BREAKING NEWS
Search

CM ਚੰਨੀ ਨੇ ਕਰਤਾ ਇਕ ਹੋਰ ਵੱਡਾ ਐਲਾਨ – ਹੁਣ ਇਹਨਾਂ ਲੋਕਾਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਕਾਫੀ ਹਲਚਲ ਵੇਖੀ ਜਾ ਰਹੀ ਹੈ ਜਿਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਉੱਥੇ ਹੀ ਵੋਟਰਾਂ ਨੂੰ ਭਰਮਾਉਣ ਲਈ ਆਏ ਦਿਨ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਸਦਕਾ ਉਹਨਾਂ ਦੀ ਪਾਰਟੀ ਨੂੰ ਆਉਣ ਵਾਲੀਆਂ ਵੋਟਾਂ ਵਿੱਚ ਜਿੱਤ ਪ੍ਰਾਪਤ ਹੋ ਸਕੇ।। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿਸ ਸਮੇਂ ਤੋਂ ਆਪਣਾ ਅਹੁਦਾ ਸੰਭਾਲਿਆ ਗਿਆ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਵੱਲੋਂ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ। ਜਿੱਥੇ ਬਹੁਤ ਸਾਰੇ ਲੋਕਾਂ ਨੂੰ ਇਸ ਐਲਾਨ ਸਦਕਾ ਰਾਹਤ ਮਿਲ ਰਹੀ ਹੈ।

ਉੱਥੇ ਹੀ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਇਨ੍ਹਾਂ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਅੱਜ ਇੱਥੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮਹਾਂਨਗਰ ਲੁਧਿਆਣਾ ਸ਼ਹਿਰ ਵਿਚ ਇਕ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕੀਤਾ ਗਿਆ। ਉੱਥੇ ਹੀ ਉਹਨਾਂ ਵੱਲੋਂ ਆਟੋ ਚਾਲਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਉਨ੍ਹਾਂ ਦੇ ਹੱਕ ਵਿਚ ਫੈਸਲਾ ਲਿਆ ਗਿਆ ਹੈ। ਜਿੱਥੇ ਆਟੋ ਚਾਲਕਾਂ ਦੇ ਕੱਟੇ ਚਲਾਣ ਦੇ ਮੁੱਦੇ ਨੂੰ ਵੇਖਦੇ ਹੋਏ ਉਹਨਾਂ ਦੇ ਸਾਰੇ ਜ਼ੁਰਮਾਨੇ ਮੁਆਫ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਲਈ ਆਟੋ ਚਾਲਕਾਂ ਦੇ ਹੁਣ ਤੱਕ ਜਿੰਨੇ ਵੀ ਚਲਾਨ ਅਤੇ ਜੁਰਮਾਨੇ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਉਹ ਸਭ ਮਾਫ ਕੀਤੇ ਜਾਣਗੇ। ਅੱਜ ਇੱਥੇ ਆਟੋ ਚਾਲਕਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੱਲੋਂ ਮੁਲਾਕਾਤ ਕਰਨ ਦੀ ਖਬਰ ਸਾਹਮਣੇ ਆਈ ਸੀ। ਉਥੇ ਹੀ ਚਰਨਜੀਤ ਸਿੰਘ ਚੰਨੀ ਵੱਲੋਂ ਪਹਿਲਾਂ ਹੀ ਗੱਲਬਾਤ ਕਰਕੇ ਇਸ ਮਾਮਲੇ ਵਿੱਚ ਬਾਜ਼ੀ ਮਾਰ ਲਈ ਗਈ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਹੈ ਕਿ ਉਹ ਆਪਣੇ ਪਿਤਾ ਜੀ ਦੇ ਟੈਂਟ ਹਾਊਸ ਵਿੱਚ ਰਿਕਸ਼ਾ ਚਲਾਉਂਦੇ ਰਹੇ ਹਨ।

ਇਸ ਲਈ ਇਹ ਕੰਮ ਕਰਨ ਵਾਲੇ ਸਾਰੇ ਲੋਕ ਉਨ੍ਹਾਂ ਦੇ ਆਪਣੇ ਹੀ ਪਰਿਵਾਰਕ ਮੈਂਬਰ ਹਨ। ਬਾਹਰ ਤੋ ਆ ਕੇ ਕੋਈ ਵੀ ਵਿਅਕਤੀ ਸਾਡਾ ਹਮਦਰਦ ਨਹੀਂ ਬਣ ਸਕਦਾ। ਉਹ ਲੋਕ ਮੇਰੇ ਨਾਲ ਰਿਕਸ਼ੇ ਤੇ ਰੇਸ ਲਗਾ ਕੇ ਵੇਖ ਸਕਦੇ ਹਨ। ਉੱਥੇ ਹੀ ਮੁੱਖ ਮੰਤਰੀ ਵੱਲੋਂ ਆਟੋ ਰਿਕਸ਼ਾ ਚਾਲਕਾਂ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਮੁਸ਼ਕਲ ਪੇਸ਼ ਨਾ ਆਉਣ ਅਤੇ ਉਹਨਾਂ ਦੇ ਆਟੋ ਰਿਕਸ਼ਾ ਸਟੈਂਡ ਲਈ ਜਗਾ ਦਿੱਤੇ ਜਾਣ ਦਾ ਐਲਾਨ ਵੀ ਕੀਤਾ ਗਿਆ ਹੈ।