ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿਚ ਆਉਣ ਤੇ ਜਿੱਥੇ ਬਹੁਤ ਸਾਰੇ ਵਾਅਦੇ ਸਰਕਾਰ ਵੱਲੋਂ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ ਉਥੇ ਹੀ ਵੱਖ ਵੱਖ ਵਿਭਾਗਾਂ ਦੇ ਕੁੱਝ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਬੀਤੇ ਦਿਨ ਕਿਸਾਨਾਂ ਦੀ ਗੰਨੇ ਦੀ ਫਸਲ ਦੇ ਬਕਾਏ ਨੂੰ ਲੈ ਕੇ ਫਗਵਾੜਾ ਦੀ ਗੰਨਾ ਮਿੱਲ ਦੇ ਬਾਹਰ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਲਗਾਇਆ ਹੋਇਆ ਹੈ। ਉਥੇ ਹੀ ਰਖੜੀ ਦੇ ਮੌਕੇ ਤੇ ਕਿਸਾਨਾਂ ਵੱਲੋਂ ਇੱਕ ਦਿਨ ਇਸ ਧਰਨੇ ਨੂੰ ਹਟਾ ਦਿੱਤਾ ਗਿਆ ਸੀ ਅਤੇ ਸ਼ੁਕਰਵਾਰ ਤੋਂ ਇਹ ਧਰਨਾ ਫਿਰ ਜਾਰੀ ਕੀਤਾ ਗਿਆ ਹੈ ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ।

ਉਥੇ ਹੀ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਵੀ ਧਰਨਾ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਨੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰੀ ਬੱਸਾਂ ਵੱਲੋਂ ਤਿੰਨ ਦਿਨ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਜਿਥੇ ਪਨਬਸ, ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਬੱਸਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਦੇ ਤਹਿਤ ਪੰਜਾਬ ਵਿੱਚ 2200 ਬੱਸਾਂ ਰੁਕ ਗਈਆਂ ਹਨ ਜਿਸ ਨਾਲ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਨ੍ਹਾਂ ਸਾਰੀਆਂ ਬੱਸਾਂ ਦੇ ਕਰਮਚਾਰੀਆਂ ਵੱਲੋਂ ਜਿਥੇ ਉਨ੍ਹਾਂ ਨੂੰ ਠੇਕੇ ਤੇ ਰੱਖੇ ਜਾਣ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਸੀ। ਉਥੇ ਹੀ ਹੁਣ ਇਨ੍ਹਾਂ ਠੇਕੇ ਤੇ ਕੰਮ ਕਰ ਰਹੇ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਵਾਸਤੇ ਤਿੰਨ ਦਿਨਾ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਕਿਉਂਕਿ ਇਨ੍ਹਾਂ ਕਰਮਚਾਰੀਆਂ ਨੂੰ ਅਜੇ ਤੱਕ ਪੱਕੇ ਨਹੀਂ ਕੀਤਾ ਗਿਆ ਹੈ। ਕਰਮਚਾਰੀਆਂ ਨੇ ਕਿਹਾ ਕਿ ਜਿੱਥੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਹੋਇਆਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋ ਗਏ ਹਨ।

ਕਈ ਵਾਰ ਅਧਿਕਾਰੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੜਤਾਲ ਨੂੰ ਟਾਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਪਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਜਾਣ ਦੇ ਕਾਰਨ ਹੀ ਤਿੰਨ ਦਿਨਾਂ ਦੀ ਹੜਤਾਲ ਕੀਤੀ ਜਾ ਰਹੀ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਆਈ ਮਾੜੀ ਖਬਰ, ਸਰਕਾਰੀ ਬੱਸਾਂ ਵਲੋਂ 3 ਦਿਨ ਦੀ ਹੜਤਾਲ ਦਾ ਕਰਤਾ ਐਲਾਨ
                                                      
                                       
                            
                                                                   
                                    Previous Postਪੰਜਾਬ ਸਰਕਾਰ ਵਲੋਂ ਕਰੋਨਾ ਦੇ ਖਤਰੇ ਨੂੰ ਦੇਖਦੇ ਜਾਰੀ ਕਰਤੀਆਂ ਨਵੀਆਂ ਹਦਾਇਤਾਂ- ਵਿਦਿਅਕ ਅਦਾਰਿਆਂ ਚ ਮਾਸਕ ਪਾਉਣਾ ਕੀਤਾ ਲਾਜਮੀ
                                                                
                                
                                                                    
                                    Next Postਪੰਜਾਬ ਚ ਕਲ ਤੋਂ ਭਾਰੀ ਮੀਂਹ ਦਾ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਅਲਰਟ, ਮਾਨਸੂਨ ਹੋਵੇਗਾ ਸਰਗਰਮ
                                                                
                            
               
                            
                                                                            
                                                                                                                                            
                                    
                                    
                                    



