ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਪ੍ਰੇਮ ਵਿਆਹ ਕਰਵਾਏ ਜਾਂਦੇ ਹਨ ਉੱਥੇ ਹੀ ਕਈ ਮਾਪਿਆਂ ਵੱਲੋਂ ਇਸ ਦੀ ਇਜ਼ਾਜ਼ਤ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਨੌਜਵਾਨਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਵੀ ਦਿੱਤਾ ਜਾਂਦਾ ਹੈ। ਬਹੁਤ ਸਾਰੇ ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਖੁਸ਼ੀ ਨੂੰ ਦੇਖਦੇ ਹੋਏ ਵਿਆਹ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਜਾਦੀ ਹੈ। ਪਰ ਵੱਖ-ਵੱਖ ਮਾਮਲਿਆਂ ਦੇ ਚਲਦਿਆਂ ਹੋਇਆਂ ਅਜਿਹੇ ਪ੍ਰੇਮ ਵਿਆਹ ਅਕਸਰ ਹੀ ਟੁੱਟ ਜਾਂਦੇ ਹਨ। ਜਿਸ ਕਾਰਨ ਕਈ ਪਰਿਵਾਰਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦੇ ਦੌਰ ਵਿਚੋਂ ਵੀ ਗੁਜ਼ਰਨਾ ਪੈਂਦਾ ਹੈ। ਅਜੇ ਤੱਕ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਅਜਿਹੇ ਮਾਮਲੇ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਵੀ ਕਰ ਦਿੰਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ।

ਹੁਣ ਇੱਥੇ ਵਿਆਹ ਦੀ ਪਹਿਲੀ ਰਾਤ ਹੀ ਅਜਿਹਾ ਰਾਜ ਸਾਹਮਣੇ ਆਇਆ ਹੈ ਜਿੱਥੇ ਲਾੜੇ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰਿਦੁਆਰ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੁਰਗਾਪੁਰ ਦੇ ਰਹਿਣ ਵਾਲੇ 30 ਸਾਲਾ ਨੌਜਵਾਨ ਸੁਖਲਾਲ ਨੂੰ ਹਰਿਆਣਾ ਦੀ ਇਕ ਲੜਕੀ ਦੇ ਨਾਲ ਸੋਸ਼ਲ ਮੀਡੀਆ ਦੇ ਰਾਹੀਂ ਪਿਆਰ ਹੋਇਆ ਸੀ। ਜਿੱਥੇ ਪਹਿਲਾਂ ਦੋਨਾਂ ਦੀ ਦੋਸਤੀ ਹੋਈ ਅਤੇ ਪਿਆਰ ਕਰਨ ਤੋਂ ਬਾਅਦ ਉਨ੍ਹਾਂ ਦੋਨਾਂ ਵੱਲੋਂ ਵਿਆਹ ਕਰਵਾਉਣ ਦਾ ਫੈਸਲਾ ਲਿਆ ਗਿਆ। ਪਰਿਵਾਰ ਦੀ ਸਹਿਮਤੀ ਦੇ ਨਾਲ ਜਿੱਥੇ ਦੋਹਾਂ ਦਾ ਵਿਆਹ ਇਕ ਮੰਦਰ ਵਿਚ ਕੀਤਾ ਗਿਆ।

ਵਿਆਹ ਤੋਂ ਬਾਅਦ ਨੌਜਵਾਨ ਨੂੰ ਪਤਾ ਲੱਗਦਾ ਹੈ ਕਿ ਉਸ ਦੀ ਪਤਨੀ ਆਰੂਸ਼ੀ ਟਰਾਂਸਜੈਂਡਰ ਹੈ ਜਿਸ ਨਾਲ ਉਸ ਵੱਲੋਂ ਪ੍ਰੇਮ ਵਿਆਹ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਉਸ ਦੀ ਪਤਨੀ ਆਪਣੇ ਪੇਕੇ ਘਰ ਵਾਪਸ ਚਲੀ ਗਈ। ਉਥੇ ਹੀ ਪਤੀ ਵੱਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਉਸ ਦੀ ਪਤਨੀ ਵੱਲੋਂ ਤਲਾਕ ਵਾਸਤੇ ਮੋਟੀ ਰਕਮ ਦੀ ਮੰਗ ਕੀਤੀ ਜਾ ਰਹੀ ਹੈ।

ਪੁਲਿਸ ਸਟੇਸ਼ਨ ਵਿੱਚ ਜਿੱਥੇ ਪੀੜਤ ਲੜਕੇ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਹੈ ਉਥੇ ਹੀ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਸ ਵੱਲੋਂ ਦੱਸਿਆ ਗਿਆ ਹੈ ਕਿ ਉਸ ਦੀ ਪਤਨੀ ਆਰੂਸ਼ੀ ਜਿਥੇ ਪਹਿਲਾਂ ਇਕ ਲੜਕਾ ਸੀ। ਜਿਸ ਦਾ ਨਾਮ ਆਸ਼ੂ ਸੀ ਉਸ ਵੱਲੋਂ ਬਾਅਦ ਵਿੱਚ ਲੜਕੀ ਬਣਨ ਦੀ ਗੱਲ ਸਾਹਮਣੇ ਆਈ ਹੈ।


                                       
                            
                                                                   
                                    Previous Postਕਿਸਾਨਾਂ ਨੇ ਕਰਤਾ ਵੱਡਾ ਐਲਾਨ, 5 ਜਨਵਰੀ ਨੂੰ ਕਰਨ ਜਾ ਰਹੇ ਪੂਰੇ ਪੰਜਾਬ ਚ ਆ
                                                                
                                
                                                                    
                                    Next PostCM ਭਗਵੰਤ ਮਾਨ ਪਤਨੀ ਸਮੇਤ ਇਥੇ ਮਨਾਉਣਗੇ ਨਵੇਂ ਸਾਲ ਦੀਆਂ ਛੁੱਟੀਆਂ, ਹੋਏ ਰਵਾਨਾ
                                                                
                            
               
                            
                                                                            
                                                                                                                                            
                                    
                                    
                                    



