ਆਈ ਤਾਜ਼ਾ ਵੱਡੀ ਖਬਰ 

ਪਰਿਵਾਰਕ ਵਿਵਾਦ ਇਸ ਕਦਰ ਵੱਧ ਜਾਂਦੀ ਹੈ ਕਿ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਜਿੱਥੇ ਅੱਜ ਵੀ ਪਤੀ-ਪਤਨੀ ਦੇ ਰਿਸ਼ਤੇ ਇਸ ਤਰ੍ਹਾਂ ਦੇ ਬਣਦੇ ਜਾ ਰਹੇ ਹਨ ਕਿ ਜਿਨ੍ਹਾਂ ਦੇ ਚਲਦਿਆਂ ਹੋਇਆਂ ਉਨ੍ਹਾਂ ਵੱਲੋਂ ਆਪਣੀ ਜੀਵਨ ਲੀਲਾ ਖਤਮ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ,ਕਰੋਨਾ ਦੇ ਕਾਰਨ ਵੀ ਬਹੁਤ ਸਾਰੇ ਲੋਕ, ਜੋ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਹਨ ਜਿਸ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਮੁਸ਼ਕਲ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਵੀ ਕੀਤੀ ਜਾਂਦੀ ਹੈ, ਕਈ ਕਾਰਨਾ ਦੇ ਚਲਦਿਆਂ ਹੋਇਆਂ ਉਹਨਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਅਜਿਹੇ ਕਦਮ ਚੱਕਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੁੰਦੀ ਅਤੇ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਡਿੱਗ ਪੈਂਦਾ ਹੈ। ਹੁਣ ਪੰਜਾਬ ਵਿੱਚ ਇੱਥੇ 23 ਸਾਲਾ ਨੌਜਵਾਨ ਵੱਲੋਂ ਘਰ ਵਿੱਚ ਫਾਹਾ ਲੈ ਕੇ ਮੌਤ ਨੂੰ ਗਲੇ ਲਗਾਇਆ ਗਿਆ ਹੈ ਜਿੱਥੇ ਉਸ ਦੀ ਲਟਕਦੀ ਲਾਸ਼ ਦੇਖ ਕੇ ਪਰਵਾਰ ਦੇ ਹੋਸ਼ ਉੱਡ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਾਦਸੋਂ ਸ਼ਹਿਰ ਦੇ ਵਾਰਡ ਨੰਬਰ 11 ਤੋਂ ਸਾਹਮਣੇ ਆਇਆ ਹੈ। ਪਰਿਵਾਰ ਦੇ ਉਪਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਪਰਿਵਾਰ ਵੱਲੋਂ ਵੇਖਿਆ ਗਿਆ ਕਿ ਉਨ੍ਹਾਂ ਦੇ 23 ਸਾਲਾ ਸੰਦੀਪ ਪੁੱਤਰ ਬੁੱਧ ਰਾਮ ਵੱਲੋਂ ਆਪਣੇ ਹੀ ਘਰ ਦੇ ਅੰਦਰ ਕਮਰੇ ਵਿੱਚ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਗਿਆ ਹੈ।

ਮ੍ਰਿਤਕ ਨੌਜਵਾਨ ਜਿੱਥੇ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉੱਥੇ ਹੀ ਉਸ ਵੱਲੋਂ ਚੁੱਕੇ ਗਏ ਇਸ ਕਦਮ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਨੌਜਵਾਨ ਵੱਲੋਂ ਜਿੱਥੇ ਦੁਪਹਿਰ ਦੇ ਸਮੇਂ ਪੱਖੇ ਨਾਲ ਲਟਕ ਕੇ ਫਾਹਾ ਲਿਆ ਗਿਆ ਹੈ ਉਥੇ ਹੀ ਪਰਿਵਾਰ ਵੱਲੋਂ ਦੱਸਿਆ ਗਿਆ ਮ੍ਰਿਤਕ ਨੌਜਵਾਨ ਮਿਹਨਤ-ਮਜ਼ਦੂਰੀ ਕਰਦਾ ਸੀ ਅਤੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਿਹਾ ਸੀ। ਪੁਲੀਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ।


                                       
                            
                                                                   
                                    Previous Postਪੰਜਾਬ ਚ ਇਥੇ ਬੱਸ ਅਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, 1 ਦੀ ਹੋਈ ਮੌਤ ਅਤੇ ਏਨੇ ਜਖਮੀ
                                                                
                                
                                                                    
                                    Next Postਪੰਜਾਬ ਚ ਇਥੇ ਪਾਣੀ ਨੇ ਮਚਾਈ ਭਾਰੀ ਤਬਾਹੀ, ਫਸਲਾਂ ਦਾ ਹੋਇਆ ਭਾਰੀ ਨੁਕਸਾਨ- ਕਿਸਾਨਾਂ ਚ ਛਾਇਆ ਰੋਸ
                                                                
                            
               
                            
                                                                            
                                                                                                                                            
                                    
                                    
                                    



