ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿੱਚ ਜਿੱਥੇ ਕਰੋਨਾ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ ਉਥੇ ਹੀ ਮੰਕੀਪਾਕਸ ਦੇ ਮਾਮਲੇ ਵੀ ਸਾਹਮਣੇ ਆਏ ਹਨ। ਜਿਥੇ ਇਸ ਸਭ ਨੂੰ ਗੰਭੀਰਤਾ ਨਾਲ ਦੇਖਿਆ ਹੋਇਆ ਸਰਕਾਰ ਵੱਲੋਂ ਲੋਕਾਂ ਨੂੰ ਫਿਰ ਕਰੋਨਾ ਪਾਬੰਦੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਹੁਣ ਇਥੇ ਭਿਆਨਕ ਬਿਮਾਰੀ ਫੈਲਣ ਕਾਰਨ ਹਜਾਰਾਂ ਗਾਵਾਂ ਦੀ ਹੋਈ ਮੌਤ,7 ਜਿਲਿਆਂ ਦੇ ਵਿਚ ਜਾਰੀ ਹੋਇਆ ਅਲਰਟ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਰਾਜਸਥਾਨ ਦੇ ਸਰਹੱਦੀ 7 ਜ਼ਿਲ੍ਹਿਆਂ ‘ਚ ਫੈਲੀ ਬਿਮਾਰੀ,ਦੇ ਕਾਰਨ ਹਜ਼ਾਰਾਂ ਗਾਵਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿਸ ਨੂੰ ਦੇਖਦੇ ਹੋਏ ਇਨ੍ਹਾਂ ਸੱਤ ਜ਼ਿਲਿਆਂ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ

ਜਿੱਥੇ ਪਿਛਲੇ ਕੁਝ ਦਿਨਾਂ ਤੋਂ ਰਾਜਸਥਾਨ ਦੇ ਸਰਹੱਦੀ ਜ਼ਿਲ੍ਹਿਆਂ ਦੀਆਂ ਗਾਵਾਂ ਵਿੱਚ ਇੱਕ ਲੰਪੀ ਸਕਿੱਨ ਨਾਮ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਜਿਸ ਕਾਰਨ ਬਹੁਤ ਸਾਰੀਆਂ ਗਾਵਾਂ ਇਸ ਬਿਮਾਰੀ ਦੀ ਚਪੇਟ ਵਿਚ ਆਈਆਂ ਹਨ। ਦੱਸਿਆ ਗਿਆ ਹੈ ਕਿ ਹਜ਼ਾਰਾਂ ਹੀ ਗਾਂਵਾਂ ਦੀ ਇਸ ਬਿਮਾਰੀ ਦੇ ਚਲਦਿਆਂ ਹੋਇਆਂ ਮੌਤ ਹੋ ਗਈ ਹੈ। ਇਹ ਬੀਮਾਰੀ ਗੁਜਰਾਤ ਅਤੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸੱਤ ਤੋਂ ਵੱਧ ਜ਼ਿਲ੍ਹਿਆਂ ਵਿੱਚ ਸਾਹਮਣੇ ਆਈ ਹੈ ਜਿੱਥੇ ਹਜ਼ਾਰਾਂ ਗਾਵਾਂ ਇਸ ਬਿਮਾਰੀ ਦੀ ਲਪੇਟ ਵਿੱਚ ਆ ਗਈਆਂ ਹਨ।

ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਂਦੇ ਹੀ ਰਾਜਸਥਾਨ ਦੀਆਂ ਵੱਡੀਆਂ ਗਊਸ਼ਾਲਾਵਾਂ ਵਿੱਚ ਇਹ ਬਿਮਾਰੀ ਜ਼ਿਆਦਾ ਫੈਲ ਰਹੀ ਹੈ। ਜਿਸ ਨੂੰ ਦੇਖਦੇ ਹੋਏ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤਾਂ ਜੋ ਪਸ਼ੂਆਂ ਨੂੰ ਇਸ ਦੀ ਚਪੇਟ ਵਿੱਚ ਆਉਣ ਤੋਂ ਬਚਾਇਆ ਜਾ ਸਕੇ। ਇਸ ਬੀਮਾਰੀ ਨੂੰ ਕਾਬੂ ਕਰਨ ਵਾਸਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਇਸ ਪ੍ਰਕੋਪ ਨੂੰ ਦੇਖਦਿਆਂ ਹੋਇਆ ਜਿਥੇ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਚੰਦ ਕਟਾਰੀਆ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਥੇ ਹੀ ਇਸ ਬਿਮਾਰੀ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਕੁਲੈਕਟਰ ਨਾਲ ਗੱਲਬਾਤ ਕਰਦਿਆਂ ਸੂਬੇ ਦੇ ਪੱਛਮੀ ਜ਼ਿਲ੍ਹਿਆਂ ਦੇ ਪਸ਼ੂਆਂ ਵਿੱਚ ਫੈਲ ਰਹੀ ਬਿਮਾਰੀ ਦੀ ਸਥਿਤੀ ਅਤੇ ਇਸ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ।


                                       
                            
                                                                   
                                    Previous Postਪੰਜਾਬ: ਚੋਰਾਂ ਨੇ ਕੀਤਾ ਹੋਸ਼ ਉਡਾਉ ਕਾਰਾ, ਘਰ ਚ ਕੰਧ ਪਾੜ ਕੀਤੀ ਲੁੱਟ- ਪੁਲਿਸ ਵਲੋਂ ਖੰਗਾਲੇ ਜਾ ਰਹੇ CCTV
                                                                
                                
                                                                    
                                    Next Postਪੰਜਾਬ ਦੇ ਇਸ ਜਿਲੇ ਚ 9 ਅਗਸਤ ਨੂੰ ਛੁੱਟੀ ਦਾ ਕੀਤਾ ਗਿਆ ਐਲਾਨ, ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



