ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਲੋਕਾਂ ਨੂੰ ਭਾਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਵਾਪਰਨ ਵਾਲੇ ਇਸ ਗਰਮੀ ਦੇ ਚਲਦੇ ਹੋਏ ਹਾਦਸੇ ਲੋਕਾਂ ਵਿਚ ਡਰ ਪੈਦਾ ਕਰਦੇ ਹਨ, ਜਿਨ੍ਹਾਂ ਬਾਰੇ ਲੋਕਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਪੰਜਾਬ ਵਿੱਚ ਜਿੱਥੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਹਨ ਅਜੇਹੇ ਹਾਦਸੇ ਵੀ ਵਾਪਰਦੇ ਹਨ ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਅਗਰ ਅਜਿਹੇ ਹਾਦਸੇ ਉਸ ਜਗਾਂ ਵਾਪਰ ਜਾਣ ਜਿੱਥੇ ਲੋਕਾਂ ਵੱਲੋਂ ਆਪਣਾ ਇਲਾਜ ਕਰਵਾਉਣ ਲਈ ਪਹੁੰਚ ਕੀਤੀ ਜਾਂਦੀ ਹੈ।

ਤਾਂ ਉਨ੍ਹਾਂ ਹਸਪਤਾਲਾਂ ਦੀ ਬਜਾਏ ਲੋਕਾਂ ਨੂੰ ਸੜਕਾਂ ਉੱਪਰ ਬੈਠਣ ਲਈ ਮਜਬੂਰ ਹੋਣਾ ਪੈ ਜਾਂਦਾ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹਾਦਸਿਆਂ ਦੇ ਵਿੱਚ ਬਹੁਤ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਹਸਪਤਾਲ ਵਿਚ ਭਿਆਨਕ ਅੱਗ ਲੱਗ ਗਈ ਹੈ ਜਿੱਥੇ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਤੇ ਜਾਰੀ ਹਨ ਅਤੇ ਮਰੀਜ਼ਾਂ ਨੂੰ ਸੜਕ ਦੇ ਕੰਢੇ ਤੇ ਬਿਠਾਇਆ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿੱਚ ਅੱਜ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਹਸਪਤਾਲ ਵਿਚ ਅੱਗ ਲੱਗਣ ਦੀ ਘਟਨਾ ਵਾਪਰ ਗਈ।ਦੱਸਿਆ ਗਿਆ ਕਿ ਹਸਪਤਾਲ ਵਿਚ ਜਿੱਥੇ ਭਿਆਨਕ ਅੱਗ ਲੱਗੀ ਹੋਈ ਹੈ ਉਥੇ ਹੀ ਲੋਕਾਂ ਵੱਲੋਂ ਆਪਣੇ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਸਟਾਫ਼ ਵੱਲੋਂ ਵੀ ਮਰੀਜ਼ਾਂ ਨੂੰ ਬਾਹਰ ਲਿਆ ਕੇ ਸੜਕ ਦੇ ਕੰਢੇ ਤੇ ਬਿਠਾਇਆ ਗਿਆ ਹੈ।

ਇਸ ਹਾਦਸੇ ਵਿਚ ਅੱਗ ਬੁਝਾਉਣ ਦੀਆਂ ਕੋਸਿਸ਼ਾਂ ਜਿਥੇ ਲਗਾਤਾਰ ਹੀ ਫਾਇਰ ਬ੍ਰਿਗੇਡ ਵੱਲੋਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਇਸ ਉੱਪਰ ਕਾਬੂ ਪਾਉਣ ਵਿਚ ਕਾਫ਼ੀ ਜੱਦੋ-ਜਹਿਦ ਕਰਨੀ ਪੈ ਰਹੀ ਹੈ। ਜਾਣਕਾਰੀ ਮਿਲਦੇ ਹੀ ਤੁਰੰਤ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕਰ ਕੇ ਬਚਾਅ ਕਾਰਜ ਜਾਰੀ ਕੀਤੇ ਗਏ ਹਨ। ਇਹ ਘਟਨਾ ਸ਼ਾਰਟ ਸਰਕਟ ਦੇ ਕਾਰਨ ਵਾਪਰੀ ਦੱਸੀ ਜਾ ਰਹੀ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਬਿਜਲੀ ਰਹੇਗੀ ਬੰਦ, ਤਾਜਾ ਵੱਡੀ ਖਬਰ
                                                                
                                
                                                                    
                                    Next Postਇਸ ਮਸ਼ਹੂਰ ਹਸਤੀ ਦੀ ਹੋਈ ਮੌਤ ਕਾਰਨ ਸੋਗ ਪ੍ਰਗਟਦੇ ਪੰਜਾਬ ਚ ਐਲਾਨਿਆ ਗਿਆ ਰਾਜਸੀ ਸ਼ੋਕ- ਤਾਜਾ ਵਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



