ਆਈ ਤਾਜ਼ਾ ਵੱਡੀ ਖਬਰ 

ਖੁਸ਼ੀ ਦੇ ਤਿਉਹਾਰ ਦੇ ਮੌਕੇ ਤੇ ਜਿਥੇ ਹਰ ਇਨਸਾਨ ਆਪਣੇ ਪਰਿਵਾਰ ਦੇ ਨਾਲ ਖੁਸ਼ੀਆਂ ਨੂੰ ਸਾਂਝੇ ਕਰਨਾ ਚਾਹੁੰਦਾ ਹੈ ਉਥੇ ਹੀ ਹਾਦਸੇ ਪਰਿਵਾਰ ਦੀਆਂ ਖੁਸ਼ੀਆਂ ਵਿੱਚ ਗਮ ਦਾ ਮਾਹੌਲ ਪੈਦਾ ਕਰ ਦਿੰਦੇ ਹਨ। ਰਖੜੀ ਦੇ ਮੌਕੇ ਤੇ ਜਿਥੇ ਬਹੁਤ ਸਾਰੀਆਂ ਧੀਆਂ ਆਪਣੇ ਪੇਕੇ ਪਰਿਵਾਰ ਆਪਣੇ ਭਰਾਵਾਂ ਦੇ ਹੱਥਾਂ ਤੇ ਰੱਖੜੀ ਬੰਨ੍ਹਣ ਲਈ ਜਾ ਰਹੀਆਂ ਸਨ। ਉੱਥੇ ਹੀ ਖੁਸ਼ੀ-ਖੁਸ਼ੀ ਪਰਿਵਾਰ ਵਿੱਚ ਆਉਣ ਜਾਣ ਦਾ ਸਿਲਸਲਾ ਅੱਜ ਸਾਰਾ ਦਿਨ ਇਸੇ ਤਰਾਂ ਜਾਰੀ ਰਿਹਾ। ਪਰ ਕੁਝ ਹਾਦਸੇ ਅਜਿਹੇ ਵੀ ਸਾਹਮਣੇ ਆਏ ਹਨ ਜਿਥੇ ਵਾਪਰੇ ਸੜਕ ਹਾਦਸਿਆਂ ਵਿਚ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇੱਥੇ ਰੱਖੜੀ ਬੰਨ੍ਹ ਕੇ ਘਰ ਪਰਤਦੀ ਭੈਣ ਨਾਲ ਹਾਦਸਾ ਵਾਪਰ ਗਿਆ ਹੈ ਜਿੱਥੇ ਪਤੀ-ਪਤਨੀ ਹਾਦਸੇ ਦਾ ਸ਼ਿਕਾਰ ਹੋਏ ਹਨ ਅਤੇ ਪਤਨੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਲਤਾਨਪੁਰ ਲੋਧੀ ਦੇ ਨਜ਼ਦੀਕ ਡਿੰਗਾ ਪੁਲ ਦੇ ਕੋਲੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪ੍ਰਵਾਸੀ ਪਤੀ ਪਤਨੀ ਕਪੂਰਥਲਾ ਵਾਲੇ ਪਾਸਿਓ ਸੁਲਤਾਨਪੁਰ ਲੋਧੀ ਵਿਖੇ ਦਾਣਾ ਮੰਡੀ ਦੇ ਨਜ਼ਦੀਕ ਆ ਰਹੇ ਸਨ।

ਉਸ ਸਮੇਂ ਰਸਤੇ ਵਿੱਚ ਆਉਂਦੇ ਆਉਂਦੇ ਉਨ੍ਹਾਂ ਦੇ ਮੋਟਰਸਾਈਕਲ ਦਾ ਅਚਾਨਕ ਸੰਤੁਲਨ ਵਿਗੜ ਗਿਆ ਜਿਸ ਕਾਰਨ ਮੋਟਰਸਾਈਕਲ ਇੱਕ ਦਰੱਖਤ ਨਾਲ ਟਕਰਾ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦ੍ਰਖਤ ਵਿਚ ਵੱਜਣ ਕਾਰਨ ਪਤਨੀ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਜਦਕਿ ਉਸਦਾ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਰਾਹਗੀਰ ਲੋਕਾਂ ਵੱਲੋਂ ਇਨ੍ਹਾਂ ਦੀ ਮਦਦ ਕਰਦਿਆਂ ਹੋਇਆ ਜਿੱਥੇ ਐਂਬੂਲੈਂਸ ਨੂੰ ਫੋਨ ਕੀਤਾ ਗਿਆ ਅਤੇ ਅੱਧੇ ਘੰਟੇ ਦੀ ਦੇਰੀ ਨਾਲ ਆਏ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।

ਐਂਬੂਲੈਂਸ ਦੇ ਸਟਾਫ ਵੱਲੋਂ ਦੱਸਿਆ ਗਿਆ ਕਿ ਉਸ ਔਰਤ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਨੂੰ ਐਂਬੂਲੈਂਸ ਵਿਚ ਹਸਪਤਾਲ ਲਿਜਾਇਆ ਨਹੀਂ ਜਾ ਸਕਦਾ ਜਿਸ ਤੋਂ ਬਾਅਦ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਹਸਪਤਾਲ ਦੀ ਮੌਰਚਰੀ ਵਿਖੇ ਭਿਜਵਾਇਆ ਗਿਆ ਹੈ। ਉੱਥੇ ਹੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਦੇ ਪਤੀ ਤੇ ਵੀ ਕਈ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਜਲੰਧਰ ਬੈਂਕ ਚ ਡਾਕਾ ਮਾਰਨ ਵਾਲੇ ਆਏ ਪੁਲਸ ਦੇ ਅੜਿਕੇ – ਹੋਇਆ ਇਹ ਵੱਡਾ ਖੁਲਾਸਾ
                                                                
                                
                                                                    
                                    Next Postਹਿਮਾਚਲ ਚ ਇਥੇ ਫਟਿਆ ਬੱਦਲ, ਹੋਇਆ ਭਾਰੀ ਨੁਕਸਾਨ- ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਈਜ਼ਰੀ
                                                                
                            
               
                            
                                                                            
                                                                                                                                            
                                    
                                    
                                    



