ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲਗਾਤਾਰ ਸਿਆਸਤ ਗਰਮਾਈ ਹੋਈ ਸੀ ਅਤੇ ਬਹੁਤ ਸਾਰੀਆਂ ਖ਼ਬਰਾਂ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਸਾਹਮਣੇ ਆ ਰਹੀਆਂ ਸਨ। ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਮਜ਼ਬੂਤੀ ਲਈ ਬਹੁਤ ਸਾਰੇ ਹੱਥਕੰਡੇ ਅਪਣਾਏ ਜਾ ਰਹੇ ਹਨ ਉਥੇ ਹੀ ਲਗਾਤਾਰ ਇੱਕ-ਦੂਜੇ ਵਿਰੋਧੀ ਪਾਰਟੀ ਉਪਰ ਵੀ ਕਈ ਤਰਾਂ ਦੇ ਸ਼ਬਦੀ ਹਮਲੇ ਕੀਤੇ ਜਾ ਰਹੇ ਸਨ। ਜਿੱਥੇ ਬਹੁਤ ਸਾਰੀਆਂ ਸਿਆਸੀ ਹਸਤੀਆਂ ਅਤੇ ਉਨ੍ਹਾਂ ਦੇ ਨਾਲ ਜੁੜੇ ਹੋਏ ਪਰਿਵਾਰਕ ਮੈਂਬਰਾਂ ਨੂੰ ਵੀ ਵੱਖ-ਵੱਖ ਮਾਮਲਿਆਂ ਦੇ ਵਿਚ ਕਈ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਜਿਵੇਂ ਕਿ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਪਟਿਆਲਾ ਦੀ ਜੇਲ ਵਿੱਚ ਬੰਦ ਹਨ।

ਹੁਣ ਮੁੱਖ ਮੰਤਰੀ ਚੰਨੀ ਲਈ ਆਈ ਵੱਡੀ ਮਾੜੀ ਖਬਰ ,ਜਿੱਥੇ ਇਸ ਪ੍ਰੀਵਾਰਕ ਮੈਂਬਰ ਦੀ ਹਾਲਤ ਹੋਈ ਗੰਭੀਰ ਕਰਾਇਆ ਗਿਆ ਹਸਪਤਾਲ ਦਾਖਲ , ਜਿਸ ਬਾਰੇ ਖਬਰ ਸਾਹਮਣੇ ਆਈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੁੱਖ ਮੰਤਰੀ ਚੰਨੀ ਦੇ ਭਤੀਜੇ ਹਨੀ ਨੂੰ ਗੰਭੀਰ ਹਾਲਤ ਦੇ ਚਲਦਿਆਂ ਹੋਇਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਜਿੱਥੇ ਉਸ ਨੂੰ ਪਿਛਲੇ ਮਹੀਨੇ ਮਨੀ ਲਾਡਰਿੰਗ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਸੀ। ਉਸ ਤੋਂ ਬਾਅਦ ਉਸ ਨੂੰ ਪੁਲਸ ਕਸਟਡੀ ਵਿਚ ਰੱਖਿਆ ਗਿਆ ਸੀ।

ਅੱਜ ਉਸ ਦੀ ਹਾਲਤ ਗੰਭੀਰ ਹੋਣ ਤੇ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ। ਉਸ ਦੀ ਹਾਲਤ ਨੂੰ ਦੇਖਦੇ ਹੋਏ ਹੀ ਡਾਕਟਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਸੀ। ਹਸਪਤਾਲ ਦੇ ਡਾਕਟਰਾਂ ਵੱਲੋਂ ਜਿਥੇ ਇਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਹਨੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਉੱਥੇ ਹੀ ਇਸ ਸਮੇਂ ਉਹ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੀਯੂ ਵਿੱਚ ਜ਼ੇਰੇ ਇਲਾਜ ਹਨ। ਦੱਸਣਯੋਗ ਹੈ ਕਿ ਇਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਹਨੀ ਪੁਲਿਸ ਕਸਟਡੀ ਵਿਚ ਹੈ। ਉਨ੍ਹਾਂ ਨੂੰ ਸਿਹਤ ਸਬੰਧੀ ਆਈ ਸਮੱਸਿਆ ਬਾਰੇ ਅਜੇ ਕੋਈ ਹੋਰ ਤਾਜ਼ਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਸ ਨੂੰ ਕਿਸ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ।

Home  ਤਾਜਾ ਖ਼ਬਰਾਂ  CM ਚੰਨੀ ਲਈ ਆਈ ਵੱਡੀ ਮਾੜੀ ਖਬਰ – ਇਸ ਪ੍ਰੀਵਾਰਕ ਮੈਂਬਰ ਦੀ ਹਾਲਤ ਹੋਈ ਗੰਭੀਰ ਕਰਾਇਆ ਗਿਆ ਹਸਪਤਾਲ ਦਾਖਲ
                                                      
                                       
                            
                                                                   
                                    Previous Postਪੰਜਾਬ ਚ ਵੋਟਾਂ ਚ ਖੜੇ ਇਸ ਉਮੀਦਵਾਰ ਨੂੰ ਆਇਆ ਅਟੈਕ, ਹਸਪਤਾਲ ਦਾਖਲ ਹੋ ਰਹੀਆਂ ਅਰਦਾਸਾਂ
                                                                
                                
                                                                    
                                    Next Postਪੰਜਾਬ ਚ ਇਥੇ ਰਿਹਾਈਸ਼ੀ ਇਲਾਕੇ ਚ ਆ ਗਿਆ ਜੰਗਲੀ ਜਾਨਵਰ ਪਈਆਂ ਭਾਜੜਾਂ
                                                                
                            
               
                            
                                                                            
                                                                                                                                            
                                    
                                    
                                    




