ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਲੋਕਾਂ ਵੱਲੋਂ ਇੱਕ ਜਗਾਹ ਤੋਂ ਦੂਸਰੀ ਜਗਾਹ ਜਾਣ ਲਈ ਸੜਕੀ ਆਵਾਜਾਈ ਦਾ ਇਸਤੇਮਾਲ ਕੀਤਾ ਜਾਂਦਾ ਹੈ। ਜਿੱਥੇ ਲੋਕਾਂ ਵੱਲੋਂ ਸੜਕਾਂ ਉਪਰ ਆਉਣ ਜਾਣ ਲਈ ਵਾਹਨਾਂ ਦੇ ਇਸਤਮਾਲ ਕਰਦੇ ਸਮੇਂ ਬਹੁਤ ਸਾਰੀਆਂ ਅਣਗਹਿਲੀਆਂ ਕਾਰ ਦਿੱਤੀਆਂ ਜਾਂਦੀਆਂ ਹਨ,ਤੇ ਉਥੇ ਹੀ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਪਰ ਲੋਕਾਂ ਵੱਲੋਂ ਲਾਗੂ ਕੀਤੇ ਗਏ ਇਹਨਾਂ ਕਾਨੂੰਨਾਂ ਦੀਆਂ ਧੱਜੀਆਂ ਉਡਾ ਦਿੱਤੀਆਂ ਜਾਂਦੀਆਂ ਹਨ ਅਤੇ ਉਲੰਘਣਾ ਕੀਤੀ ਜਾਂਦੀ ਹੈ।

ਜਿੱਥੇ ਸਰਕਾਰ ਦੇ ਵਾਰ ਵਾਰ ਅਪੀਲ ਕਰਨ ਦੇ ਬਾਵਜੂਦ ਵੀ ਲੋਕਾਂ ਦੀ ਅਣਗਹਿਲੀ ਕਾਰਨ ਰੋਜ਼ਾਨਾ ਹੀ ਹਜ਼ਾਰਾਂ ਹਾਦਸੇ ਵਾਪਰਦੇ ਹਨ ਅਤੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਹੁਣ ਪੰਜਾਬ ਵਿੱਚ ਇਥੇ ਵਾਪਰਿਆ ਭਿਆਨਕ ਹਾਦਸੇ, ਹੋਈਆ 2 ਮੌਤਾਂ, ਜਿਸ ਬਾਰੇ ਦੁਖਦਾਈ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਖਿਲਚੀਆ ਤੋਂ ਸਾਹਮਣੇ ਆਈ ਹੈ ਜਿੱਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੇ ਚਲਦਿਆਂ ਹੋਇਆਂ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਦੱਸਣਯੋਗ ਹੈ ਕਿ ਇਹ ਭਿਆਨਕ ਸੜਕ ਹਾਦਸਾ ਕਾਰ ਅਤੇ ਟਰੱਕ ਦੇ ਵਿਚਕਾਰ ਹੋਇਆ ਹੈ। ਜਦੋਂ ਖਿਲਚੀਆ ਦੇ ਨਜ਼ਦੀਕ ਆਹਮੋ ਸਾਹਮਣੇ ਕਾਰ ਤੇ ਟਰੱਕ ਦੀ ਆਪਸ ਚ ਭਿਆਨਕ ਟੱਕਰ ਹੋ ਗਈ ਤਾਂ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਦੋ ਵਿਅਕਤੀਆਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ਵਿਚ ਜ਼ਖਮੀ ਵਿਅਕਤੀ ਨੂੰ ਰਾਹਗੀਰ ਲੋਕਾਂ ਵਲੋ ਮਦਦ ਕਰਦੇ ਹੋਏ ਬਾਬਾ ਬਕਾਲਾ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ।

ਜਿੱਥੇ ਉਸ ਵਿਅਕਤੀ ਦਾ ਇਲਾਜ ਹੋ ਰਿਹਾ ਹੈ ਅਤੇ ਅਜੇ ਵੀ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਵੱਲੋ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਬਜਰੁਗ ਲਈ ਅਵਾਰਾ ਪਸ਼ੂ ਬਣ ਕੇ ਆਇਆ ਯਮਰਾਜ- ਉਤਾਰਿਆ ਮੌਤ ਦੇ ਘਾਟ
                                                                
                                
                                                                    
                                    Next Postਪੰਜਾਬ ਚ ਇਥੇ ਅੱਧੀ ਰਾਤ ਕੰਧ ਟੱਪ ਚੋਰਾਂ ਨੇ 40 ਤੋਲੇ ਸੋਨੇ ਤੇ ਹੱਥ ਕੀਤਾ ਸਾਫ, ਸੁਤੇ ਹੋਏ ਪਰਿਵਾਰ ਨਾਲ ਵਾਪਰਿਆ ਕਾਂਡ
                                                                
                            
               
                            
                                                                            
                                                                                                                                            
                                    
                                    
                                    



