ਇੰਡੀਆ ਚ ਪੈਟਰੋਲ ਡੀਜਲ ਵਰਤਣ ਵਾਲਿਆਂ ਲਈ ਆਈ ਵੱਡੀ ਖਬਰ, ਦੇਸ਼ ਵਾਸੀਆਂ ਨੂੰ ਮਿਲ ਸਕਦੀ ਰਾਹਤ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਬਹੁਤ ਸਾਰੇ ਦੇਸ਼ਾਂ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ ਅਤੇ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ ਜਿਸ ਕਾਰਨ ਬਹੁਤ ਸਾਰੇ ਦੇਸ਼ਾਂ ਨੂੰ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਵੀ ਕਰਨਾ ਪਿਆ। ਜਿੱਥੇ ਬਹੁਤ ਸਾਰੀਆਂ ਚੀਜਾਂ ਦੇ ਅਦਾਨ ਪ੍ਰਦਾਨ ਉੱਪਰ ਪਾਬੰਦੀ ਲੱਗ ਜਾਣ ਕਾਰਨ ਕਈ ਦੇਸ਼ਾਂ ਨੂੰ ਮਹਿੰਗਾਈ ਦੀ ਮਾਰ ਦਾ ਸਾਹਮਣਾ ਸਭ ਤੋਂ ਵਧੇਰੇ ਕਰਨਾ ਪੈ ਰਿਹਾ ਹੈ। ਜਿੱਥੇ ਲੋਕਾਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਰੂਸ ਅਤੇ ਯੂਕਰੇਨ ਦੇ ਵਿਚਕਾਰ ਚੱਲ ਰਹੇ ਯੁੱਧ ਦਾ ਅਸਰ ਵੀ ਸਾਰੇ ਵਿਸ਼ਵ ਉਪਰ ਵੇਖਿਆ ਜਾ ਰਿਹਾ ਹੈ।

ਉਥੇ ਹੀ ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਭਾਰੀ ਵਾਧਾ ਹੋਇਆ ਹੈ। ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਇੰਡੀਆ ਵਿਚ ਪੈਟਰੋਲ ਡੀਜਲ ਵਰਤਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਦੇਸ਼ ਵਾਸੀਆਂ ਨੂੰ ਰਾਹਤ ਮਿਲ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਚਲਦੇ ਹੋਇਆ ਬਹੁਤ ਸਾਰੇ ਵਾਹਨ ਚਾਲਕਾਂ ਨੂੰ ਕਈ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਉਥੇ ਹੀ ਹੁਣ ਮਾਰਕੀਟ ਦੇ ਵਿਚ ਇਕ ਨਵੀਂ ਤਰ੍ਹਾਂ ਦਾ ਪੈਟਰੌਲ ਆਇਲ ਕਾਰਪੋਰੇਸ਼ਨ ਵੱਲੋਂ ਬਜ਼ਾਰ ਵਿਚ ਉਤਾਰਿਆ ਗਿਆ ਹੈ।

ਜੋ ਕਿ ਸ਼ਨੀਵਾਰ ਨੂੰ ਐਮ 15 ਪੈਟਰੋਲ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਰਾਮੇਸ਼ਵਰ ਤੇਲੀ ਦੇ ਨੀਤੀ ਕਮੀਸ਼ਨ ਦੇ ਮੈਂਬਰ ਵੀ ਕੇ ਸਰਸਵਤੀ ਤੇ ਆਈਓਸੀ ਦੇ ਚੇਅਰਮੈਨ ਵੱਲੋਂ ਜਾਰੀ ਕੀਤਾ ਗਿਆ ਹੈ। ਜਿੱਥੇ ਇਸ ਪੈਟਰੋਲ ਦੇ ਮਾਰਕੀਟ ਵਿੱਚ ਆਉਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਵੇਗਾ ਉੱਥੇ ਹੀ ਇਸ ਦੀ ਵਰਤੋਂ ਉਪਰ ਵੀ ਕਮੀ ਦਰਜ ਕੀਤੀ ਜਾਵੇਗੀ। ਕਿਉਂਕਿ ਇਸ ਸਮੇਂ 105 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਦੀ ਕੀਮਤ ਦਿੱਲੀ ਵਿੱਚ ਪੈਟਰੋਲ ਦੀ ਚੱਲ ਰਹੀ ਹੈ।

ਪੰਜ ਰਾਜਾਂ ਵਿਚ ਹੋਈਆਂ ਚੋਣਾਂ ਤੋਂ ਬਾਅਦ ਜਿਥੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਸੀ। ਉੱਥੇ ਹੀ ਹੁਣ ਉਰਜਾ ਦੇ ਮਾਮਲੇ ਵਿੱਚ ਭਾਰਤ ਨੂੰ ਆਤਮ ਨਿਰਭਰ ਬਣਾਉਣ ਵਾਸਤੇ ਇਹ ਕਦਮ ਇੰਡੀਅਨ ਆਇਲ ਵੱਲੋਂ ਚੁੱਕਿਆ ਜਾ ਰਿਹਾ ਹੈ। ਜੋ ਆਤਮ ਨਿਰਭਰ ਬਣਨ ਦੀ ਕੋਸ਼ਿਸ਼ ਵਿਚ ਐਮ 15 ਨੂੰ ਜਾਰੀ ਕਰਨਾ ਅਹਿਮ ਕਦਮ ਹੈ।