ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਜਿੱਥੇ ਆਏ ਦਿਨ ਹੀ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਾਹਮਣੇ ਆਉਂਦੇ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਜਿਥੇ ਕੁਝ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦਿਆਂ ਹੋਇਆਂ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਨੂੰ ਲੈ ਕੇ ਜਿੱਥੇ ਲੋਕਾਂ ਵਿੱਚ ਅਜੇ ਵੀ ਡਰ ਵੇਖਿਆ ਜਾ ਰਿਹਾ ਹੈ ਅਤੇ ਉਸ ਦੇ ਦੋਸ਼ੀਆਂ ਨੂੰ ਅਜੇ ਤੱਕ ਵੀ ਬਣਦੀ ਕੋਈ ਸਜ਼ਾ ਨਹੀਂ ਮਿਲੀ ਹੈ ਜਿਥੇ ਪੰਜਾਬ ਪੁਲਿਸ ਵੱਲੋਂ ਦੋ ਸ਼ੂਟਰਾਂ ਦਾ ਐਨਕਾਊਂਟਰ ਵੀ ਕੀਤਾ ਗਿਆ ਸੀ। ਉੱਥੇ ਹੀ ਆਏ ਦਿਨ ਵੱਧ ਰਹੀਆ ਅਜਿਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਦਾ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪਾ ਰਹੀਆਂ ਹਨ।

ਜਿਸ ਨਾਲ ਦਹਿਸ਼ਤਗਰਦਾਂ ਦੇ ਹੌਸਲੇ ਬੁਲੰਦ ਹੋਏ ਹਨ। ਅਜਿਹੇ ਗੈਰ ਸਮਾਜਕ ਅਨਸਰਾਂ ਵੱਲੋਂ ਜਿਥੇ ਸ਼ਰੇਆਮ ਹੀ ਗੋਲੀਆਂ ਮਾਰ ਕੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਆਪਣਾ ਬਚਾਅ ਕਰਦੇ ਹੋਏ ਉਸ ਜਗ੍ਹਾ ਤੋਂ ਫਰਾਰ ਹੋ ਜਾਂਦੇ ਹਨ ਅਤੇ ਪੁਲਸ ਦੀ ਪਹੁੰਚ ਤੋਂ ਵੀ ਕਾਫੀ ਸਮਾਂ ਬਚਦੇ ਰਹਿੰਦੇ ਹਨ। ਬੀਤੇ ਦਿਨੀਂ ਇੱਥੇ ਸੰਗਰੂਰ ਤੋਂ ਜਿਮਨੀ ਚੋਣਾਂ ਹੋਈਆਂ ਸਨ ਅਤੇ ਸਿਆਸਤ ਭਖੀ ਹੋਈ ਸੀ ਉੱਥੇ ਹੀ ਇਨ੍ਹਾਂ ਚੋਣਾਂ ਨੂੰ ਲੈ ਕੇ ਕਾਫ਼ੀ ਜੋਸ਼ ਖ਼ਰੋਸ਼ ਵੇਖਿਆ ਗਿਆ ਸੀ।

ਅੱਜ ਇਥੇ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮਲੇਰਕੋਟਲਾ ਦੇ ਲੁਧਿਆਣਾ ਬਾਈਪਾਸ ਨੇੜੇ ਆਪਣੇ ਜਿੰਮ ਵਿਚ ਕਸਰਤ ਕਰ ਰਹੇ ਆਮ ਆਦਮੀ ਪਾਰਟੀ ਦੇ ਕੌਂਸਲਰ ਮੁਹੰਮਦ ਅਕਬਰ ਦੀ ਮੋਟਰਸਾਇਕਲ ਸਵਾਰ ਦੋ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਕੁਝ ਸਮਾਂ ਪਹਿਲਾਂ ਅਕਬਰ ਦੇ ਵੱਡੇ ਭਰਾ ਮੁਹੰਮਦ ਅਨਵਰ ਰਾਣੀ ਪੈਲੇਸ ਦੀ ਵੀ ਦੋ ਮੋਟਰਸਾਇਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਪਿਛੋਂ ਮੌਕੇ ਤੋਂ ਫਰਾਰ ਹੋ ਗਏ। ਮਾਰਿਆ ਗਿਆ ਕੌਂਸਲਰ ਮੁਹੰਮਦ ਅਕਬਰ ਲੰਘੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਇਆ ਸੀ। ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਪੂਰੇ ਮਲੇਰਕੋਟਲਾ ਦੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ ਉਥੇ ਹੀ ਪੁਲਿਸ ਵੱਲੋਂ ਤੇਜ਼ੀ ਨਾਲ ਕਾਰਵਾਈ ਸ਼ੁਰੂ ਕੀਤੀ ਗਈ ਹੈ।

Home  ਤਾਜਾ ਖ਼ਬਰਾਂ  ਪੰਜਾਬ: ਆਪ ਕੌਂਸਲਰ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੀਤਾ ਗਿਆ ਕਤਲ , ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ
                                                      
                                       
                            
                                                                   
                                    Previous Postਪੰਜਾਬ: ਵਿਆਹੁਤਾ ਵਲੋਂ ਸੋਹਰਿਆਂ ਦੇ ਤਸ਼ੱਦਦ ਤੋਂ ਤੰਗ ਆ ਘਰ ਚ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਓ ਹੋਇਆ ਜੋ ਕਦੇ ਸੋਚਿਆ ਨਹੀਂ ਸੀ
                                                                
                                
                                                                    
                                    Next Postਪੰਜਾਬ: ਪੈਟਰੋਲ ਦੀ ਬੋਤਲ ਲੈ ਇਸ ਕਾਰਨ ਵਿਅਕਤੀ ਚੜ੍ਹਿਆ ਪਾਣੀ ਦੀ ਟੈਂਕੀ ਤੇ, ਪੁਲਿਸ ਤੇ ਲਗਾਏ ਇਲਜਾਮ
                                                                
                            
               
                            
                                                                            
                                                                                                                                            
                                    
                                    
                                    



