ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਜਿੱਥੇ ਬਹੁਤ ਸਾਰੇ ਬੱਚਿਆਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਮਾਪਿਆਂ ਦੇ ਘਰ ਦੀਆਂ ਰੌਣਕਾਂ ਉਨ੍ਹਾਂ ਦੇ ਬੱਚਿਆਂ ਦੀ ਮੌਤ ਨਾਲ ਗ਼ਮ ਵਿਚ ਤਬਦੀਲ ਹੋ ਜਾਂਦੀਆਂ ਹਨ ਅਤੇ ਕਈ ਮਾਵਾਂ ਦੀਆਂ ਕੁੱਖ਼ਾਂ ਉੱਜੜ ਜਾਂਦੀਆਂ ਹਨ। ਜਿੱਥੇ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਬੱਚਿਆਂ ਦੇ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਹਰ ਇਕ ਮਾਪਿਆਂ ਦਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਡਰ ਵੀ ਦੇਖਿਆ ਜਾਂਦਾ ਹੈ।

ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਵਿਚ ਅਜਿਹੇ ਦੁੱਖ ਪੈਦਾ ਕਰ ਦਿੰਦੀਆਂ ਹਨ ਜੋ ਕਦੇ ਵੀ ਭੁੱਲ ਨਹੀਂ ਸਕਦੇ। ਹੁਣ ਚੌਥੀ ਕਲਾਸ ਵਿਚ ਪੜ੍ਹਦੀ ਬੱਚੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਈ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਟਾਂਡਾ ਉੜਮੁੜ ਦੇ ਵਿੱਚ ਅੱਜ ਦੁਪਿਹਰੇ ਵਾਪਰਿਆ ਹੈ।

ਜਿੱਥੇ ਬਿਜਲੀ ਘਰ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੇ ਵਿਚ ਇਕ ਚੌਥੀ ਕਲਾਸ ਵਿੱਚ ਪੜ੍ਹਨ ਵਾਲੀ ਬੱਚੀ ਇਸ ਹਾਦਸੇ ਦੀ ਚਪੇਟ ਵਿਚ ਆ ਗਈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ, ਕਿ ਬੱਚੀ ਦੇ ਕਾਰ ਦੀ ਚਪੇਟ ਵਿੱਚ ਆਉਣ ਤੇ ਗੰਭੀਰ ਜ਼ਖਮੀ ਹਾਲਤ ਵਿਚ ਉਸ ਨੂੰ ਸਰਕਾਰੀ ਹਸਪਤਾਲ ਟਾਂਡਾ ਲਿਜਾਇਆ ਗਿਆ।

ਜਿੱਥੇ ਬੱਚੇ ਦੀ ਹਾਲਤ ਵਧੇਰੇ ਗੰਭੀਰ ਹੋਣ ਦੇ ਚੱਲਦਿਆਂ ਹੋਇਆਂ ਉਸ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਬੱਚੀ ਸਪਨਾ ਪੁੱਤਰੀ ਧਰਮਿੰਦਰ ਨਿਵਾਸੀ ਬਿਜਲੀ ਘਰ ਕਲੋਨੀ ਟਾਂਡਾ ਵਿਖੇ ਆਪਣੇ ਪਰਿਵਾਰ ਨਾਲ ਰਹਿ ਰਹੀ ਸੀ ਅਤੇ ਅੱਜ ਦੁਪਹਿਰ ਦੇ ਸਮੇਂ ਇਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।


                                       
                            
                                                                   
                                    Previous Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਚੰਗੀ ਖਬਰ – ਸਰਕਾਰ ਕਰਨ ਜਾ ਰਹੀ ਇਹ ਕੰਮ
                                                                
                                
                                                                    
                                    Next Postਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ 300 ਯੂਨਿਟ ਫਰੀ ਬਿਜਲੀ ਨੂੰ ਲੈਕੇ ਇਹਨਾਂ ਲਈ ਜਾਰੀ ਕਰਤਾ ਨਵਾਂ ਹੁਕਮ
                                                                
                            
               
                            
                                                                            
                                                                                                                                            
                                    
                                    
                                    



