ਆਈ ਤਾਜ਼ਾ ਵੱਡੀ ਖਬਰ ;

ਆਪਣੇ ਬੱਚੇ ਦੀ ਬਿਹਤਰ ਜ਼ਿੰਦਗੀ ਨੂੰ ਦੇਖਦੇ ਹੋਏ ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਬੱਚਿਆਂ ਵੱਲੋਂ ਆਪਣੇ ਆਉਣ ਵਾਲੇ ਭਵਿੱਖ ਨੂੰ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਮਾਂ-ਪਿਓ ਵਲੋ ਜਿੱਥੇ ਆਪਣੇ ਬੱਚਿਆਂ ਦੀ ਬਿਹਤਰ ਜ਼ਿੰਦਗੀ ਬਣਾਉਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਨਿਸ਼ਾਵਰ ਕਰ ਦਿੱਤੀ ਜਾਂਦੀ ਹੈ। ਉਥੇ ਹੀ ਬੱਚਿਆਂ ਵੱਲੋਂ ਵੀ ਵਿਦੇਸ਼ਾਂ ਵਿਚ ਜਾ ਕੇ ਸਖਤ ਮਿਹਨਤ ਕੀਤੀ ਜਾਂਦੀ ਹੈ ਅਤੇ ਆਪਣੇ ਮਾਪਿਆਂ ਨੂੰ ਹਰ ਇੱਕ ਖੁਸ਼ੀ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਵਿਦੇਸ਼ ਤੋਂ ਆਉਣ ਵਾਲੇ ਬੱਚਿਆਂ ਨੂੰ ਜਿਥੇ ਮਾਪਿਆਂ ਵੱਲੋਂ ਖੁਸ਼ੀ ਖੁਸ਼ੀ ਉਡੀਕਿਆ ਜਾਂਦਾ ਹੈ ਤਾਂ ਉੱਥੇ ਹੀ ਬਹੁਤ ਸਾਰੇ ਭਿਆਨਕ ਹਾਦਸੇ ਵੀ ਵਾਪਰਦੇ ਹਨ ਜਿਸ ਨਾਲ ਪਰਿਵਾਰ ਦੀਆਂ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਜਾਂਦੀਆ ਹਨ। ਹੁਣ ਵਿਦੇਸ਼ ਤੋਂ ਆਈ ਧੀ ਨੂੰ ਲੈਣ ਜਾ ਰਹੇ ਪਤੀ-ਪਤਨੀ ਦੀ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਸ਼ਾਹਬਾਦ ਮਾਰਕੰਡਾ ਦੇ ਨੌਗਾਜਾ ਪੀਰ ਦੇ ਨਜ਼ਦੀਕ ਵਾਪਰਿਆ ਹੈ।

ਇਹ ਉਸ ਸਮੇਂ ਵਾਪਰਿਆ ਜਦੋਂ ਰਾਜਪੁਰਾ ਦੇ ਇੱਕ ਪਤੀ ਪਤਨੀ ਅੱਜ ਸਵੇਰੇ ਦਿੱਲੀ ਏਅਰਪੋਰਟ ਤੋਂ ਆਪਣੀ ਧੀ ਨੂੰ ਲੈਣ ਲਈ ਜਾ ਰਹੇ ਸਨ। ਜਿੱਥੇ ਉਨ੍ਹਾਂ ਦੀ ਬੇਟੀ ਮਲੇਸ਼ੀਆ ਵਿੱਚ ਰਹਿ ਰਹੀ ਸੀ ਉਥੇ ਹੀ ਉਹ ਮਲੇਸ਼ੀਆ ਤੋਂ ਵਾਪਸ ਆਪਣੇ ਘਰ ਪਰਤ ਰਹੀ ਸੀ। ਜਿਸ ਵਾਸਤੇ ਉਹ ਦਿੱਲੀ ਦੇ ਏਅਰ ਪੋਰਟ ਤੇ ਸਵੇਰੇ 9 ਵਜੇ ਦੇ ਕਰੀਬ ਪਹੁੰਚਣ ਵਾਲੀ ਸੀ। ਪਰ ਮਾਤਾ ਪਿਤਾ ਆਪਣੀ ਬੇਟੀ ਨੂੰ ਮਿਲਣ ਤੋਂ ਪਹਿਲਾਂ ਹੀ ਇਸ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਜਿੱਥੇ ਪਤੀ ਪਤਨੀ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਉੱਥੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲੀਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਉਥੇ ਹੀ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Home  ਤਾਜਾ ਖ਼ਬਰਾਂ  ਵਿਦੇਸ਼ ਤੋਂ ਆਈ ਧੀ ਨੂੰ ਲੈਣ ਜਾ ਰਹੇ ਪਤੀ ਪਤਨੀ ਨਾਲ ਵਾਪਰਿਆ ਭਿਆਨਕ ਹਾਦਸਾ, ਦੋਨਾਂ ਦੀ ਹੋਈ ਦਰਦਨਾਕ ਮੌਤ
                                                      
                                       
                            
                                                                   
                                    Previous Postਪੰਜਾਬ ਚ ਇਥੇ ਵਾਪਰਿਆ ਕਹਿਰ, ਫੁੱਟਬਾਲ ਖਿਡਾਰੀ ਨੂੰ ਚੜਦੇ ਜਵਾਨੀ ਸੇਹਰਾ ਲਗਾ ਦਿੱਤੀ ਅੰਤਿਮ ਵਿਦਾਈ, ਛਾਇਆ ਸੋਗ
                                                                
                                
                                                                    
                                    Next Postਵਿਦੇਸ਼ ਤੋਂ ਆਇਆ 1 ਫੋਨ ਪਰਿਵਾਰ ਚ ਪਏ ਕੀਰਨੇ, ਵਿਅਕਤੀ ਦੀ ਸ਼ੱਕੀ ਹਾਲਤ ਚ ਹੋਈ ਮੌਤ
                                                                
                            
               
                            
                                                                            
                                                                                                                                            
                                    
                                    
                                    




