ਆਈ ਤਾਜਾ ਵੱਡੀ ਖਬਰ 

ਲੋਕਾਂ ਦੀ ਅਣਗਹਿਲੀ ਦੇ ਚਲਦਿਆਂ ਹੋਇਆ ਜਿੱਥੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਉਥੇ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਕਾਰਨ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾ ਲਈ ਬੁਝ ਜਾਂਦੇ ਹਨ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਵਿਦੇਸ਼ ਤੋਂ 3 ਮਹੀਨੇ ਪਹਿਲਾਂ ਵਾਪਸ ਆਏ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਨੌਜਵਾਨ ਦੀ ਮੌਤ ਹੋਣ ਨਾਲ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

ਦੱਸ ਦਈਏ ਕਿ ਜਿਥੇ ਇੱਕ ਨੌਜਵਾਨ ਤਿੰਨ ਮਹੀਨੇ ਪਹਿਲਾਂ ਹੀ ਆਪਣੇ ਘਰ ਮੌਰੀਸ਼ਸ ਤੋਂ ਵਾਪਸ ਪਰਤਿਆ ਸੀ। ਉੱਥੇ ਹੀ ਹੁਣ ਇਹ ਨੌਜਵਾਨ ਇਕ ਭਿਆਨਕ ਸੜਕ ਹਾਦਸੇ ਦੀ ਚਪੇਟ ਵਿਚ ਆ ਗਿਆ ਹੈ ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਇਹ ਨੌਜਵਾਨ ਉਸ ਸਮੇਂ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਜਦੋ ਆਪਣੇ ਇਕ ਸਾਥੀ ਨਾਲ ਲੰਚ ਕਰਕੇ ਰਾਕ ਮੇਨ ਸੜਕ ਤੋਂ ਬਾਈਕ ‘ਤੇ ਵਾਪਸ ਘਰ ਜਾ ਰਿਹਾ ਸੀ। ਕਿਉਂਕਿ ਇਹ ਨੌਜਵਾਨ ਇਸ ਵੇਲੇ ਢੰਡਾਰੀ ਨੇੜੇ ਕਸਟਮ ਕਲੀਅਰੈਂਸ ਸੀਐੱਚਏ ਕੋਲ ਕੰਮ ਕਰਦਾ ਸੀ। ਇਨ੍ਹਾਂ ਨੋਜਵਾਨਾਂ ਦੇ ਮੋਟਰਸਾਈਕਲ ਨੂੰ ਜਿੱਥੇ ਕਾਰ ਵੱਲੋਂ ਭਿਆਨਕ ਟੱਕਰ ਮਾਰ ਦਿੱਤੀ ਗਈ।

ਜਿਸ ਕਾਰਨ ਇਕ ਨੌਜਵਾਨ ਦੀ ਘਟਨਾ ਸਥਾਨ ਤੇ ਮੌਤ ਹੋ ਗਈ ਜਦਕਿ ਇੱਕ ਨੌਜਵਾਨ ਦੂਰੀ ਤੇ ਡਿੱਗਣ ਕਾਰਨ ਗੰਭੀਰ ਜ਼ਖਮੀ ਹੋਇਆ ਹੈ ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਪਿੰਡ ਲੁਹਾਰਾ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ ਜੱਗਾ ਵਜੋਂ ਹੋਈ ਹੈ। ਜੋ ਆਪਣੇ ਪਰਿਵਾਰ ਵਿੱਚ ਪਿੱਛੇ ਪਤਨੀ ਅਤੇ ਬੱਚਿਆਂ ਨੂੰ ਛੱਡ ਗਿਆ ਹੈ ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਇਸ ਹਫਤੇ ਦੌਰਾਨ ਜਿੱਥੇ ਕਾਰ ਚਾਲਕ ਘਬਰਾ ਗਿਆ ਅਤੇ ਉਸਦੀ ਕਾਰ ਵੀ ਇਕ ਸੜਕ ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ ਜਿਸ ਕਾਰਨ ਉਹ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਅਤੇ ਲੋਕਾਂ ਵੱਲੋਂ ਉਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਮਸ਼ਹੂਰ ਡਾਂਸਰ ਸਪਨਾ ਚੌਧਰੀ ਲਈ ਆਈ ਵੱਡੀ ਮਾੜੀ ਖਬਰ, ਲੱਗੇ ਦੋਸ਼ ਹੋਇਆ ਕੇਸ ਦਰਜ
                                                                
                                
                                                                    
                                    Next Postਦਿਗਜ ਉਦਯੋਗਪਤੀ ਗੌਤਮ ਅਡਾਨੀ ਲਈ ਆਈ ਵੱਡੀ ਮਾੜੀ ਖਬਰ, ਲੱਗਾ ਵੱਡਾ ਝਟਕਾ
                                                                
                            
               
                            
                                                                            
                                                                                                                                            
                                    
                                    
                                    




