ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦਿਆਂ ਹੀ ਜਿੱਥੇ ਪੰਜਾਬ ਵਿਚ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਪੂਰੇ ਕੀਤਾ ਜਾ ਰਿਹਾ ਹੈ। ਪਰ ਪਿਛਲੇ ਕੁਝ ਸਮੇਂ ਤੋਂ ਪੰਜਾਬ ਵਿੱਚ ਵਾਪਰਨ ਵਾਲੀਆਂ ਆਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ ਜਿਸਦਾ ਅਸਰ ਪੂਰੇ ਪੰਜਾਬ ਦੇ ਹਲਾਤਾਂ ਤੇ ਪੈ ਰਿਹਾ ਹੈ। ਉਥੇ ਹੀ ਬਹੁਤ ਸਾਰੇ ਲੋਕ ਸਰਕਾਰ ਤੋਂ ਨਾਖੁਸ਼ ਹਨ ਅਤੇ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਨ੍ਹਾਂ ਸਭ ਦਾ ਅਸਰ ਜਿੱਥੇ ਪੰਜਾਬ ਉਪਰ ਪੈ ਰਿਹਾ ਹੈ ਉਥੇ ਹੀ ਸਥਿਤੀ ਅਮਨ ਕਾਨੂੰਨ ਦੀ ਨਹੀਂ ਰਹਿ ਗਈ ਹੈ। ਜਿਸ ਕਾਰਨ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਨਵਜੋਤ ਕੌਰ ਸਿੱਧੂ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਵੱਲੋਂ ਇਹ ਬੇਨਤੀ ਕੀਤੀ ਗਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਵੱਲੋਂ ਬੇਨਤੀ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਦੇ ਹਲਾਤਾਂ ਤੇ ਗੱਲ ਕਰਦੇ ਹੋਏ ਟਵੀਟ ਵਿਚ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਜਿੱਥੇ ਅਪਰਾਧਿਕ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਅਤੇ ਅਪਰਾਧ ਵੱਧ ਰਿਹਾ ਹੈ।

ਉਥੇ ਹੀ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕਰਨ ਵਾਸਤੇ ਅਤੇ ਖਰਾਬ ਹੋ ਰਹੇ ਹਾਲਾਤਾਂ ਨੂੰ ਕਾਬੂ ਕਰਨ ਵਾਸਤੇ ਆਮ ਆਦਮੀ ਪਾਰਟੀ ਵੱਲੋ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਤੈਨਾਤ ਕਰਨਾ ਚਾਹੀਦਾ ਹੈ।

ਕਿਉਂਕਿ ਜਿਸ ਸਮੇਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵਿੱਚ ਤਾਇਨਾਤ ਕੀਤਾ ਗਿਆ ਸੀ ਤਾਂ ਉਨ੍ਹਾਂ ਦੇ ਸਮੇਂ ਤੇ ਅਪਰਾਧੀ ਗਾਇਬ ਹੋ ਗਏ ਸਨ ਅਤੇ ਲੁਟ-ਖੋਹ ਦੀਆਂ ਘਟਨਾਵਾਂ ਵੀ ਖਤਮ ਹੋ ਗਈਆਂ ਸਨ, ਚੋਰ ਕਿਤੇ ਵੀ ਦਿਖਾਈ ਨਹੀਂ ਦੇ ਰਹੇ ਸਨ ਉਥੇ ਹੀ ਉਨ੍ਹਾਂ ਦੇ ਦੌਰ ਦੌਰਾਨ ਕਿਸੇ ਵੱਲੋਂ ਕਿਸੇ ਵੀ ਵਿਅਕਤੀ ਨੂੰ ਗਲਤ ਕੰਮ ਲਈ ਬੁਲਾਉਣ ਦੀ ਹਿੰਮਤ ਨਹੀਂ ਕੀਤੀ ਗਈ ਅਤੇ ਜੁਰਮ ਕਰਨ ਵਾਲੇ ਦੋਸ਼ੀ ਵੀ ਘੰਟਿਆਂ ਦੇ ਵਿੱਚ ਹੀ ਫੜੇ ਗਏ ਸਨ ਅਤੇ ਉਨ੍ਹਾਂ ਨੂੰ ਸਜ਼ਾ ਵੀ ਦਿੱਤੀ ਗਈ ਸੀ। ਇਸ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੰਜਾਬ ਦੇ ਗ੍ਰਹਿ ਮੰਤਰੀ ਨਿਯੁਕਤ ਕਰਨਾ ਚਾਹੀਦਾ ਹੈ।


                                       
                            
                                                                   
                                    Previous Postਕਰਤਾਰਪੁਰ ਸਾਹਿਬ ਤੋਂ ਆਈ ਵੱਡੀ ਖਬਰ, 75 ਸਾਲਾਂ ਬਾਅਦ ਹੋਈ ਭੈਣ ਭਰਾਵਾਂ ਦੀ ਮੁਲਾਕਾਤ, ਕਹਾਣੀ ਸੁਣ ਹਰੇਕ ਹੋਇਆ ਭਾਵੁਕ
                                                                
                                
                                                                    
                                    Next Postਵਿਆਹ ਤੋਂ ਬਾਅਦ ਆ ਰਹੇ ਬਰਾਤੀਆਂ ਨਾਲ ਵਾਪਰਿਆ ਭਿਆਨਕ ਹਾਦਸਾ, 3 ਲੋਕਾਂ ਦੀ ਹੋਈ ਮੌਤ- ਏਨੇ ਹੋਈ ਜਖਮੀ
                                                                
                            
               
                            
                                                                            
                                                                                                                                            
                                    
                                    
                                    



