨ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਗੁਰਦਵਾਰੇ ਤੋਂ ਮੱਥਾ ਟੇਕ ਕੇ ਆ ਰਹਿਆਂ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈਆਂ ਮੌਤਾਂ- ਛਾਈ ਸੋਗ ਦੀ ਲਹਿਰ
                                                                
                                
                                                                    
                                    Next Postਪੰਜਾਬ: ਰਾਤ ਨੂੰ ਆਇਆ ਘਰੇ ਅਜਿਹਾ ਫੋਨ ਮਾਪਿਆਂ ਦੇ ਉਡੇ ਹੋਸ਼ ਨੌਜਵਾਨ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ
                                                                
                            
               
                            
                                                                            
                                                                                                                                            
                                    
                                    
                                    



